ਅਜ਼ਾਦੀ ਘੁਲਾਟੀਏ ਕੌਮ ਦਾ ਸਰਮਾਇਆ : ਚੇਤਨ ਸਿੰਘ ਜੌੜਾਮਾਜਰਾ
Published : Feb 9, 2023, 5:14 pm IST
Updated : Feb 9, 2023, 5:14 pm IST
SHARE ARTICLE
photo
photo

ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਆਂ ਲਈ ਹੈਲਪਲਾਈਨ ਨੰਬਰ, ਈਮੇਲ ਦੀ ਸ਼ੁਰੂਆਤ

 

ਚੰਡੀਗੜ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਦਿਲੋਂ ਸਤਿਕਾਰ ਭੇਟ ਕਰਨ ਦਾ ਪ੍ਰਗਟਾਵਾ ਉਨਾਂ ਦੀ ਆਜ਼ਾਦੀ ਸੰਗਰਾਮ ਵਿੱਚ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਪ੍ਰਤੀ ਸੁਹਿਰਦ ਭਾਵਨਾ  ਨੂੰ ਦਰਸਾਉਂਦਾ ਹੈ । ਆਜ਼ਾਦੀ ਘੁਲਾਟੀਆਂ ਦੀ ਭਲਾਈ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੁਤੰਤਰਤਾ ਸੰਗਰਾਮ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਇਨਾਂ ਵਤਨਪ੍ਰਸਤਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਜੌੜਾਮਾਜਰਾ ਵੱਲੋਂ ਇੱਕ ਹੈਲਪਲਾਈਨ ਨੰਬਰ 0172-2740788 ਅਤੇ ਈਮੇਲ  pbfoodprocessingminister@gmail.com. ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਜ਼ਾਦੀ ਘੁਲਾਟੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ  ਸਮੱਸਿਆ ਜਾਂ ਅਸੁਵਿਧਾ ਦਾ ਸਾਹਮਣਾ ਕਰਨ ‘ਤੇ ਸੁਚੱਜੇ ਤੇ ਸੁਖਾਲ਼ੇ ਢੰਗ ਨਾਲ ਨਿਪਟਾਰਾ  ਕੀਤਾ ਜਾ ਸਕੇ। ਉਨਾਂ ਅੱਗੇ ਕਿਹਾ ਕਿ ਇਸ ਨੰਬਰ ਅਤੇ ਈਮੇਲ ਦੇ ਸੁਰੂ ਹੋਣ ਨਾਲ ਆਜਾਦੀ ਘੁਲਾਟੀਆਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ  ਇਸ ਹੈਲਪਲਾਈਨ ‘ਤੇ ਕੋਈ ਵੀ ਸ਼ਿਕਾਇਤ ਮਿਲਣ ‘ਤੇ ਸਰਕਾਰੀ ਅਧਿਕਾਰੀ ਖੁਦ ਉਨਾਂ ਦੇ ਘਰ ਜਾ ਕੇ ਕਿਸੇ ਵੀ ਤਰਾਂ ਦੀ ਮੁਸ਼ਕਿਲ ਦਾ ਨਿਪਟਾਰਾ ਕਰਨਗੇ।

ਜਿਕਰਯੋਗ ਹੈ ਕਿ ਪੰਜਾਬ ਦੇ ਸ਼ਾਸਨ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਮੰਤਰੀ ਜੌੜਾਮਾਜਰਾ ਨੇ ਖੁਦ ਆਜਾਦੀ ਘੁਲਾਟੀਆਂ ਦੇ ਘਰ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਅਤੇ ਉਹਨਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ। ਉਨਾਂ ਕਿਹਾ ਕਿ ਇਨਾਂ ਆਜਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।
 

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement