ਸਕੂਲੀ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਇਆ ਜਾਵੇ : ਡੀ.ਪੀ. ਰੈੱਡੀ
Published : Feb 9, 2023, 4:49 pm IST
Updated : Feb 9, 2023, 4:49 pm IST
SHARE ARTICLE
photo
photo

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਮਿਡ ਡੇ ਮੀਲ ਸਕੀਮ ਸਬੰਧੀ ਮੀਟਿੰਗ ਦੀ ਕੀਤੀ ਪ੍ਰਧਾਨਗੀ

 

ਚੰਡੀਗੜ੍ਹ: ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਕਿਹਾ ਕਿ ਖਾਣਾ ਪਕਾਉਣ ਲਈ ਤਾਇਨਾਤ ਕੁੱਕ (ਰਸੋਈਏ) ਵੱਲੋਂ ਲੋੜੀਂਦੀ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾਵੇ।

ਇੱਥੇ ਮਗਸੀਪਾ ਵਿਖੇ ਸਕੂਲ ਸਿੱਖਿਆ ਵਿਭਾਗ ਨਾਲ ਸੂਬੇ ਵਿੱਚ ਮਿਡ ਡੇ ਮੀਲ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਰੈੱਡੀ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਬੱਚਿਆਂ ਦੀ ਸਿਹਤ ਜਾਂਚ ਕਰਨਾ ਵੀ ਸਮੇਂ ਦੀ ਲੋੜ ਹੈ। ਇਸ ਤੋਂ ਇਲਾਵਾ ਬੱਚਿਆਂ ਦਾ ਹੈਲਥ ਪ੍ਰੋਫਾਈਲ (ਸਿਹਤ ਸਬੰਧੀ ਵੇਰਵੇ) ਬਣਾਉਣ ਸਬੰਧੀ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਬੱਚਿਆਂ ਦੀ ਤੰਦਰੁਸਤੀ ਬਾਰੇ ਸਹੀ ਮੁਲਾਂਕਣ ਕੀਤਾ ਜਾ ਸਕੇ।

 

ਚੇਅਰਮੈਨ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਪੋਰੇਟ ਸਮਾਜਿਕ ਜਿੰਮੇਵਾਰੀ (ਸੀਐਸਆਰ) ਤਹਿਤ ਫੰਡਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਤਾਂ ਜੋ ਆਉਣ ਵਾਲੇ 6 ਮਹੀਨਿਆਂ ਵਿੱਚ ਸੂਬੇ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਲਗਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਸ੍ਰੀ ਰੈਡੀ ਨੇ ਇਹ ਵੀ ਕਿਹਾ ਕਿ ਕਮਿਸ਼ਨ ਵੱਲੋਂ ਮਿਡ ਡੇ ਮੀਲ ਸਬੰਧੀ ਬਣਾਈ ਗਈ ਲਘੂ ਫਿਲਮ ਵਿਭਾਗ ਦੇ ਐਜੂਸੈਟ ਪਲੇਟਫਾਰਮ ’ਤੇ ਅਪਲੋਡ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁੱਕ ਅਤੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਧੂੰਏਂ ਤੋਂ ਛੁਟਕਾਰਾ ਪਾਉਣ ਲਈ ਪ੍ਰਾਪਤ ਸਰੋਤਾਂ ਮੁਤਾਬਕ, ਐਗਜ਼ਾਸਟ ਫੈਨ ਪ੍ਰਦਾਨ ਕੀਤੇ ਜਾਣ ।

ਰੈੱਡੀ ਨੇ ਇਸ ਸਬੰਧ ਵਿਚ ਦੂਜੇ ਰਾਜਾਂ ਦੁਆਰਾ ਅਪਣਾਏ ਗਏ ਵਧੀਆ ਅਭਿਆਸਾਂ ਤੋਂ ਸਿੱਖਣ ਦੀ ਮਹੱਤਤਾ ‘ਤੇ ਜੋਰ ਦਿੱਤਾ। ਕਮਿਸ਼ਨ ਦੀ ਗਤੀਵਿਧੀਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ ‘ਤੇ ਜੋਰ ਦਿੰਦਿਆਂ ਚੇਅਰਮੈਨ ਨੇ ਸਿੱਖਿਆ ਵਿਭਾਗ ਨੂੰ ਕਮਿਸ਼ਨ ਦੇ ਸੋਸ਼ਲ ਮੀਡੀਆ ਹੈਂਡਲਾਂ ਦੀ ਪਾਲਣਾ ਕਰਨ ਲਈ ਕਿਹਾ ਤਾਂ ਜੋ ਕਮਿਸ਼ਨ ਦੀਆਂ ਵੱਖ-ਵੱਖ ਪਹਿਲਕਦਮੀਆਂ ਲਈ ਵਿਆਪਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਲੋਕਾਂ ਵਲੋਂ ਸੁਝਾਅ ਦੇਣ ਅਤੇ ਜਾਗਰੂਕਤਾ ਫੈਲਾਉਣ ਦੇ ਮੱਦੇਨਜ਼ਰ ਸਾਰੀਆਂ ਥਾਵਾਂ ਉੱਤੇ ਨੋਟਿਸ ਬੋਰਡ ਅਤੇ ਸ਼ਿਕਾਇਤ ਬਾਕਸ ਲਗਾਏ ਜਾਣ ਦੀ ਵੀ ਤਾਕੀਦ ਕੀਤੀ ਗਈ।  

ਚੇਅਰਮੈਨ ਅਤੇ ਮੈਂਬਰਾਂ ਨੇ ਫੀਲਡ ਦੌਰੇ ਦੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕੁਝ ਮਹੱਤਵਪੂਰਨ ਸੁਝਾਅ ਦਿੱਤੇ। ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਸ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ ਅਤੇ ਸੁਚੱਜੇ ਢੰਗ ਨਾਲ ਇਸ ਉੱਤੇ ਅਮਲ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਕੇ. ਸ਼ਰਮਾ, ਆਈਆਰਐਸ (ਸੇਵਾਮੁਕਤ), ਪ੍ਰੀਤੀ ਚਾਵਲਾ, ਇੰਦਰਾ ਗੁਪਤਾ, ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਅਤੇ ਅਧਿਕਾਰੀ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM

ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਕੀਤੀ ਕਮਾਲ,,ਬਿਜਲੀ ਬਣਾਉਣ ਵਾਲਾ ਛੋਟਾ ਜਿਹਾ ਜੈਨਰੇਟਰ ਕੀਤਾ ਤਿਆਰ,

10 Oct 2024 1:17 PM

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:19 PM
Advertisement