
ਹਾਈ ਕਮਾਂਡ ਨੇ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਚੋਣ ਪ੍ਰਬੰਧਨ ਕਮੇਟੀ ਦਾ ਚੇਅਰਮੈਨ ਕੀਤਾ ਨਿਯੁਕਤ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚਲਦਿਆਂ ਹੀ ਵਿਧਾਨ ਸਭ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਮਕਾਨ ਵਲੋਂ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।
photo
ਦੱਸ ਦੇਈਏ ਕਿ ਹਾਈਕਮਾਨ ਵੱਲੋਂ ਰਵਨੀਤ ਬਿੱਟੂ ਨੂੰ ਚੋਣ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਮਾਨਸਾ ਤੋਂ ਅਰਸ਼ਦੀਪ ਸਿੰਘ ਮਿਸ਼ੈਲ ਗਗੋਵਾਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
tweet
ਇਸ ਨਿਯੁਕਤੀ ਤੋਂ ਬਾਅਦ ਸਾਂਸਦ ਰਵਨੀਤ ਬਿੱਟੂ ਨੇ ਟਵੀਟ ਕਰ ਕੇ ਹਾਈ ਕਮਾਂਡ ਵਲੋਂ ਮਿਲੀ ਇਸ ਜ਼ਿਮੇਵਾਰੀ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ ਹੈ। ਉਨ੍ਹਾਂ ਲਿਖਿਆ, ''ਸਭ ਤੋਂ ਪਹਿਲਾਂ ਮੈਂ ਪ੍ਰਮਾਤਮਾ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਅਤੇ ਕਾਂਗਰਸ ਪਾਰਟੀ ਦੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਕੇਸੀ ਵੇਣੂਗੋਪਾਲ, ਹਰੀਸ਼ ਚੌਧਰੀ ਅਤੇ ਕਾਂਗਰਸ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਵੀ ਧਨਵਾਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਚੋਣ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।''