
ਪੁਲਿਸ ਮਾਮਲੇ ਦੀ ਕਰ ਰਹੀ ਡੂੰਘਾਈ ਨਾਲ ਜਾਂਚ
ਅੰਮ੍ਰਿਤਸਰ : ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
murder
ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਦਾ ਗਲਾ ਵੱਢ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ਤੇ ਪੁਲਿਸ ਪਹੁੰਚ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
murder
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਰਿਸ਼ਤੇਦਾਰ ਦੇ ਘਰ ਗਿਆ ਸੀ ਅਤੇ ਰਾਤ ਨੂੰ ਵਾਪਸ ਆਇਆ। ਫਿਰ ਉਹ ਐਕਟਿਵਾ ’ਤੇ ਸਵਾਰ ਹੋ ਪਾਰਕ ਚਲਾ ਗਿਆ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤਿਆ ਤੇ ਅੱਜ ਨੌਜਵਾਨ ਦੀ ਲਾਸ਼ ਖੇਤਾਂ ਵਿਚੋਂ ਮਿਲੀ। ਮ੍ਰਿਤਕ ਨੌਜਵਾਨ ਦੇ ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਹੋਏ ਨਿਸ਼ਾਨ ਮਿਲੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
Murder