ਪੰਜਾਬ ਸਰਕਾਰ ਨੇ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਸਵੈ ਰੋਜਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ 1 ਕਰੋੜ ਦੀ ਰਾਸ਼ੀ ਜਾਰੀ: ਬਲਜੀਤ ਕੌਰ
Published : Feb 9, 2023, 6:08 pm IST
Updated : Feb 9, 2023, 6:08 pm IST
SHARE ARTICLE
photo
photo

ਮਾਨ ਸਰਕਾਰ ਵੱਲੋਂ ਸਵੈ-ਰੋਜਗਾਰ ਲਈ ਘੱਟ ਵਿਆਜ਼ ਦਰ ਤੇ ਮੁਹੱਈਆ ਕਰਵਾਏ ਜਾਣਗੇ ਕਰਜ਼ੇ

 

ਚੰਡੀਗੜ੍ਹ, 9 ਫਰਵਰੀ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ 'ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ. ਤੋਂ ਟਰਮ ਲੋਨ (ਮਿਆਦੀ ਕਰਜ਼ਾ) ਲੈਣ ਸਬੰਧੀ ਆਪਣੇ ਹਿੱਸੇ ਵਜੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਰਾਸਟਰੀ ਕਾਰਪੋਰੇਸਨ ਐਨ.ਐਮ.ਡੀ.ਐਫ.ਸੀ. ਵੱਲੋਂ ਇਸ ਸਕੀਮ ਅਧੀਨ 18.00  ਕਰੋੜ ਰੁਪਏ ਦੀ ਰਾਸ਼ੀ ਮਿਲਾ ਕੇ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਨੂੰ 19.00 ਕਰੋੜ ਰੁਪਏ ਦੇ ਕਰਜੇ ਵੰਡੇ ਜਾਣਗੇ। ਨਿਗਮ ਵੱਲੋਂ ਯੋਗ ਵਿਅਕਤੀਆਂ ਨੂੰ ਕਰਜੇ ਵੰਡਣ ਸਬੰਧੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਤੇ ਅਵੇਅਰਨੈੱਸ ਕੈਂਪ ਵੀ ਲਗਾਏ ਜਾਣਗੇ। ਯੋਗ ਵਿਅਕਤੀ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕਰਕੇ ਸਵੈ ਰੋਜਗਾਰ ਦੇ ਧੰਦੇ ਸ਼ੁਰੂ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਿਛਲੇ 5 ਸਾਲਾਂ ਵਿੱਚ ਸਾਲ 2020-21 ਦੋਰਾਨ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ। ਇਸ ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਕ੍ਰਿਸਚਨ, ਮੁਸਲਮਾਨ, ਪਾਰਸੀ, ਬੋਧੀ ਅਤੇ ਜੈਨੀ) ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸਵੈ ਰੋਜਗਾਰ ਸਕੀਮ ਅਧੀਨ ਪੰਜ ਲੱਖ ਰੁਪਏ ਦੇ ਕਰਜ਼ੇ 6-8%  ਸਲਾਨਾ ਵਿਆਜ਼ ਦੀ ਦਰ 'ਤੇ ਦਿੱਤੇ ਜਾਣਗੇ।  ਇਸ ਤੋ ਇਲਾਵਾ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪ੍ਰੋਫੈਸ਼ਨਲ ਅਤੇ ਟੈਕਨੀਕਲ ਐਜੂਕੇਸਨ ਗ੍ਰੈਜੂਏਟ ਅਤੇ ਇਸ ਤੋ ਅੱਗੇ ਪੜ੍ਹਾਈ ਕਰਨ ਲਈ ਐਜੂਕੇਸ਼ਨ ਲੋਨ ਸਕੀਮ ਤਹਿਤ 3% ਸਲਾਨਾ ਵਿਆਜ ਦੀ ਦਰ ਤੇ ਕਰਜ਼ਾ ਦਿੱਤਾ ਜਾਂਦਾ ਹੈ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਨੈਕਾਰ ਭਾਰਤ ਸਰਕਾਰ ਵੱਲੋਂ ਘੋਸ਼ਿਤ ਘੱਟ ਗਿਣਤੀ ਵਰਗ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ।  ਕਰਜ਼ਾ ਲੈਣ ਦੇ ਚਾਹਵਾਨ ਬਿਨੈਕਾਰ ਦੀ ਸਲਾਨਾ ਪਰਿਵਾਰਕ ਆਮਦਨ ਪੇਂਡੂ ਇਲਾਕਿਆਂ ਵਿੱਚ 98,000/- ਰੁਪਏ ਅਤੇ ਸਹਿਰੀ ਇਲਾਕਿਆਂ ਵਿੱਚ 1,20,000/- ਰੁਪਏ ਤੱਕ ਹੋਣੀ ਚਾਹੀਦੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸਬਜ਼ੀਆਂ ਉਗਾਉਣ,  ਸ਼ਹਿਦ ਦੀਆਂ ਮੱਖੀਆਂ ਪਾਲਣ,  ਕਾਰਪੈਂਟਰੀ, ਫਰਨੀਚਰ, ਲੁਹਾਰਾ ਕੰਮ, ਆਟਾ ਚੱਕੀ, ਕੋਹਲੂ, ਆਟੋ ਰਿਕਸ਼ਾ (ਪੈਸੰਜਰ, ਢੋਆ ਢੁਆਈ), ਜਨਰਲ ਸਟੋਰ (ਕਰਿਆਨਾ, ਕੈਟਲ ਫੀਡ, ਪੋਲਟਰੀ ਫੀਡ), ਹਾਰਡਵੇਅਰ ਸਟੋਰ (ਮੈਨਟਰੀ ਅਤੇ ਬਿਲਡਿੰਗ ਮੈਟੀਰੀਅਲ ਲੋਹਾ) ਆਦਿ ਲਈ ਦਿੱਤਾ ਜਾਂਦਾ ਹੈ।

ਇਹ ਕਰਜ਼ਾ ਕੱਪੜਾ, ਰੈਡੀਮੇਡ ਗਾਰਮੈਂਟ ਸ਼ਾਪ,  ਕਿਤਾਬਾਂ, ਸਟੇਸ਼ਨਰੀ ਦੀ ਦੁਕਾਨ, ਸਾਈਕਲ ਸੇਲ ਤੇ ਰਿਪੇਅਰ, ਫੋਟੋਸਟੇਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ),  ਆਟੋ ਮੋਬਾਇਲ ਰਿਪੇਅਰ, ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ, ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ, ਹੌਜ਼ਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ, ਢਾਬਾ, ਬਿਊਟੀ ਪਾਰਲਰ ਲਈ ਵੀ ਦਿੱਤਾ ਜਾਂਦਾ ਹੈ।

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement