6 ਲੱਖ ਰੁਪਏ ਦੀ ਠੱਗੀ ਮਾਰਨ ਮਗਰੋਂ ਵਿਦੇਸ਼ ਭੱਜਿਆ ਕਾਕੇ ਸ਼ਾਹ, ਧਰਨੇ ’ਤੇ ਬੈਠੇ ਲੋਕ
Published : Feb 9, 2023, 4:15 pm IST
Updated : Feb 9, 2023, 4:15 pm IST
SHARE ARTICLE
Kake Shah fled abroad after cheating of 6 lakh rupees (File)
Kake Shah fled abroad after cheating of 6 lakh rupees (File)

ਕਾਕੇ ਸ਼ਾਹ ਦੇ ਵਿਦੇਸ਼ ਭੱਜਣ ਤੋਂ ਬਾਅਦ ਪੀੜਤਾਂ ਨੇ ਪੁਲਿਸ ਦੀ ਕਾਰਵਾਈ ’ਤੇ ਵੀ ਸਵਾਲ ਖੜ੍ਹੇ ਕੀਤੇ।

 

ਜਲੰਧਰ: ਪੰਜਾਬ ਦਾ ਮਸ਼ਹੂਰ ਕਾਮੇਡੀਅਨ ਕਾਕੇ ਸ਼ਾਹ ਲੋਕਾਂ ਨਾਲ ਠੱਗੀ ਮਾਰਨ ਤੋਂ ਬਾਅਦ ਵਿਦੇਸ਼ ਭੱਜ ਗਿਆ ਹੈ। ਪੀੜਤ ਲੋਕਾਂ ਵੱਲੋਂ ਅੱਜ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਕਾਮੇਡੀਅਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਦਾ ਕਹਿਣਾ ਹੈ ਕਿ ਕਾਕੇ ਸ਼ਾਹ ਨੇ ਉਹਨਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਉਸ ਦੇ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ ਤਿੰਨ ਵਿਚ ਕੇਸ ਵੀ ਦਰਜ ਕੀਤਾ ਗਿਆ ਸੀ ਪਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ।

ਇਹ ਵੀ ਪੜ੍ਹੋ: CGC ਝੰਜੇੜੀ ਕੈਂਪਸ ’ਚ ਅੰਤਰਰਾਸ਼ਟਰੀ ਡਿਪਲੋਮੈਟ ਮੀਟ- 2023 ਦਾ ਆਯੋਜਨ, 11 ਦੇਸ਼ਾਂ ਦੇ ਡਿਪਲੋਮੈਟਾਂ ਨੇ ਕੀਤੀ ਸ਼ਿਰਕਤ

ਕਾਕੇ ਸ਼ਾਹ ਦੇ ਵਿਦੇਸ਼ ਭੱਜਣ ਤੋਂ ਬਾਅਦ ਪੀੜਤਾਂ ਨੇ ਪੁਲਿਸ ਦੀ ਕਾਰਵਾਈ ’ਤੇ ਵੀ ਸਵਾਲ ਖੜ੍ਹੇ ਕੀਤੇ। ਦਰਅਸਲ ਕਾਕੇ ਸ਼ਾਹ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਸੀ ਪਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਪੀੜਤਾਂ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਨੂੰ ਵਾਰ-ਵਾਰ ਕਿਹਾ ਕਿ ਕਾਕੇ ਸ਼ਾਹ ਵਿਦੇਸ਼ ਭੱਜ ਜਾਵੇਗਾ, ਇਸ ਲਈ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਇਹ ਵੀ ਪੜ੍ਹੋ: ਭੂਚਾਲ ਪ੍ਰਭਾਵਿਤ ਤੁਰਕੀ ਨੇ ਪਾਕਿਸਤਾਨੀ PM ਦੀ ਮੇਜ਼ਬਾਨੀ ਤੋਂ ਕੀਤਾ ਇਨਕਾਰ, ਸ਼ਾਹਬਾਜ਼ ਸ਼ਰੀਫ ਦਾ ਤੁਰਕੀ ਦੌਰਾ ਰੱਦ  

ਪੀੜਤ ਨੇ ਦੱਸਿਆ ਕਿ ਕਾਕੇ ਸ਼ਾਹ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਛੇ ਲੱਖ ਰੁਪਏ ਲਏ ਸਨ। ਕਾਕੇ ਸ਼ਾਹ ਦਾ ਭਰਾ ਪੈਸੇ ਲੈਣ ਉਸ ਦੇ ਘਰ ਆਇਆ। ਕਾਕੇ ਸ਼ਾਹ ਦੇ ਭਰਾ ਦਾ ਨਾਂ ਵੀ ਐਫਆਈਆਰ ਵਿਚ ਦਰਜ ਕੀਤਾ ਗਿਆ ਸੀ ਪਰ ਕਾਕੇ ਸ਼ਾਹ ਨੇ ਸਿਆਸੀ ਦਬਾਅ ਬਣਾ ਕੇ ਆਪਣੇ ਭਰਾ ਦਾ ਨਾਂ ਐਫਆਈਆਰ ਵਿਚੋਂ ਕਟਵਾ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement