ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿ
ਗੁਰਦਾਸਪੁਰ- ਪਾਕਿਸਤਾਨ ਵਿੱਚ ਬੈਠੇ ਤਸਕਰ ਲਗਾਤਾਰ ਆਪਣੀਆਂ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਹਫ਼ਤੇ ’ਚ ਦੂਸਰੀ ਵਾਰ ਇਲਾਕੇ ’ਚ ਡਰੋਨ ਦੀ ਮੂਵਮੈਂਟ ਦੇਖਣ ਨੂੰ ਮਿਲੀ ਹੈ। ਬੀਐੱਸਐਫ਼ ਦੇ ਜਵਾਨਾਂ ਨੇ ਗੋਲੀਬਾਰੀ ਕਰਕੇ ਡਰੋਨ ਨੂੰ ਵਾਪਸ ਭਜਾਉਣ 'ਚ ਸਫਲਤਾ ਹਾਸਲ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਡਰੋਨ ਮੂਵਮੈਂਟ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਅੱਡਾ ਚੌਕੀ ਵਿੱਚ ਦੇਖੀ ਗਈ। ਬੀਐਸਐਫ ਜਵਾਨਾਂ ਨੇ ਰਾਤ ਸਮੇਂ ਭਾਰਤੀ ਸਰਹੱਦ ਵਿੱਚ ਡਰੋਨ ਦੀ ਆਵਾਜ਼ ਸੁਣੀ। ਡਰੋਨ ਦੀ ਹਰਕਤ ਸੁਣਨ ਤੋਂ ਬਾਅਦ ਜਵਾਨਾਂ ਨੇ ਇਸ ਦੀ ਲੋਕੇਸ਼ਨ ਟਰੇਸ ਕੀਤੀ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। 22 ਰਾਉਂਡ ਫਾਇਰ ਕੀਤੇ ਗਏ। ਜਿਸ ਤੋਂ ਬਾਅਦ ਡਰੋਨ ਵਾਪਸ ਚਲਾ ਗਿਆ।
ਘਟਨਾ ਤੋਂ ਬਾਅਦ ਇਲਾਕੇ 'ਚ ਚੌਕਸੀ ਵਧਾ ਦਿੱਤੀ ਗਈ ਹੈ। ਸਵੇਰ ਹੁੰਦੇ ਹੀ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।