ਪੰੰਜਾਬ ਭਾਜਪਾ ਪ੍ਰਧਾਨ ਦੀ ਆਮਦ ਨੂੰ  ਲੈ ਕੇ ਕਿਸਾਨ ਜਥੇਬੰਦੀਆਂ ਅਤੇ ਪੁਲਿਸ ਵਿਚਕਾਰ ਹੋਇਆ ਟਕਰਾਅ
Published : Feb 9, 2021, 12:17 am IST
Updated : Feb 9, 2021, 12:17 am IST
SHARE ARTICLE
image
image

ਪੰੰਜਾਬ ਭਾਜਪਾ ਪ੍ਰਧਾਨ ਦੀ ਆਮਦ ਨੂੰ  ਲੈ ਕੇ ਕਿਸਾਨ ਜਥੇਬੰਦੀਆਂ ਅਤੇ ਪੁਲਿਸ ਵਿਚਕਾਰ ਹੋਇਆ ਟਕਰਾਅ

ਕਿਸਾਨ ਜਥੇਬੰਦੀਆਂ ਬੈਰੀਕੇਡ ਤੋੜ ਕੇ ਪ੍ਰੋਗਰਾਮ ਦੇ ਸਥਾਨ ਉਤੇ ਪਹੁੰਚਣ ਵਿਚ ਸਫ਼ਲ 


ਨਵਾਂਸ਼ਹਿਰ, 8 ਫ਼ਰਵਰੀ (ਦੀਦਾਰ ਸਿੰਘ ਸ਼ੇਤਰਾ, ਸੁੱਖਜਿੰਦਰ ਸਿੰਘ ਭੰਗਲ, ਹਰਿੰਦਰ ਸਿੰਘ): ਪੰਜਾਬ ਵਿਚ ਮਿਉਂਸਪਲ ਕਮੇਟੀਆਂ ਦੀਆਂ ਚੋਣਾਂ ਕਾਰਨ ਨਵਾਂਸ਼ਹਿਰ ਦੇ ਭਾਜਪਾ ਆਗੂਆਂ ਵਲੋਂ ਅੱਜ ਇਕ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਵਿਚ ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਪਹੁੰਚਣ ਦਾ ਪ੍ਰੋਗਰਾਮ ਸੀ | ਇਸ ਸਬੰਧੀ ਜ਼ਿਲ੍ਹਾ ਭਾਜਪਾ ਵਲੋਂ ਨਵਾਂਸ਼ਹਿਰ ਦੇ ਪੰਡੋਰਾ ਮੁਹੱਲਾ ਵਿਖੇ ਪ੍ਰੋਗਰਾਮ ਰਖਿਆ ਗਿਆ ਸੀ | ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨਾਂ  ਨੂੰ  ਰੱਦ ਕਰਵਾਉਣ ਲਈ ਸੰਯੁਕਤ ਮੋਰਚੇ ਵਲੋਂ ਦਿੱਲੀ ਦੇ ਬਾਰਡਰਾਂ ਉਤੇ ਧਰਨੇ ਲਗਾਏ ਗਏ ਹਨ ਅਤੇ ਭਾਜਪਾ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ | 
ਇਸੇ ਤਹਿਤ ਨਵਾਂਸ਼ਹਿਰ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਆਈ ਟੀ ਆਈ ਵਿਖੇ ਇਕ ਵੱਡਾ ਇਕੱਠ ਕੀਤਾ ਗਿਆ ਅਤੇ ਭਾਜਪਾ ਪ੍ਰਧਾਨ ਦਾ ਵਿਰੋਧ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਭਾਜਪਾ ਦੇ ਪ੍ਰੋਗਰਾਮ ਦੇ ਸਥਾਨ ਉਤੇ ਪਹੁੰਚਣ ਲਈ ਚਾਲੇ ਪਾ ਦਿਤੇ | ਜ਼ਿਲ੍ਹਾ ਪੁਲਿਸ ਵਲੋਂ ਵੀ ਸ਼ਹਿਰ ਦੇ ਵੱਖ-ਵੱਖ ਥਾਵਾਂ ਉਤੇ ਬੈਰੀਕੇਡ ਕਰ ਕੇ ਪੁਖਤਾ ਪ੍ਰਬੰਧ ਕੀਤੇ ਗਏ ਸਨ | ਪੁਲਿਸ ਵਲੋਂ ਜਦੋਂ ਕਿਸਾਨਾਂ ਨੂੰ  ਰੋਕਿਆ ਗਿਆ ਤਾਂ ਪੁਲਿਸ ਅਤੇ ਕਿਸਾਨ ਜਥੇਬੰਦੀਆਂ ਵਿਚ ਟਕਰਾਅ ਹੋ ਗਿਆ ਅਤੇ ਧਕਾਮੁੱਕੀ ਵੀ ਕੀਤੀ ਗਏ ਅਤੇ ਸਥਿਤੀ ਤਣਾਅ ਪੂਰਨ ਹੋਣ ਤੇ ਪੁਲਿਸ ਵਲੋਂ ਕੁੱਝ ਕਿਸਾਨਾਂ ਉਤੇ ਲਾਠੀਚਾਰਜ ਵੀ ਕੀਤਾ ਗਿਆ | 
ਕਈ ਲੋਕਾਂ ਦੇ ਸੱਟਾਂ ਲੱਗਣ ਦੀ ਵੀ ਖ਼ਬਰ ਹੈ | ਇਸ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਭਾਜਪਾ ਦੇ ਰੱਖੇ ਉਸ ਪ੍ਰੋਗਰਾਮ ਵਿਚ ਪਹੁੰਚਣ ਵਿਚ ਸਫ਼ਲ ਹੋ ਗਈਆਂ ਅਤੇ ਭਾਜਪਾ ਲੀਡਰਾਂ ਦਾ ਵਿਰੋਧ ਕੀਤਾ ਗਿਆ ਪਰ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਪ੍ਰੋਗਰਾਮ ਵਿਚ ਨਹੀਂ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂ ਮਾਮੂਲੀ ਪੁਲਿਸ ਝੜਪਾਂ ਤੋਂ ਬਾਅਦ ਭਾਜਪਾ ਪ੍ਰਧਾਨ ਦੀ ਮੀਟਿੰਗ ਵਾਲੇ ਸਥਾਨ 'ਤੇ ਪਹੁੰਚਣ 'ਚ ਕਾਮਯਾਬ ਹੋ ਗਏ | ਹਾਲਾਂਕਿ ਬੀਬੀ ਗੁਰਬਖ਼ਸ਼ ਕੌਰ ਸੰਘਾ ਸਮੇਤ ਕੁੱਝ ਹੋਰਨਾਂ ਦੇ ਵੀ ਮਾਮੂਲੀ ਸੱਟਾਂ ਲੱਗੀਆਂ ਹਨ |   

ਤਸਵੀਰ 08 ਜਨਵਰੀ 06
08 nsr 02

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement