ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ
Published : Feb 9, 2024, 6:30 pm IST
Updated : Feb 9, 2024, 6:30 pm IST
SHARE ARTICLE
Mandeep Kaur
Mandeep Kaur

ਸਪੀਕਰ ਨੇ ਇਸ ਹੋਣਹਾਰ ਬੱਚੀ ਦੀ ਸ਼ਾਨਦਾਰ ਪ੍ਰਾਪਤੀ 'ਤੇ ਸਭ ਨੂੰ ਮੁਬਾਰਕਬਾਦ ਦਿੰਦਿਆਂ ਆਸ ਜਤਾਈ ਕਿ ਇਹ ਬੱਚੀ ਭਵਿੱਖ ਵਿੱਚ ਵੀ ਬੁਲੰਦੀਆਂ ਛੂਹੇਗੀ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ ਵਧਾਈ ਦਿੱਤੀ ਹੈ।

ਸੰਧਵਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਨੇ ਛੱਤੀਸਗੜ੍ਹ ਵਿਖੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ, ਜੋ ਕਿ ਇਸ ਕੋਟਕਪੂਰਾ ਇਲਾਕੇ ਲਈ ਤੇ ਸੂਬੇ ਲਈ ਮਾਣ ਵਾਲੀ ਗੱਲ ਹੈ। 

ਸਪੀਕਰ ਨੇ ਇਸ ਹੋਣਹਾਰ ਬੱਚੀ ਦੀ ਸ਼ਾਨਦਾਰ ਪ੍ਰਾਪਤੀ 'ਤੇ ਮਾਪਿਆਂ, ਅਧਿਆਪਕਾਂ ਅਤੇ ਕੋਚ ਸਾਹਿਬਾਨ ਨੂੰ ਮੁਬਾਰਕਬਾਦ ਦਿੰਦਿਆਂ ਆਸ ਜਤਾਈ ਕਿ ਇਹ ਬੱਚੀ ਭਵਿੱਖ ਵਿੱਚ ਵੀ ਬੁਲੰਦੀਆਂ ਛੂਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਪ੍ਰਾਪਤੀਆਂ ਕਰਨ ਵਾਲੇ ਵੱਖ-ਵੱਖ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਸੀ ਅਤੇ ਇਹ ਸਿਲਸਿਲਾ ਅੱਗੋਂ ਵੀ ਜਾਰੀ ਰਹੇਗਾ।

ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸੇ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੰਗੇ ਖਿਡਾਰੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਖਿਡਾਰੀਆਂ ਨੂੰ ਨੀਤੀ ਤਹਿਤ ਸਰਕਾਰੀ ਨੌਕਰੀਆਂ ਵੀ ਪ੍ਰਦਾਨ ਕਰ ਰਹੀ ਹੈ।

SHARE ARTICLE

ਸਪੋਕਸਮੈਨ FACT CHECK

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement