
ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਪ੍ਰੋਗਰਾਮ
ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਲਈ 10 ਤੋਂ 17 ਫਰਵਰੀ, 2021 ਤੱਕ ਨਹਿਰਾਂ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ- ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
Irrigation
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀਆਂ ਨਹਿਰਾਂ, ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਅਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ 'ਏ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਕੀਤੀ ਜਾਵੇਗੀ।
Water
ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਬੀ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਹਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦਕਿ ਸਭਰਾਓਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।