ਸੰਸਦ ਦੇ ਘਿਰਾਉ ਲਈ ਯੂਥ ਕਾਂਗਰਸ ਦੇ ਵੱਡੇ ਕਾਫ਼ਲੇ ਦਿੱਲੀ ਵਲ ਵਧੇ
Published : Feb 9, 2021, 12:19 am IST
Updated : Feb 9, 2021, 12:19 am IST
SHARE ARTICLE
image
image

ਸੰਸਦ ਦੇ ਘਿਰਾਉ ਲਈ ਯੂਥ ਕਾਂਗਰਸ ਦੇ ਵੱਡੇ ਕਾਫ਼ਲੇ ਦਿੱਲੀ ਵਲ ਵਧੇ

ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਬੱਸਾਂ ਤੇ ਹੋਰ ਸਾਧਨਾਂ ਰਾਹੀਂ ਹੋਏ ਰਵਾਨਾ


ਚੰਡੀਗੜ੍ਹ, 8 ਫ਼ਰਵਰੀ (ਗੁਰਉਪਦੇਸ਼ ਭੁੱਲਰ): ਪੰਜਾਬ ਯੂਥ ਕਾਂਗਰਸ ਵਲੋਂ ਸਰਕਾਰ ਦੀਆਂ ਰੋਕਾਂ ਦੇ ਬਾਵਜੂਦ 9 ਫ਼ਰਵਰੀ ਨੂੰ  ਸੰਸਦ ਦੇ ਘਿਰਾਉ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੱਜ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਬੱਸਾਂ ਦੀ ਰਵਾਨਗੀ ਸ਼ੁਰੂ ਹੋ ਚੁੱਕੀ ਹੈ ਤੇ ਦੇਰ ਰਾਤ ਤਕ ਇਨ੍ਹਾਂ ਦੇ ਦਿੱਲੀ ਦਾਖ਼ਲ ਹੋਣ ਦੀ ਯੋਜਨ ਹੈ | ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਦਸਿਆ ਕਿ ਸੰਸਦ ਦਾ ਘਿਰਾਉ ਕਰਨ ਲਈ ਹਰ ਹਾਲਤ ਵਿਚ ਨੌਜਵਾਨ ਅੱਗੇ ਵਧਣਗੇ ਤੇ ਅਪਣਾ ਰੋਸ ਜ਼ਰੂਰ ਦਰਜ ਕਰਵਾਉਣਗੇ | ਬੱਸਾਂ ਤੋਂ ਇਲਾਵਾ ਕਾਫ਼ੀ ਮੈਂਬਰ ਹੋਰ ਸਾਧਨਾਂ ਰਾਹੀਂ ਵੀ ਦਿੱਲੀ ਰਵਾਨਾ ਹੋਏ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਡਟ ਕੇ ਕਿਸਾਨਾਂ ਨਾਲ ਖੜੀ ਹੈ ਤੇ ਯੂਥ ਕਾਂਗਰਸ ਵੀ ਸ਼ੁਰੂ ਤੋਂ ਹੀ ਕਿਸਾਨਾਂ ਦੇ ਅੰਦੋਲਨ ਲਈ ਕੰਮ ਕਰ ਰਹੀ ਹੈ | ਯੂਥ ਕਾਂਗਰਸ ਦਿੱਲੀ ਪਹੁੰਚ ਕੇ ਸੱਭ ਤੋਂ ਪਹਿਲਾਂ ਸੰਕੇਤਕ ਰੂਪ ਵਿਚ ਟਰੈਕਟਰ ਵੀ ਸਾੜ ਚੁੱਕੀ ਹੈ | 
 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement