
ਕੇਂਦਰ ਸਰਕਾਰ ਬੰਦੀ ਸਿੰਘ ਦੀ ਰਿਹਾਈ ਲਈ ਵੱਡਾ ਫੈਸਲਾ ਲੈ ਸਕਦੀ ਹੈ
ਫਗਵਾੜਾ: ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਤੇਜ਼ ਹੋ ਗਈ ਹੈ। ਅੱਜ ਭਾਜਪਾ ਦੇ ਫਗਵਾੜਾ ਤੋਂ ਉਮੀਦਵਾਰ ਵਿਜੇ ਸਾਂਪਲਾ ਰਾਹੀਂ ਸਿੱਖ ਵਫ਼ਦ ਨੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਂਦਰੀ ਮੰਤਰੀ ਸ਼ੇਖਾਵਤ ਨੇ ਇਸ ਮੁੱਦੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੇ ਹੋਏ ਤੁਰੰਤ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ। ਇਸ ਤੋਂ ਬਾਅਦ ਸਿੱਖ ਜੱਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮੰਗ 'ਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ।
Aressted
ਕੇਂਦਰ ਸਰਕਾਰ ਬੰਦੀ ਸਿੰਘ ਦੀ ਰਿਹਾਈ ਲਈ ਵੱਡਾ ਫੈਸਲਾ ਲੈ ਸਕਦੀ ਹੈ। ਬੀਜੇਪੀ ਲੀਡਰਾਂ ਨੇ ਸਿੱਖ ਕੈਦੀਆਂ ਭਾਈ ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਗੁਰਦੀਪ ਸਿੰਘ ਖੇੜਾ ਨੂੰ ਜਲਦ ਰਿਹਾਅ ਕਰਨ ਦਾ ਭਰੋਸਾ ਦਿੱਤਾ ਹੈ।
Gajendra Singh Shekhawat
ਦਰਅਸਲ ਪਿਛਲੇ ਦਿਨੀਂ ਜਲੰਧਰ ਵਿੱਚ 4 ਫ਼ਰਵਰੀ ਨੂੰ ਹੋਈ ਸਿੱਖ ਜਥੇਬੰਦੀਆਂ ਦੀ ਮੀਟਿੰਗ ਵਿੱਚ 13 ਮੈਂਬਰੀ ਰਾਜਸੀ ਕੈਦੀ ਰਿਹਾਈ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਗਠਿਤ ਕੀਤੀ ਗਈ ਸੀ।
ਇਸ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਹੋਇਆ ਸੀ ਕਿ ਇਹ ਕਮੇਟੀ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਾਉਣ ਦੀ ਕੋਸ਼ਿਸ਼ ਕਰੇਗੀ। ਮਸਲਾ ਹੱਲ ਨਾ ਹੋਣ ਦੀ ਸੂਰਤ ਵਿੱਚ ਦੋਵਾਂ ਪਾਰਟੀਆਂ ਦੇ ਵਿਰੋਧ ਵਿੱਚ ਸੰਘਰਸ਼ ਦਾ ਪ੍ਰੋਗਰਾਮ ਦੇਵੇਗੀ।