
ਪੰਜਾਬ ਅੰਦਰ ਮੁੜ ਕਾਂਗਰਸ ਦੀ ਸਰਕਾਰ ਬਣੇਗੀ : ਹਰੀਸ਼ ਚੌਧਰੀ
ਮਨੀਸ਼ ਬਾਂਸਲ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਕੀਤੀ ਅਪੀਲ
ਬਰਨਾਲਾ, 8 ਫ਼ਰਵਰੀ (ਗਰੇਵਾਲ) : ਆਲ ਇੰਡੀਆ ਕਾਂਗਰਸ ਦੇ ਸਕੱਤਰ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਦੀਆਂ ਚਿਰਾ ਚਰਨਜੀਤ ਚੰਨੀ ਨੂੰ ਐਲਾਨ ਕੇ ਸੂਦ ਦਿਤਾ ਹੈ ਕਿ ਕਾਂਗਰਸ ਪਾਰਟੀ ਗ਼ਰੀਬਾਂ ਨਾਲ ਜੁੜੀ ਹੋਈ ਪਾਰਟੀ ਹੈ |
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੰਜਾਬ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਥਾਨ ਕੈਸਟਲ ਪੈਲੇਸ ਵਿਖੇ ਕਾਂਗਰਸੀ ਉਮੀਦਵਾਰ ਮਨੀਸ਼ ਬਾਂਸਲ ਦੇ ਹੱਕ ਵਿਚ ਰੱਖੇ ਇਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਾਈ ਕਮਾਨ ਨੇ ਬੜੀ ਦੂਰ ਅੰਦੇਸ਼ੀ ਸੋਚ ਨਾਲ ਬਰਨਾਲਾ ਨੂੰ ਇਕ ਪੜਿ੍ਹਆ-ਲਿਖਿਆ ਉਮੀਦਵਾਰ ਮਨੀਸ਼ ਬਾਂਸਲ ਦੇ ਤੌਰ 'ਤੇ ਦਿਤਾ ਹੈ ਜੋ ਕਿ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਹਲਕੇ ਦੀ ਸੇਵਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਦੁਬਾਰਾ ਸਰਕਾਰ ਬਣੇਗੀ ਇਸ ਲਈ ਮਨੀਸ਼ ਬਾਂਸਲ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ |
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਕੋਈ ਸੇਧ ਨਹੀਂ ਦੇ ਸਕਦੀ ਜਿਸ ਨੇ ਮੁੱਖ ਮੰਤਰੀ ਦਾ ਚਿਹਰਾ ਇਸ ਸ਼ਰਾਬ ਪੀਣ ਵਾਲੇ ਵਿਅਕਤੀ ਨੂੰ ਐਲਾਨ ਦਿਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਜੋ ਕਿ ਸੱਭ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਜਾਤ-ਪਾਤ ਤੋਂ ਉਪਰ ਉਠ ਕੇ ਹਰ ਵਰਗ ਨੂੰ ਬਰਾਬਰ ਦੀਆਂ ਸਹੂਲਤਾਂ ਦਿੰਦੀ ਹੈ | ਉਨ੍ਹਾਂ ਜਿਥੇ ਆਮ ਆਦਮੀ ਪਾਰਟੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਉਥੇ ਭਾਰਤੀ ਜਨਤਾ ਪਾਰਟੀ ਵਿਚ ਫਿਰਕੂ ਪਾਰਟੀ ਗਰਦਾਨਦਿਆਂ ਘੱਟ ਗਿਣਤੀਆਂ ਦੀ ਵਿਰੋਧੀ ਪਾਰਟੀ ਦਸਿਆ |
ਇਸ ਮੌਕੇ ਸਾਬਕਾ ਰੇਲ ਮੰਤਰੀ ਸ੍ਰੀ ਪਵਨ ਬਾਂਸਲ, ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮਨੀਸ਼ ਬਾਂਸਲ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਮੱਖਣ ਸ਼ਰਮਾ, ਟਰਾਂਸਪੋਰਟਰ ਕੁਲਦੀਪ ਸਿੰਘ ਕਾਲਾ ਢਿੱਲੋਂ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਪੱਖੋਂ, ਪਰਮਜੀਤ ਸਿੰਘ ਮਾਨ, ਸੁਖਜੀਤ ਕੌਰ ਸੁੱਖੀ, ਬਲਦੇਵ ਸਿੰਘ ਭੁੱਚਰ, ਨਰਿੰਦਰ ਸ਼ਰਮਾ, ਵਰੁਣ ਬੱਤਾ, ਪਰਮਜੀਤ ਸਿੰਘ ਮਾਨ, ਯੂਥ ਅਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਮੋਹਿਤ ਸਿੰਗਲਾ ਤਪਾ, ਅਮੋਲ ਸਿੰਗਲਾ ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਵਰਕਰ ਹਾਜ਼ਰ ਸਨ |
8---2ਡੀ