ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਸੂਬੇ 'ਚੋਂ 399.64 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ
Published : Feb 9, 2022, 6:50 pm IST
Updated : Feb 9, 2022, 6:50 pm IST
SHARE ARTICLE
Dr. S karuna Raju
Dr. S karuna Raju

ਮੁੱਖ ਚੋਣ ਅਧਿਕਾਰੀ ਪੰਜਾਬ  ਡਾ. ਐਸ. ਕਰੁਣਾ ਰਾਜੂ ਨੇ ਦਿੱਤੀ ਜਾਣਕਾਰੀ 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 8 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 399.64  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

Karuna RajuKaruna Raju

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.70 ਕਰੋੜ ਰੁਪਏ ਦੀ 41.66 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 314.75 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 25.63 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

Karuna RajuKaruna Raju

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1356 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3884 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 3195 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 2041 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

Karuna RajuKaruna Raju

ਉਹਨਾਂ ਦੱਸਿਆ ਕਿ ਸਾਰੇ ਹੀ 2991 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 22250 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,856 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 112 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement