ਅਮਰੀਕਨ ਸਿੱਖ ਸੰਗਤ ਵਲੋਂ ਕਿਸਾਨੀ ਸੰਘਰਸ਼ ਦਾ ਵਿਰੋਧ ਕਰ ਰਹੇ ਕਲਾਕਾਰਾਂ
Published : Feb 9, 2021, 12:02 am IST
Updated : Feb 9, 2021, 12:02 am IST
SHARE ARTICLE
image
image

ਅਮਰੀਕਨ ਸਿੱਖ ਸੰਗਤ ਵਲੋਂ ਕਿਸਾਨੀ ਸੰਘਰਸ਼ ਦਾ ਵਿਰੋਧ ਕਰ ਰਹੇ ਕਲਾਕਾਰਾਂ

ਅਤੇ ਖਿਡਾਰੀਆਂ ਦਾ ਅਮਰੀਕਾ ਵਿਚ ਬਾਈਕਾਟ ਕਰਨ ਦਾ ਐਲਾਨ


ਅਮਰੀਕਾ ਵਿਚੋਂ ਲਗਭਗ 80 ਜਥੇਬੰਦੀਆਂ ਨੇ ਸਭਾ ਵਿਚ ਲਿਆ ਹਿੱਸਾ

ਫ਼ਰਿਜ਼ਨੋ, 8 ਫ਼ਰਵਰੀ (ਸੁਰਿੰਦਰਪਾਲ ਸਿੰਘ): ਅਮਰੀਕਾ ਭਰ ਦੀਆਂ ਸਿੱਖ ਜਥੇਬੰਦੀਆਂ ਨੇ ਉਥੋਂ ਦੀਆਂ ਸਮਾਜਕ ਸੰਸਥਾਵਾਂ ਨਾਲ ਮਿਲ ਕੇ ਫ਼ਰਿਜ਼ਨੋ, ਕੈਲੇਫ਼ੋਰਨੀਆਂ ਵਿਖੇ 'ਅਮਰੀਕਨ ਸਿੱਖ ਸੰਗਤ' ਦੇ ਨਾਮ  ਹੇਠ ਦਿੱਲੀ ਦੇ ਬਾਰਡਰਾਂ ਤੇ ਖੇਤੀ ਕਾਨੂੰਨਾਂ ਵਿਰੁਧ ਅੰਦੋਲਨ ਕਰ ਰਹੇ ਕਿਸਾਨਾਂ ਦੀ ਇਕਜੁਟਤਾ ਤੇ ਚੜ੍ਹਦੀ ਕਲਾ ਲਈ ਇਕ ਵਿਸ਼ੇਸ਼ ਸਭਾ ਬੁਲਾਈ ਗਈ | ਅਮਰੀਕਾ ਵਿਚੋਂ ਲਗਭਗ 80 ਜਥੇਬੰਦੀਆਂ ਨੇ ਇਸ ਸਭਾ ਵਿਚ ਹਿੱਸਾ ਲਿਆ ਅਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ  ਵੀਡੀਉ ਕਾਨਫ਼ਰੰਸ ਰਾਹੀਂ ਵਿਚਾਰ ਵਟਾਂਦਰੇ ਕੀਤੇ | ਇਸ ਦੌਰਾਨ ਫ਼ਰਿਜ਼ਨੋ, ਕੈਲੀਫੋਰਨੀਆ ਦੇ ਮੇਅਰ ਜੈਰੀ ਡਾਇਰ ਉਚੇਚੇ ਤੌਰ 'ਤੇ ਸ਼ਾਮਲ ਹੋਏ | ਸੰਗਤ ਨੂੰ  ਸੰਬੋਧਨ ਕਰਦਿਆਂ ਮੇਅਰ ਨੇ ਕਿਹਾ ਕਿ ਵਿਸ਼ਵ ਵਿਚ ਕਿਤੇ ਵੀ ਚਾਹੇ ਉਹ ਭਾਰਤ ਹੋਵੇ ਜਾਂ ਅਮਰੀਕਾ ਜੇਕਰ ਲੋਕਤੰਤਰ ਦਾ ਘਾਣ ਹੁੰਦਾ ਹੈ ਤਾਂ ਸਾਰਿਆਂ ਨੂੰ  ਮਿਲ ਕੇ ਇਸ ਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ | ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸਰਕਾਰ ਨੂੰ  ਉਨ੍ਹਾਂ ਦੀਆਂ ਮੰਗਾਂ ਉਤੇ ਗੌਰ ਕਰਦਿਆਂ ਇਨ੍ਹਾਂ ਦਾ ਹਲ ਲਭਣਾ ਚਾਹੀਦਾ ਹੈ | ਸੰਗਤ ਵਲੋਂ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ  ਹਰ ਸੰਭਵ ਸਹਾਇਤਾ ਮੁਹੱਈਆ ਕਰਾਉਣ ਦਾ ਵੀ ਪ੍ਰਣ ਕੀਤਾ ਗਿਆ | 
ਸਭਾ ਦੌਰਾਨ ਦਿੱਲੀ ਵਿਚ 26 ਜਨਵਰੀ ਨੂੰ  ਹੋਏ ਘਟਨਾਕ੍ਰਮ ਤੋਂ ਬਾਅਦ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਨੌਜਵਾਨਾਂ, ਕਿਸਾਨਾਂ ਅਤੇ ਪੱਤਰਕਾਰਾਂ ਦੀ ਪੈਰਵਾਈ ਕਰ ਰਹੇ ਐਡਵੋਕੇਟ ਅਮਰਵੀਰ ਸਿੰਘ ਭੁੱਲਰ ਕੋਲੋਂ ਇਨ੍ਹਾਂ ਕੇਸਾਂ ਦੀ ਜਾਣਕਾਰੀ ਲਈ ਗਈ |  
ਇਸ ਦੌਰਾਨ ਐਕਟਿਵਿਸਟ ਨੌਦੀਪ ਕੌਰ ਅਤੇ ਉਨ੍ਹਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਵੀ ਵਿਚਾਰ ਵਟਾਂਦਰੇ ਕੀਤੇ ਗਏ | ਖਾਲਸਾ ਏਡ, ਏਸੀਆ ਦੇ ਮੁਖੀ ਅਮਰਪ੍ਰੀਤ ਸਿੰਘ ਨੇ ਮੋਰਚੇ ਦੀ ਅਜੋਕੀ ਸਥਿਤੀ ਦਸੀ ਅਤੇ ਮੋਰਚੇ ਦੀ ਚੜ੍ਹਦੀ ਕਲਾ ਦੀ ਅਰਦਾਸ ਲਈ ਅਪੀਲ ਕੀਤੀ | ਸਭਾ ਦੇ ਅੰਤ ਵਿਚ ਸਮੂਹ ਸੰਗਤ ਵਲੋਂ ਸਾਰਿਆਂ ਦੀ ਸਹਿਮਤੀ ਦੇ ਨਾਲ ਮਤੇ ਪਾਏ ਗਏ | ਜਿਸ ਵਿੱਚ ਅਮਰੀਕਾ ਦੀ ਸੰਗਤ ਵਲੋਂ ਬੇਨਤੀ ਕੀਤੀ ਗਈ ਕਿ ਸਾਰੀਆਂ 
ਕਿਸਾਨ ਜਥੇਬੰਦੀਆਂ ਤੇ ਨੌਜਵਾਨ, ਸੰਯੁਕਤ ਕਿਸਾਨ ਮੋਰਚੇ ਦੇ ਨਾਲ ਸਾਂਝ ਬਣਾ ਕੇ ਉਨ੍ਹਾਂ ਦੀ ਅਗਵਾਹੀ ਵਿੱਚ ਇੱਕਠੇ ਹੋ ਕੇ ਕਿਸਾਨਾਂ ਦੀ ਆਵਾਜ਼ ਬਣਨ ਕਿਉਂ ਜੋ ਇਹ ਸਮੇ ਦੀ ਮੰਗ ਹੈ | ਜੇਕਰ ਸੰਘਰਸ਼ ਕਰ ਰਹੀਆਂ ਧਿਰਾਂ ਵਿਚ ਕੋਈ ਮਨ ਮੁਟਾਵ ਹੈ ਤਾਂ ਸਾਰਿਆਂ ਦੀ ਇਕਜੁਟਤਾ ਨੂੰ  ਬਹਾਲ ਕਰਨ ਲਈ ਅਮਰੀਕਾ ਦੀ ਸੰਗਤ ਮੀਡੀਏਟਰ ਦੀ ਭੂਮਿਕਾ ਨਿਭਾਉਣ ਲਈ ਤਿਆਰ ਹੈ | ਇਸ ਮੀਟਿੰਗ ਤੋਂ ਬਾਅਦ ਅਮਰੀਕਾ ਦੀ ਸੰਗਤ ਵਲੋਂ ਸਾਰੀਆਂ ਧਿਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ |
ਅਮਰੀਕਾ ਦੀ ਸਿੱਖ ਸੰਗਤ ਵਲੋਂ ਕਿਸਾਨ ਯੂਨੀਅਨ ਲੀਡਰਾਂ ਨੂੰ  ਬੇਨਤੀ ਗਈ ਕਿ ਜਿਹੜੇ ਨੌਜਵਾਨ, ਬਜੁਰਗ, ਪੱਤਰਕਾਰ ਜਾਂ ਸਮਾਜ ਸੇਵੀ ਸੰਘਰਸ ਦੌਰਾਨ ਰਾਜਨੀਤਿਕ ਦਬਾਅ ਹੇਠ ਲਗਾਤਾਰ ਪੁਲੀਸ ਦੁਆਰਾ ਝੂਠੇ ਕੇਸਾਂ ਤਹਿਤ ਜੇਲ੍ਹਾਂ ਵਿੱਚ ਡੱਕੇ ਜਾ ਰਹੇ ਹਨ, ਉਨ੍ਹਾਂ ਨੂੰ  ਰਿਹਾ ਕਰਵਾਉਣ ਦੀ ਸ਼ਰਤ ਨੂੰ  ਪਹਿਲ ਦੇ ਅਧਾਰ ਤੇ ਰਖਿਆ ਜਾਵੇ ਤਾਂ ਜੋ ਪਿੰਡਾਂ ਵਿਚੋਂ ਆਉਣ ਵਾਲੀ ਸੰਗਤ ਦਾ ਹੌਸਲਾ ਬੁਲੰਦ ਰਹੇ |
ਅਮਰੀਕਾ ਦੀ ਸੰਗਤ ਨੇ ਐਲਾਨ ਕੀਤਾ ਕਿ ਜਿਹੜੇ ਬਾਲੀਵੁੱਡ ਦੇ ਕਲਾਕਾਰਾਂ ਅਤੇ ਖਿਡਾਰੀਆਂ ਨੇ ਆਪਣੀਆਂ ਜਮੀਰਾਂ ਗਿਰਵੀ ਰੱਖ ਕੇ ਦੇਸ ਦੇ ਅੰਨਦਾਤਾ ਦੇ ਖਿਲਾਫ ਭੰਡੀ ਪ੍ਰਚਾਰ ਕੀਤਾimageimage ਹੈ, ਅਤੇ ਜਿਹੜੇ ਅੱਗੋਂ ਅਜਿਹਾ ਕਰਨਗੇ, ਉਹਨਾਂ ਦਾ ਅਮਰੀਕਾ ਵਿਚ ਹਰ ਜਗ੍ਹਾ ਤੇ ਬਾਈਕਾਟ ਕੀਤਾ ਜਾਵੇਗਾ | ਜੇ ਕਿਸੇ ਪ੍ਰਮੋਟਰ ਨੇ ਅਮਰੀਕਾ ਦੀ ਧਰਤੀ ਉੱਤੇ ਉਹਨਾਂ ਦਾ ਸਾਥ ਦਿੱਤਾ ਤਾਂ ਉਸ ਦਾ ਵੀ ਵੱਡੇ ਪੱਧਰ ਤੇ ਵਿਰੋਧ ਕੀਤਾ ਜਾਵੇਗਾ | ਅਮਰੀਕਾ ਦੀ ਸਿੱਖ ਸੰਗਤ ਨੇ ਐਲਾਨ ਕੀਤਾ ਕਿ ਸੰਗਤ ਜਥੇਬੰਦੀਆਂ ਦੀ ਹਰ ਪੱਖੋਂ ਉਦੋਂ ਤਕ ਮਦਦ ਕਰੇਗੀ ਜਦੋਂ ਤੱਕ ਤਿੰਨੇ ਬਿੱਲ ਵਾਪਸ ਅਤੇ ਬਾਕੀ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ |    

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement