ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ
Published : Feb 9, 2021, 12:04 am IST
Updated : Feb 9, 2021, 12:04 am IST
SHARE ARTICLE
image
image

ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ


ਕਿਹਾ, ਸਿੱਖ ਭਾਰਤ ਦਾ ਮਾਣ, ਕੁੱਝ ਲੋਕ ਸਿੱਖਾਂ ਨੂੰ ਕਰ ਰਹੇ ਹਨ ਗੁਮਰਾਹ

ਨਵੀਂ ਦਿੱਲੀ, 8 ਫ਼ਰਵਰੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅਪਣਾ ਅੰਦੋਲਨ ਖ਼ਤਮ ਕਰ ਕੇ ਸਰਕਾਰ ਨੂੰ ਖੇਤੀਬਾੜੀ ਸੁਧਾਰਾਂ ਲਈ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਸਮਾਂ ਖੇਤੀ ਨੂੰ ਖ਼ੁਸ਼ਹਾਲ ਬਣਾਉਣ ਦਾ ਹੈ ਅਤੇ ਸਾਰੇ ਦੇਸ਼ ਨੂੰ ਇਸ ਦਿਸ਼ਾ ਵਲ ਵਧਣਾ ਚਾਹੀਦਾ ਹੈ |
ਰਾਜ ਸਭਾ ਵਿਚ ਰਾਸ਼ਟਰਪਤੀ ਦੇ ਧਨਵਾਦ ਦੇ ਪ੍ਰਸਤਾਵ 'ਤੇ ਵਿਚਾਰ ਵਟਾਂਦਰੇ ਦੇ ਜਵਾਬ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਦੇਸ਼ ਵਿਚ ਸੁਧਾਰ ਹੁੰਦੇ ਹਨ ਤਾਂ ਉਸ ਦਾ ਵਿਰੋਧ ਹੁੰਦਾ ਹੈ | ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਵਿਚ ਹਰੀ ਕ੍ਰਾਂਤੀ ਆਈ ਸੀ ਉਸ ਸਮੇਂ ਵੀ ਖੇਤੀਬਾੜੀ ਵਿਚ ਕੀਤੇ ਗਏ ਸੁਧਾਰਾਂ ਦਾ ਵਿਰੋਧ ਹੋਇਆ ਸੀ |
ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀ ਅੰਦੋਲਨ ਨਾਲ ਜੁੜੇ ਲੋਕਾਂ ਨੂੰ ਬੇਨਤੀ ਕਰਦੇ ਹਾਂ ਕਿ ਅੰਦੋਲਨ ਕਰਨਾ ਤੁਹਾਡਾ ਹੱਕ ਹੈ ਪਰ ਬਜ਼ੁਰਗ ਵੀ ਉਥੇ ਬੈਠੇ ਹੋਏ ਹਨ, ਉਨ੍ਹਾਂ ਨੂੰ ਵਾਪਸ ਲੈ ਜਾਉ ਤੇ ਅੰਦੋਲਨ ਖ਼ਤਮ ਕਰੋ | ਇਹ ਖੇਤੀ ਨੂੰ ਖ਼ੁਸ਼ਹਾਲ ਬਣਾਉਣ ਲਈ ਫ਼ੈਸਲੇ ਲੈਣ ਦਾ ਸਮਾਂ ਹੈ ਅਤੇ ਸਾਨੂੰ ਸਮੇਂ ਨੂੰ ਬਰਬਾਦ ਨਹੀਂ ਕਰਨਾ ਚਾਹੀਦਾ | ਸਾਨੂੰ ਅੱਗੇ ਵਧਣਾ ਚਾਹੀਦਾ ਹੈ ਅਤੇ ਦੇਸ਼ ਨੂੰ ਪਿਛੇ ਨਹੀਂ ਧੱਕਣਾ ਚਾਹੀਦਾ |
ਮੋਦੀ ਨੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਵਿਰੋਧੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਖੇਤੀਬਾੜੀ ਸੁਧਾਰਾਂ ਨੂੰ ਇਕ ਮੌਕਾ ਦਿਤਾ ਜਾਵੇ | ਉਨ੍ਹਾਂ ਕਿਹਾ ਕਿ ਸਾਨੂੰ ਇਕ ਵਾਰ ਵੇਖਣਾ ਚਾਹੀਦਾ ਹੈ ਕਿ ਖੇਤੀਬਾੜੀ ਸੁਧਾਰਾਂ ਵਿਚ ਬਦਲਾਅ ਹੁੰਦਾ ਹੈ ਜਾਂ ਨਹੀਂ | 

ਕੋਈ ਘਾਟ ਹੋਈ ਤਾਂ ਅਸੀ ਉਸ ਨੂੰ ਠੀਕ ਕਰਾਂਗੇ ਅਤੇ ਜੇਕਰ ਕੋਈ ਢਿਲ ਹੋਈ ਤਾਂ ਉਸ ਨੂੰ ਕਸਾਂਗੇ |
ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਤਾ ਕਿ ਮੰਡੀਆਂ ਹੋਰ ਜ਼ਿਆਦਾ ਆਧੁਨਿਕ ਬਣਗੀਆਂ ਅਤੇ ਇਸ ਲਈ ਹੀ ਇਸ ਵਾਰ ਦੇ ਬਜਟ ਵਿਚ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਐਮਐਸਪੀ ਹੈ, ਐਮਐਸਪੀ ਸੀ ਅਤੇ ਐਮਐਸਪੀ ਰਹੇਗੀ | ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁੱਝ ਸਮੇਂ ਬਾਅਦ ਹਰ ਕਾਨੂੰਨ ਵਿਚ ਸੁਧਾਰ ਕੀਤੇ ਗਏ ਗਏ ਹਨ ਅਤੇ ਚੰਗੇ ਸੁਝਾਅ ਸਵੀਕਾਰ ਕਰਨਾ ਲੋਕਤੰਤਰ ਦੀ ਰਵਾਇਤ ਰਹੀ ਹੈ |
ਪ੍ਰਧਾਨ ਮੰਤਰੀ ਨੇ ਕਿਹਾ ਕਿ ਚੰਗੇ ਸੁਝਾਵਾਂ ਦੇ ਨਾਲ ਚੰਗੇ ਸੁਧਾਰਾਂ ਦੀ ਤਿਆਰੀ ਨਾਲ ਅੱਗੇ ਵਧਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਦੇਸ਼ ਨੂੰ ਅੱਗੇ ਲੈ ਜਾਣ 
ਲਈ ਸੱਦਾ ਦਿੰਦਾ ਹਾਂ | ਖੇਤੀਬਾੜੀ ਸੈਕਟਰ ਦੀਆਂ ਮੁਸ਼ਕਲਾਂ ਦੇ ਹੱਲ ਲਈ ਅੰਦੋਲਨਕਾਰੀਆਂ ਨੂੰ ਸਮਝਾਉਂਦੇ ਹੋਏ ਦੇਸ਼ ਨੂੰ ਅੱਗੇ ਲਿਜਾਣਾ ਪਏਗਾ |
ਮੋਦੀ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਲਗਾਤਾਰ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਹੁਣ ਤਕ ਗੱਲਬਾਤ ਵਿਚ ਕੋਈ ਤਣਾਅ ਪੈਦਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਇਕ ਦੂਜੇ ਦੀ ਗੱਲ ਸਮਝਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਇੰਨਾ ਵੱਡਾ ਦੇਸ਼ ਹੈ ਅਤੇ ਜਦੋਂ ਵੀ ਕੋਈ ਨਵੀਂ ਗੱਲ ਆਉਂਦੀ ਹੈ ਤਾਂ ਥੋੜ੍ਹੀ ਜਿਹੀ ਉਲਝਣ ਪੈਦਾ ਹੁੰਦੀ ਹੈ, ਹਾਲਾਂਕਿ ਅਜਿਹੀ ਸਥਿਤੀ ਥੋੜ੍ਹੇ ਸਮੇਂ ਲਈ ਹੀ ਹੁੰਦੀ ਹੈ | 
ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਸਮੇਂ ਜਦੋਂ ਖੇਤੀਬਾੜੀ ਸੁਧਾਰ ਹੋਏ ਸਨ, ਉਦੋਂ ਵੀ ਅੰਦੋਲਨ ਹੋਏ ਸਨ | ਲਾਲ ਬਹਾਦਰ ਸ਼ਾਸਤਰੀ ਪ੍ਰਧਾਨ ਮੰਤਰੀ ਸਨ ਅਤੇ ਮੰਤਰੀ ਮੰਡਲ ਵਿਚ ਵੀimageimage ਵਿਰੋਧ ਦੀਆਂ ਆਵਾਜ਼ਾਂ ਆ ਰਹੀਆਂ ਸਨ ਪਰ ਸ਼ਾਸਤਰੀ ਜੀ ਅੱਗੇ ਵਧੇ | ਉਨ੍ਹਾਂ ਉਤੇ ਅਮਰੀਕਾ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦਾ ਦੋਸ਼ ਲਾਇਆ ਗਿਆ | ਇਥੋਂ ਤਕ ਕਿ ਕਾਂਗਰਸੀ ਨੇਤਾਵਾਂ ਨੂੰ ਅਮਰੀਕਾ ਦਾ ਏਜੰਟ ਵੀ ਦਸਿਆ ਜਾਂਦਾ ਸੀ | ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤੀ ਸੈਕਟਰ ਵਿਚ ਸਮੱਸਿਆਵਾਂ ਹਨ ਅਤੇ ਇਨ੍ਹਾਂ ਸਮੱਸਿਆਵਾਂ ਦਾ ਹਲ ਸਾਰਿਆਂ ਨੂੰ ਮਿਲ ਕੇ ਕਰਨਾ ਪਵੇਗਾ |  (ਪੀਟੀਆਈ)

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement