Punjab News : ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਲਿਆ ਸਵਾਲਾਂ ਦੇ ਘੇਰੇ ’ਚ
Published : Feb 9, 2025, 1:50 pm IST
Updated : Feb 9, 2025, 1:50 pm IST
SHARE ARTICLE
Congress leader Manish Tewari questioned External Affairs Minister Dr. S Jaishankar Latest News in Punjabi
Congress leader Manish Tewari questioned External Affairs Minister Dr. S Jaishankar Latest News in Punjabi

Punjab News : ਕੀ 7.25 ਲੱਖ ਭਾਰਤੀਆਂ ਨੂੰ ਭਾਰਤ ਵਾਪਸ ਭੇਜਿਆ ਜਾਵੇਗਾ?, ਵਿਦੇਸ਼ੀ ਕਾਨਫ਼ਰੰਸਾਂ ਦੀ ਕੀਤੀ ਆਲੋਚਨਾ

Congress leader Manish Tewari questioned External Affairs Minister Dr. S Jaishankar Latest News in Punjabi : ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਅਮਰੀਕਾ ਤੋਂ ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੇ ਮੁੱਦੇ 'ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪਣੇ ਸਵਾਲਾਂ ਦਾ ਨਿਸ਼ਾਨਾ ਬਣਾਇਆ। ਇਸ ਦੇ ਨਾਲ ਉਨ੍ਹਾਂ ਵਿਦੇਸ਼ ਮੰਤਰੀ ਤੋਂ ਪੁੱਛਿਆ ਕਿ ਕੀ ਸਾਰੇ 7.25 ਲੱਖ ਭਾਰਤੀਆਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ ਜਾਵੇਗਾ?

ਅਮਰੀਕਾ ਤੋਂ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ 'ਤੇ ਹੋ ਰਹੇ ਹੰਗਾਮੇ ਦੇ ਵਿਚਕਾਰ, ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਐਤਵਾਰ ਨੂੰ ਅਮਰੀਕਾ ਵਿਚ ਗ਼ੈਰ-ਕਾਨੂੰਨੀ ਭਾਰਤੀਆਂ ਦੀ ਗਿਣਤੀ ਅਤੇ ਹਿਰਾਸਤ ਵਿਚ ਲਏ ਲੋਕਾਂ ਦੀ ਸਥਿਤੀ ਬਾਰੇ ਗੱਲ ਕੀਤੀ। ਅਮਰੀਕੀ ਅਨੁਮਾਨਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਅਮਰੀਕਾ ਵਿਚ 7,25,000 ਗ਼ੈਰ-ਕਾਨੂੰਨੀ ਭਾਰਤੀ ਹਨ, ਜਿਨ੍ਹਾਂ ਵਿਚੋਂ 24,000 ਇਸ ਸਮੇਂ ਹਿਰਾਸਤ ਵਿਚ ਹਨ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕੀ ਭਾਰਤ ਇਨ੍ਹਾਂ ਸਾਰੇ ਨੌਜਵਾਨਾਂ ਨੂੰ ਦੁਖਦਾਈ ਹਾਲਾਤਾਂ ਵਿਚ ਵਾਪਸ ਆਉਣ ਦੀ ਇਜਾਜ਼ਤ ਦੇਵੇਗਾ? 

ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਐਕਸ 'ਤੇ ਇਕ ਪੋਸਟ ਵਿਚ ਮਨੀਸ਼ ਤਿਵਾੜੀ ਨੇ ਲਿਖਿਆ, 'ਅਮਰੀਕਾ ਦੇ ਅਨੁਮਾਨਾਂ ਅਨੁਸਾਰ ਅਮਰੀਕਾ ਵਿਚ 7.25 ਲੱਖ ਗ਼ੈਰ-ਕਾਨੂੰਨੀ ਭਾਰਤੀ ਹਨ। 24,000 ਭਾਰਤੀ ਅਮਰੀਕੀ ਹਿਰਾਸਤ ਕੈਂਪਾਂ ਵਿਚ ਹਨ। 487 ਅੰਤਮ ਨਜ਼ਰਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। 487 ਵਿਚੋਂ 298 ਦੀ ਪਛਾਣ ਭਾਰਤੀਆਂ ਵਜੋਂ ਹੋਈ ਹੈ। ਅਪਣੀ ਪੋਸਟ ਵਿਚ, ਉਨ੍ਹਾਂ ਅੱਗੇ ਕਿਹਾ, ‘ਕੀ 7.25 ਲੱਖ ਭਾਰਤੀਆਂ ਨੂੰ ਅਮਰੀਕੀ ਫ਼ੌਜੀ ਜਹਾਜ਼ਾਂ ਵਿਚ ਹੱਥਕੜੀਆਂ ਅਤੇ ਬੇੜੀਆਂ ਵਿਚ, ਉਨ੍ਹਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਅਤੇ ਸਨਮਾਨ ਤੋਂ ਵਾਂਝਾ ਕਰ ਕੇ ਭਾਰਤ ਵਾਪਸ ਭੇਜਿਆ ਜਾਵੇਗਾ, ਜਦੋਂ ਕਿ ਵਿਦੇਸ਼ ਮੰਤਰੀ ਜੈਸ਼ੰਕਰ ਦੁਨੀਆਂ ਭਰ ਵਿਚ ਬੇਕਾਰ ਕਾਨਫ਼ਰੰਸਾਂ ਵਿਚ ਸ਼ਾਮਲ ਹੋ ਰਹੇ ਹਨ?’

ਇਸ ਤੋਂ ਪਹਿਲਾਂ ਬੀਤੇ ਦਿਨ, ਕਾਂਗਰਸ ਨੇਤਾ ਨੇ ਅਮਰੀਕਾ ਤੋਂ ਭਾਰਤੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇਣ 'ਤੇ ਲੋਕ ਸਭਾ ਵਿਚ ਜੈਸ਼ੰਕਰ ਦੇ ਬਿਆਨ ਦੀ ਵੀ ਆਲੋਚਨਾ ਕੀਤੀ ਸੀ ਅਤੇ ਉਨ੍ਹਾਂ 'ਤੇ ਡੋਨਾਲਡ ਟਰੰਪ ਪ੍ਰਸ਼ਾਸਨ ਦੁਆਰਾ ਹੱਥਕੜੀਆਂ ਅਤੇ ਬੇੜੀਆਂ ਦੀ ਵਰਤੋਂ ਦਾ ‘ਬਚਾਅ’ ਕਰਨ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਇਸ ਨੂੰ ਬਹੁਤ ਹੈਰਾਨ ਕਰਨ ਵਾਲਾ ਤੇ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਦਸਿਆ ਸੀ। 

ਮਨੀਸ਼ ਤਿਵਾੜੀ ਨੇ ਅੱਗੇ ਕਿਹਾ ਕਿ ਵਿਦੇਸ਼ ਮੰਤਰੀ ਦਾ ਬਿਆਨ ਭਾਰਤੀ ਵਿਦੇਸ਼ ਮੰਤਰੀ ਨਾਲੋਂ ਅਮਰੀਕੀ ਸਰਕਾਰ ਦੇ ਇਕ ਮੱਧ-ਪੱਧਰ ਦੇ ਅਧਿਕਾਰੀ ਨਾਲ ਜਿਆਦਾ ਮੇਲ ਖਾਂਦਾ ਜਾਪਦਾ ਹੈ। ਉਨ੍ਹਾਂ ਦਾ ਇਹ ਬਿਆਨ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਹ ਅਮਰੀਕੀ ਦਸਤਾਵੇਜ਼ਾਂ ਨੂੰ ਸਦਨ ਵਿਚ ਪੇਸ਼ ਕਰਨਗੇ ਅਤੇ ਉਨ੍ਹਾਂ ਨੂੰ ਪ੍ਰਮਾਣਿਤ ਵੀ ਕਰਨਗੇ, ਉਨ੍ਹਾਂ ਦੇ ਇਰਾਦਿਆਂ 'ਤੇ ਗੰਭੀਰ ਸਵਾਲ ਖੜੇ ਕਰਦਾ ਹੈ ਕਿ ਭਾਰਤ ਸਰਕਾਰ ਦੀ ਦੇਸ਼ ਦੇ ਨੌਜਵਾਨਾਂ ਪ੍ਰਤੀ ਚਿੰਤਾ ਕਿੱਥੇ ਹੈ।

ਤੁਹਾਨੂੰ ਦਸ ਦਈਏ ਕਿ, 5 ਫ਼ਰਵਰੀ ਨੂੰ 104 ਗ਼ੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਅਮਰੀਕਾ ਤੋਂ ਕਢਿਆ ਗਿਆ ਸੀ। 

Location: India, Punjab

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement