ਗਲਤੀ ਨਾਲ SLR ਤੋਂ ਗੋਲੀ ਮੋਢੇ 'ਤੇ ਲੱਗੀ
Punjab News: ਲੁਧਿਆਣਾ - ਪੰਜਾਬ ਦੇ ਲੁਧਿਆਣਾ ਵਿਚ ਅੱਜ ਪੁਲਿਸ ਲਾਈਨ ਵਿਚ ਕੁਆਟਰ ਗਾਰਡ ਵਜੋਂ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੇ ਮੋਢੇ 'ਤੇ ਗੋਲੀ ਲੱਗੀ ਹੈ। ਗੋਲੀ ਲੱਗਣ ਤੋਂ ਤੁਰੰਤ ਬਾਅਦ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਡੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਡਿਊਟੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੂੰ ਅਚਾਨਕ ਉਸ ਦੀ ਐਸਐਲਆਰ ਵਿਚੋਂ ਗੋਲੀ ਲੱਗ ਗਈ।
ਹਾਦਸੇ ਤੋਂ ਤੁਰੰਤ ਬਾਅਦ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਪੁਲੀਸ ਲਾਈਨ ਵਿਚ ਵੀ ਮਾਹੌਲ ਤਣਾਅਪੂਰਨ ਹੋ ਗਿਆ। ਹਸਪਤਾਲ ਵਿਚ ਪੁਲਿਸ ਮੁਲਾਜ਼ਮਾਂ ਵੱਲੋਂ ਅਪਰੇਸ਼ਨ ਕੀਤਾ ਜਾ ਰਿਹਾ ਹੈ। ਜ਼ਖ਼ਮੀ ਪੁਲਿਸ ਮੁਲਾਜ਼ਮ ਦੀ ਪਛਾਣ ਹਰਮਨਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ ਜਤਿਨ ਬਾਂਸਲ ਨੇ ਦੱਸਿਆ ਕਿ ਅਚਾਨਕ ਗੋਲੀ ਚੱਲ ਗਈ। ਇਹ ਇੱਕ ਹਾਦਸਾ ਹੈ। ਫਿਲਹਾਲ ਨੌਜਵਾਨ ਬਿਲਕੁਲ ਠੀਕ ਹੈ। ਉਸ ਦਾ ਡੀਐਮਸੀ ਵਿੱਚ ਇਲਾਜ ਚੱਲ ਰਿਹਾ ਹੈ। ਉਸ ਦੇ ਮੋਢੇ 'ਤੇ ਗੋਲੀ ਲੱਗੀ ਹੈ। ਹਰਮਨਦੀਪ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
(For more Punjabi news apart from 'Punjab News, stay tuned to Rozana Spokesman)