Punjab Vigilance: ਵਿਜੀਲੈਂਸ ਵਲੋਂ ਇਸ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਘਪਲੇਬਾਜ਼ੀ ਕਰਨ ਦੇ ਦੋਸ਼ 'ਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ
Published : Feb 9, 2024, 6:01 pm IST
Updated : Feb 9, 2024, 6:01 pm IST
SHARE ARTICLE
Vigilance has registered a case against five contractors of Sri Muktsar Sahib district news in punjabi
Vigilance has registered a case against five contractors of Sri Muktsar Sahib district news in punjabi

Punjab Vigilance: ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਮੁਲਜ਼ਮਾਂ ਵਲੋਂ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਸਰਕਾਰੀ ਪੈਸੇ ਦਾ ਗਬਨ ਵੀ ਕੀਤਾ ਗਿਆ

Vigilance has registered a case against five contractors of Sri Muktsar Sahib district news in punjabi : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ:  Lok Sabha Elections 2024: ਲੋਕ ਸਭਾ ਚੋਣਾਂ 'ਚ EVM ਦੀ ਸੁਰੱਖਿਆ ਹੋਵੇਗੀ ਮਜ਼ਬੂਤ, ਦੋ ਕਿਲੋਮੀਟਰ ਤੋਂ ਦੂਰ ਨਹੀਂ ਹੋਵੇਗਾ ਪੋਲਿੰਗ ਕੇਂਦਰ  

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਠੇਕੇਦਾਰ ਪ੍ਰੇਮ ਚੰਦ, ਠੇਕੇਦਾਰ ਵਿਸ਼ੂ ਮਿੱਤਲ, ਠੇਕੇਦਾਰ ਯੋਗੇਸ਼ ਗੁਪਤਾ, ਠੇਕੇਦਾਰ ਰਾਜੀਵ ਕੁਮਾਰ ਅਤੇ ਭਾਗ ਰੋਡ ਲਾਈਨਸ ਟਰਾਂਸਪੋਰਟ ਦੇ ਮਾਲਕ ਰਮਨਦੀਪ ਸਿੰਘ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਤਹਿਤ ਥਾਣਾ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਵਿਖੇ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ:  Punjab Vigilance News: 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ

ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਸਾਲ 2019-20 ਦੌਰਾਨ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਅਨਾਜ ਦੀ ਢੋਆ-ਢੁਆਈ ਲਈ ਜਾਅਲਸਾਜ਼ੀ ਨਾਲ ਟੈਂਡਰ ਹਾਸਲ ਕੀਤੇ ਸਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਟੈਂਡਰ ਲੈਣ ਲਈ ਅਜਿਹੇ ਵਾਹਨਾਂ ਦੀਆਂ ਜਾਅਲੀ ਸੂਚੀਆਂ ਪੇਸ਼ ਕੀਤੀਆਂ ਜੋ ਅਨਾਜ ਦੀ ਢੋਆ-ਢੁਆਈ ਨਹੀਂ ਕਰ ਸਕਦੇ ਸਨ ਜਿਵੇਂ ਕਿ ਪਿਕਅੱਪ ਵੈਨ, ਮੋਟਰਸਾਈਕਲ, ਸਕੂਟਰ ਆਦਿ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਮੁਲਜ਼ਮਾਂ ਵੱਲੋਂ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਸਰਕਾਰੀ ਪੈਸੇ ਦਾ ਗਬਨ ਵੀ ਕੀਤਾ ਗਿਆ। ਵਿਭਾਗ ਨੇ ਜਾਅਲੀ ਗੇਟ ਪਾਸਾਂ ਦੇ ਆਧਾਰ 'ਤੇ ਬਿੱਲ ਪਾਸ ਕਰਕੇ ਠੇਕੇਦਾਰਾਂ ਨੂੰ ਪੈਸੇ ਜਾਰੀ ਕਰ ਦਿੱਤੇ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਿਹਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from Vigilance has registered a case against five contractors of Sri Muktsar Sahib district news in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement