
ਡੀ. ਜੀ. ਪੀ. ਪੰਜਾਬ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਦੇ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਹੋਣਾ ਚਾਹੀਦਾ ਹੈ
Punjab News: ਚੰਡੀਗੜ੍ਹ - ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਸਰਚ ਆਪ੍ਰੇਸ਼ਨ ਤੇਜ਼ ਕਰਨ ਦੀ ਹਦਾਇਤ ਦਿੱਤੀ ਹੈ। ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਆਪਣੇ ਅਧਿਕਾਰ ਖੇਤਰਾਂ ਵਿਚ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਲੜਨ ਲਈ ਕਿਹਾ ਗਿਆ ਹੈ। ਡੀ. ਜੀ. ਪੀ. ਨੇ ਕਿਹਾ ਹੈ ਕਿ ਨਸ਼ਿਆਂ ਦੇ ਧੰਦੇ ਵਿਚ ਲੱਗੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕੋਈ ਨਰਮੀ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਡੀ. ਜੀ. ਪੀ. ਪੰਜਾਬ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਦੇ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਹੋਣਾ ਚਾਹੀਦਾ ਹੈ। ਉਨ੍ਹਾਂ ਦੇ ਪੁਰਾਣੇ ਸਾਰੇ ਕੇਸਾਂ ਨੂੰ ਰੀਵਿਊ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਕਾਰਵਾਈ ਸ਼ੁਰੂ ਕੀਤੀ ਜਾਵੇ। ਡੀ. ਜੀ. ਪੀ. ਹੁਣ ਖ਼ੁਦ ਪੁਲਿਸ ਅਧਿਕਾਰੀਆਂ ਨਾਲ ਮਹੀਨਾਵਾਰ ਬੈਠਕਾਂ ਕਰ ਕੇ ਨਸ਼ਾ ਸਮੱਗਲਿੰਗ ਨਾਲ ਸਬੰਧਤ ਕੇਸਾਂ ਨੂੰ ਰਿਵਿਊ ਕਰਿਆ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੁਲਿਸ ਨੂੰ ਪਿਛਲੇ ਦਿਨੀਂ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਲੜਨ ਦੇ ਨਿਰਦੇਸ਼ ਦਿੱਤੇ ਸਨ ਅਤੇ ਨਾਲ ਹੀ ਹਦਾਇਤ ਦਿੱਤੀ ਸੀ ਕਿ ਮਾਲਵਾ ਖੇਤਰ ’ਚ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਡੀ. ਜੀ. ਪੀ. ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ’ਚ ਅਚਾਨਕ ਆਪ੍ਰੇਸ਼ਨ ਚਲਾ ਕੇ ਨਸ਼ਾ ਸਮੱਗਲਰਾਂ ਦੀ ਗ੍ਰਿਫ਼ਤਾਰੀ ਨੂੰ ਯਕੀਨੀ ਬਣਾਉਣ ਤੇ ਨਸ਼ੇ 'ਤੇ ਨਕੇਲ ਕੱਸਣ।
(For more Punjabi news apart from 'Punjab News, stay tuned to Rozana Spokesman)