Punjab Vigilance News: 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ

By : GAGANDEEP

Published : Feb 9, 2024, 5:21 pm IST
Updated : Feb 9, 2024, 5:41 pm IST
SHARE ARTICLE
VB ARRESTS REVENUE PATWARI FOR TAKING RS 42,000 BRIBE news in punjabi
VB ARRESTS REVENUE PATWARI FOR TAKING RS 42,000 BRIBE news in punjabi

Punjab Vigilance News: ਮੁਲਜ਼ਮ ਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਮੰਗੇ ਸਨ ਪੈਸੇ

VB ARRESTS REVENUE PATWARI FOR TAKING RS 42,000 BRIBE news in punjabi : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Kapurthala Modern Jail News ਕਪੂਰਥਲਾ ਮਾਡਰਨ ਜੇਲ 'ਚੋਂ ਮਿਲੇ 10 ਮੋਬਾਈਲ, 11 ਹਵਾਲਾਤੀਆਂ ਖਿਲਾਫ਼ FIR ਦਰਜ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Jalandhar News: ਆਪਣੇ ਵਿਆਹ ਦਾ ਕਾਰਡ ਦੇਣ ਆਏ ਨੌਜਵਾਨ ਨੇ ਵਿਆਹੁਤਾ ਨਾਲ ਕੀਤਾ ਬਲਾਤਕਾਰ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਤੋਂ 42,000 ਰੁਪਏ ਰਿਸ਼ਵਤ ਲਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵਲੋਂ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from VB ARRESTS REVENUE PATWARI FOR TAKING RS 42,000 BRIBE news in punjabi, stay tuned to Rozana Spokesman)

Tags: 000 bribe

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement