Arsh Dalla News: ਅਰਸ਼ ਡੱਲਾ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਦੀਆਂ ਤਿਆਰੀਆਂ ਸ਼ੁਰੂ; ਮੁਹਾਲੀ ਅਦਾਲਤ ਵਲੋਂ NIA ਦੀ ਪਟੀਸ਼ਨ ਮਨਜ਼ੂਰ
Published : Feb 9, 2024, 12:48 pm IST
Updated : Feb 9, 2024, 12:48 pm IST
SHARE ARTICLE
Preparations Begin To Bring Arsh Dalla To India News
Preparations Begin To Bring Arsh Dalla To India News

ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਮਾਮਲੇ ਵਿਚ ਲੋੜੀਂਦਾ ਹੈ ਅਤਿਵਾਦੀ ਅਰਸ਼ ਡੱਲਾ

Arsh Dalla News: ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਕੈਨੇਡਾ 'ਚ ਲੁਕੇ ਅਤਿਵਾਦੀ ਅਰਸ਼ ਡੱਲਾ ਨੂੰ ਭਾਰਤ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿਤੀ ਹੈ। ਇਸ ਸਬੰਧੀ ਐਨ.ਆਈ.ਏ. ਵਲੋਂ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਦਾਇਰ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਅਜਿਹੇ 'ਚ ਹੁਣ ਐਨ.ਆਈ.ਏ. ਉਸ ਨੂੰ ਭਾਰਤ ਲਿਆਉਣ ਲਈ ਅਗਲੀ ਕਾਰਵਾਈ ਸ਼ੁਰੂ ਕਰੇਗੀ। ਇੰਟਰਪੋਲ ਨੇ 31 ਮਈ 2022 ਨੂੰ ਉਸ ਵਿਰੁਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ।

ਹਾਲਾਂਕਿ ਕਾਨੂੰਨੀ ਮਾਹਿਰਾਂ ਅਨੁਸਾਰ ਇਹ ਰਾਹ ਇੰਨਾ ਆਸਾਨ ਨਹੀਂ ਹੈ ਕਿਉਂਕਿ ਉਸ 'ਤੇ ਲਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਭਾਰਤ ਲਿਆਉਣ ਤੋਂ ਪਹਿਲਾਂ ਕੈਨੇਡਾ 'ਚ ਸਾਬਤ ਕਰਨਾ ਹੋਵੇਗਾ। ਇਸ ਤੋਂ ਬਾਅਦ ਹੀ ਇਹ ਪ੍ਰਕਿਰਿਆ ਪੂਰੀ ਹੋਵੇਗੀ। ਜਾਣਕਾਰੀ ਅਨੁਸਾਰ ਐਨ.ਆਈ.ਏ. ਵਲੋਂ ਅਰਸ਼ ਡੱਲਾ ਵਿਰੁਧ ਦਰਜ ਸਾਰੇ ਕੇਸਾਂ ਦੇ ਵੇਰਵੇ ਵਿਸ਼ੇਸ਼ ਅਦਾਲਤ ਨੂੰ ਸੌਂਪੇ ਗਏ ਹਨ। ਇਸ ਦੇ ਨਾਲ ਹੀ ਉਸ ਨੂੰ ਭਗੌੜਾ ਤੋਂ ਲੈ ਕੇ ਅਤਿਵਾਦੀ ਘੋਸ਼ਿਤ ਸਬੰਧੀ ਵੀ ਸਾਰੇ ਦਸਤਾਵੇਜ਼ ਪੇਸ਼ ਕੀਤੇ ਗਏ। ਇਸ ਦੇ ਨਾਲ ਹੀ ਜਿਸ ਸੰਚਾਰ ਪੱਤਰ ਰਾਹੀਂ ਸਰਕਾਰ ਨੇ ਸੰਪਰਕ ਕੀਤਾ ਸੀ, ਉਸ ਨੂੰ ਵੀ ਲਗਾਇਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਐਨ.ਆਈ.ਏ. ਨੇ ਅਦਾਲਤ ਵਿਚ ਜ਼ੋਰਦਾਰ ਢੰਗ ਨਾਲ ਅਪਣਾ ਪੱਖ ਪੇਸ਼ ਕੀਤਾ ਹੈ। ਇਹ ਵੀ ਦਸਿਆ ਕਿ ਕਿਵੇਂ ਉਹ ਦੇਸ਼ ਲਈ ਖਤਰਾ ਬਣਿਆ ਹੋਇਆ ਹੈ। ਇਨ੍ਹਾਂ ਸਾਰੇ ਤੱਥਾਂ ਨੂੰ ਵਿਚਾਰਨ ਤੋਂ ਬਾਅਦ ਅਦਾਲਤ ਵਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ।

ਜ਼ਿਕਰਯੋਗ ਹੈ ਕਿ 22 ਮਈ 2021 ਨੂੰ ਮੋਗਾ ਜ਼ਿਲੇ 'ਚ ਅਤਿਵਾਦੀ ਅਰਸ਼ ਡੱਲਾ ਅਤੇ ਉਸ ਦੇ ਕਰੀਬੀ ਸਾਥੀਆਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਸੀ। 10 ਜੂਨ, 2021 ਨੂੰ, ਐਨ.ਆਈ.ਏ. ਨੇ ਇਸ ਕੇਸ ਨੂੰ ਅਪਣੇ ਕੋਲ ਤਬਦੀਲ ਕਰ ਲਿਆ ਅਤੇ ਨਵੀਂ ਐਫਆਈਆਰ ਦਰਜ ਕੀਤੀ। ਇਲਜ਼ਾਮ ਮੁਤਾਬਕ ਅਰਸ਼ ਡੱਲਾ ਨੇ ਇਕ ਅਤਿਵਾਦੀ ਗਰੋਹ ਬਣਾਇਆ ਸੀ। ਲਵਪ੍ਰੀਤ ਸਿੰਘ ਉਰਫ ਰਵੀ, ਰਾਮ ਸਿੰਘ ਉਰਫ ਸੋਨਾ ਅਤੇ ਕਮਲਜੀਤ ਸ਼ਰਮਾ ਉਰਫ ਕਮਲ ਨੂੰ ਅਗਵਾ, ਫਿਰੌਤੀ ਅਤੇ ਲੋਕਾਂ ਦੇ ਕਤਲ ਦੀ ਸਾਜ਼ਸ਼ ਰਚਣ ਲਈ ਭਰਤੀ ਕੀਤਾ ਗਿਆ।

(For more Punjabi news apart from Preparations Begin To Bring Arsh Dalla To India News, stay tuned to Rozana Spokesman)

Location: India, Punjab, S.A.S. Nagar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement