ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ 307 ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ
Published : Feb 9, 2023, 1:41 pm IST
Updated : Feb 9, 2023, 1:41 pm IST
SHARE ARTICLE
PHOTO
PHOTO

ਹਿੰਸਕ ਝੜਪ ਤੋਂ ਬਾਅਦ 'ਕੌਮੀ ਇਨਸਾਫ਼ ਮੋਰਚੇ' ਦੇ ਮੈਂਬਰਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ

 

ਚੰਡੀਗੜ੍ਹ- ਬੀਤੇ ਦਿਨੀਂ ਚੰਡੀਗੜ੍ਹ- ਮੁਹਾਲੀ ਬਾਰਡਰ ਤੇ ਕੌਮੀ ਇਨਸਾਫ਼ ਮੋਰਚਾ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ ਹੋਈ ਸੀ। ਇਸ ਦੌਰਾਨ ਪੁਲਿਸ ਵੱਲੋਂ ਕਿਸਾਨਾਂ ਤੇ ਵਾਟਰ ਕੈਨਨਾਂ ਨਾਲ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ ਗਈਆਂ ਸਨ। ਚੰਡੀਗੜ੍ਹ ਪੁਲਿਸ ਨੇ ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਨਾਲ 8 ਫਰਵਰੀ ਨੂੰ ਹੋਈ ਝੜਪ ਦੇ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ, ਬਲਵਿੰਦਰ ਸਿੰਘ ਤੇ ਅਮਰ ਸਿੰਘ ਚਹਿਲ ਸਮੇਤ 7 ਪ੍ਰਬੰਧਕਾਂ ਖਿਲਾਫ ਕੇਸ ਦਰਜ ਕੀਤਾ ਹੈ।

ਸੈਕਟਰ 36 ਦੇ ਪੁਲਿਸ ਥਾਣੇ ਵਿਚ ਇਹ ਕੇਸ ਥਾਣਾ 34 ਦੇ ਐਸ ਐਚ ਓ ਦਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਇਸ ਐਫ ਆਈ ਆਰ ਵਿਚ ਇਰਾਦਾ ਕਤਲ ਦੀ ਧਾਰਾ 307 ਆਈ ਪੀ ਸੀ ਸਮੇਤ 17 ਧਾਰਾਵਾਂ ਜੋੜੀਆਂ ਗਈਆਂ ਹਨ। ਇਹ 15 ਪੇਜਾਂ ਦੀ ਐਫ ਆਈ ਆਰ ਦਰਜ ਕੀਤੀ ਗਈ ਹੈ ।
ਇਸ ਤੋਂ ਬਾਅਦ ਕੌਮੀ ਇਨਾਸਾਫ਼ ਮੋਰਚੇ ਦੇ ਮੈਂਬਰਾਂ ਖ਼ਿਲਾਫ਼ ਦੂਜੀ ਐੱਫ.ਆਈ.ਆਰ ਮੁਹਾਲੀ ਦੇ ਮਟੌਰ ਥਾਣੇ ਵਿਚ  ਦਰਜ ਕੀਤੀ ਗਈ ਹੈ।

ਚੰਡੀਗੜ੍ਹ ਪੁਲਿਸ ਵੱਲੋਂ ਜੋ ਪਰਚਾ ਦਰਜ ਕੀਤਾ ਗਿਆ ਹੈ, ਉਸ 'ਚ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਦਿਲਸ਼ੇਰ ਸਿੰਘ ਜੰਡਿਆਲਾ ਅਤੇ ਜਸਵਿੰਦਰ ਸਿੰਘ ਰਾਜਪੁਰਾ ਦਾ ਨਾਂਅ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ 20 ਹੋਰ ਸ਼ੱਕੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਮਾਮਲਾ ਧਾਰਾ-147, 148, 149, 186, 332, 335 ਅਤੇ ਆਰਮਜ਼ ਐਕਟ ਦੇ ਤਹਿਤ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਤੇ ਆਈ. ਜੀ. ਗੁਰਪ੍ਰੀਤ ਭੁੱਲਰ ਹਿੰਸਕ ਝੜਪ ਦੌਰਾਨ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚੇ, ਜੋ ਕਿ ਮੋਹਾਲੀ ਦੇ ਫੇਜ਼-6 ਹਸਪਤਾਲ ਵਿਖੇ ਦਾਖ਼ਲ ਹਨ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਬੀਤੇ ਦਿਨ ਹੋਈ ਹਿੰਸਕ ਝੜਪ ਤੋਂ ਬਾਅਦ 'ਕੌਮੀ ਇਨਸਾਫ਼ ਮੋਰਚੇ' ਦੇ ਮੈਂਬਰਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ ਅਤੇ ਜਲਦ ਹੀ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾਣਗੀਆਂ। ਦੱਸਣਯੋਗ ਹੈ ਕਿ 'ਕੌਮੀ ਇਨਸਾਫ਼ ਮੋਰਚੇ' ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਧਰਨਾ ਲਾਇਆ ਹੋਇਆ ਹੈ। ਬੀਤੇ ਦਿਨ ਪ੍ਰਦਰਸ਼ਨਕਾਰੀਆਂ ਵੱਲੋਂ ਚੰਡੀਗੜ੍ਹ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ ਪੁਲਿਸ ਦਾ ਉਨ੍ਹਾਂ ਨਾਲ ਟਕਰਾਅ ਹੋ ਗਿਆ ਅਤੇ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।
 

SHARE ARTICLE

ਏਜੰਸੀ

Advertisement

ਹਰਿਆਣਾ ਤੇ ਜੰਮੂ - ਕਸ਼ਮੀਰ ਦੇ ਸਭ ਤੇਜ਼ ਚੋਣ ਨਤੀਜੇ

08 Oct 2024 9:21 AM

ਹਰਿਆਣਾ 'ਚ ਸਰਕਾਰ ਬਣੀ ਤਾਂ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ?

08 Oct 2024 9:18 AM

ਸਤਿੰਦਰ ਸਰਤਾਜ ਦੀ ਦਸਤਾਰ 'ਤੇ ਟੋਪੀ ਰੱਖਣ ਨੂੰ ਲੈ ਕੇ ਹੋਏ ਵਿਵਾਦ 'ਤੇ ਚਿੰਤਕ ਨੇ ਦੱਸਿਆ ਕਿ ਉਹ ਸਿੱਖ ਨਹੀਂ ਗੁਰੂ ਦਾ !

07 Oct 2024 9:23 AM

ਸਤਿੰਦਰ ਸਰਤਾਜ ਦੀ ਦਸਤਾਰ 'ਤੇ ਟੋਪੀ ਰੱਖਣ ਨੂੰ ਲੈ ਕੇ ਹੋਏ ਵਿਵਾਦ 'ਤੇ ਚਿੰਤਕ ਨੇ ਦੱਸਿਆ ਕਿ ਉਹ ਸਿੱਖ ਨਹੀਂ ਗੁਰੂ ਦਾ !

07 Oct 2024 9:21 AM

Big News: BDPO Office 'ਚ MLA Narinder Kaur Bharaj Raid, BDPO 'ਤੇ Bribe ਲੈ ਕੇ ਉਮੀਦਵਾਰਾਂ ਦੇ ਕਾਗਜ਼ ਪਾਸ .

06 Oct 2024 10:00 AM
Advertisement