
ਡੀਸੀ ਕੁਲਵੰਤ ਸਿੰਘ ਨੇ ਅਪਣੀ ਨਿੱਜੀ ਫੇਸਬੁੱਕ ਆਈਡੀ 'ਤੇ ਪੋਸਟ ਸ਼ੇਅਰ ਕਰਕੇ ਆਮ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ।
Punjab News: ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਦੀ ਫਰਜ਼ੀ ਫੇਸਬੁੱਕ ਆਈਡੀ ਬਣਾਈ ਗਈ ਹੈ। ਡੀਸੀ ਨੇ ਇਸ ਸਬੰਧੀ ਬਿਆਨ ਜਾਰੀ ਕੀਤਾ ਹੈ। ਡੀਸੀ ਕੁਲਵੰਤ ਸਿੰਘ ਨੇ ਅਪਣੀ ਨਿੱਜੀ ਫੇਸਬੁੱਕ ਆਈਡੀ 'ਤੇ ਪੋਸਟ ਸ਼ੇਅਰ ਕਰਕੇ ਆਮ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਨੇ ਅਪਣੀ ਅਪੀਲ 'ਚ ਕਿਹਾ ਹੈ ਕਿ ਇਹ ਪ੍ਰੋਫਾਈਲ ਕਿਸੇ ਨੇ ਗਲਤ ਜਾਣਕਾਰੀ ਦੇ ਕੇ ਬਣਾਈ ਹੈ, ਜਦਕਿ ਇਸ 'ਚ ਉਨ੍ਹਾਂ ਦਾ ਨਾਂ, ਫੋਟੋ ਅਤੇ ਹੋਰ ਜਾਣਕਾਰੀ ਦੀ ਵਰਤੋਂ ਕੀਤੀ ਗਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਇਸ ਫੇਸਬੁੱਕ ਆਈਡੀ ਤੋਂ ਫਰੈਂਡ ਰਿਕਵੈਸਟ ਜਾਂ ਕੋਈ ਹੋਰ ਮੰਗ ਆਉਂਦੀ ਹੈ ਤਾਂ ਉਸ ਨੂੰ ਸਵੀਕਾਰ ਨਾ ਕੀਤਾ ਜਾਵੇ। ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਦਸਿਆ ਕਿ ਉਨ੍ਹਾਂ ਨੇ ਅਪਣੇ ਪੱਧਰ ’ਤੇ ਪੁਲਿਸ ਨੂੰ ਸੂਚਿਤ ਕਰ ਦਿਤਾ ਹੈ। ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੀ ਫਰਜ਼ੀ ਫੇਸਬੁੱਕ ਆਈਡੀ ਤੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।
(For more Punjabi news apart from Punjab News: Fake Facebook ID of Moga Deputy Commissioner, stay tuned to Rozana Spokesman)