ਕਾਂਗਰਸ ਦੀ ਸ਼ਿਕਾਇਤ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ
Published : Feb 9, 2021, 12:00 am IST
Updated : Feb 9, 2021, 12:00 am IST
SHARE ARTICLE
image
image

ਕਾਂਗਰਸ ਦੀ ਸ਼ਿਕਾਇਤ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ

ਲਤਾ, ਸਚਿਨ, ਕੋਹਲੀ ਸਣੇ ਕਈ ਸਿਤਾਰਿਆਂ ਦੇ ਟਵੀਟ ਦੀ ਹੋਵੇਗੀ ਜਾਂਚ
ਮੁੰਬਈ, , 8 ਫ਼ਰਵਰੀ: ਮਹਾਰਾਸ਼ਟਰ ਸਰਕਾਰ ਨੇ ਸਚਿਨ ਤੇਂਦੁਲਕਰ, ਲਤਾ ਮੰਗੇਸ਼ਕਰ ਅਤੇ ਵਿਰਾਟ ਕੋਹਲੀ ਸਣੇ ਹੋਰ ਸਿਤਾਰਿਆਂ ਵਲੋਂ ਕੀਤੇ ਟਵੀਟਾਂ ਦੀ ਜਾਂਚ ਦੇ ਆਦੇਸ਼ ਦਿਤੇ ਹਨ | ਬਹੁਤ ਸਾਰੀਆਂ ਭਾਰਤੀ ਮਸ਼ਹੂਰ ਹਸਤੀਆਂ ਨੇ ਕਿਸਾਨੀ ਕਾਨੂੰਨਾਂ ਵਿਰੁਧ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ  ਲੈ ਕੇ ਅੰਤਰ ਰਾਸ਼ਟਰੀ ਹਸਤੀਆਂ ਵਲੋਂ ਆਵਾਜ਼ ਉਠਾਉਣ ਤੋਂ ਬਾਅਦ ਪ੍ਰਤੀਕਿ੍ਆ ਦਿਤੀ ਸੀ | ਮਹਾਰਾਸ਼ਟਰ ਕਾਂਗਰਸ ਨੇ ਦੋਸ਼ ਲਾਇਆ ਸੀ ਕਿ ਸਚਿਨ ਤੇਂਦੁਲਕਰ, ਲਤਾ ਮੰਗੇਸ਼ਕਰ, ਵਿਰਾਟ ਕੋਹਲੀ ਅਤੇ ਅਕਸ਼ੇ ਕੁਮਾਰ ਸਣੇ ਕਈ ਭਾਰਤੀ ਸਿਤਾਰਿਆਂ ਨੇ ਅੰਤਰਰਾਸ਼ਟਰੀ  ਗਾਇਕਾ ਰਿਹਾਨਾ ਦੇ ਟਵੀਟ ਤੋਂ ਬਾਅਦ ਟਵੀਟ ਕੀਤਾ ਸੀ, ਜਿਸ ਵਿਚ ਬਹੁਤ ਸਾਰੇ ਸ਼ਬਦ ਸਾਂਝੇ ਸਨ | ਕਾਂਗਰਸ ਨੇ ਕਿਹਾ ਸੀ ਕਿ ਇਨ੍ਹਾਂ ਸਾਰੇ ਸਿਤਾਰਿਆਂ ਨੇ ਦਬਾਅ ਹੇਠ ਟਵੀਟ ਕੀਤਾ ਸੀ, ਇਸ ਲਈ ਇਸ ਦੀ ਜਾਂਚ ਹੋਣੀ ਚਾਹੀਦੀ ਹੈ | ਇਸ ਤੋਂ ਬਾਅਦ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਜਾਂਚ ਦੇ ਆਦੇਸ਼ ਦਿਤੇ ਹਨ | ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਜਾਂਚ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸਿਤਾਰਿਆਂ ਦੇ ਟਵੀਟ ਵਿਚ ਕੁਝ ਵੀ ਗ਼ਲਤ ਨਹੀਂ ਹੈ, ਪਰ ਉਨ੍ਹਾਂ ਦਾ ਸਮਾਂ ਗ਼ਲਤ ਹੈ | ਉਨ੍ਹਾਂ ਕਿਹਾ ਕਿ ਸਟੇਟ ਇੰਟੈਲੀਜੈਂਸ ਜਾਂਚ ਕਰੇਗੀ ਕਿ ਕੀ ਇਨ੍ਹਾਂ ਮਸ਼ਹੂਰ ਹਸਤੀਆਂ ਨੇ ਦਬਾਅ ਹੇਠ ਟਵੀਟ ਤਾਂ ਨimageimageਹੀਂ ਕੀਤਾ |         (ਏਜੰਸੀ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement