ਖ਼ਬਰਾਂ |

ਤਾਜ਼ਾ |

Punjab News: ਸੰਯੁਕਤ ਕਿਸਾਨ ਮੋਰਚਾ, SKM (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵਿਚਾਲੇ ਏਕਤਾ ਮਗਰੋਂ ਫੁੱਟ ਦੇ ਸੰਕੇਤ
Published : Feb 9, 2025, 6:02 pm IST
Updated : Feb 9, 2025, 6:02 pm IST
SHARE ARTICLE
File Photo-  SKM Meeting
File Photo- SKM Meeting

Punjab News: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਨੂੰ ਨਹੀਂ ਮਿਲਿਆ ਹੁੰਗਾਰਾ

Punjab News: ਕਿਸਾਨ ਜਥੇਬੰਦੀਆਂ ਵਿਚਾਲੇ 12 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚਾ, ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵਿਚਾਲੇ ਏਕਤਾ ਮਗਰੋਂ ਫੁੱਟ ਦੇ ਸੰਕੇਤ ਵਿਖਾਈ ਦੇ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਿਕ ਸੰਯੁਕਤ ਕਿਸਾਨ ਮੋਰਚਾ ਵੱਲੋਂ 12 ਫਰਵਰੀ ਦੀ ਚੰਡੀਗੜ੍ਹ ਮੀਟਿੰਗ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਮੋਰਚੇ ਨੂੰ ਲਗਾਤਾਰ 2 ਵਾਰ ਚਿੱਠੀਆਂ ਭੇਜੀਆਂ ਗਈਆਂ, ਪਰ SKM ਗੈਰ ਰਾਜਨੀਤਿਕ ਵਲੋਂ ਸੰਯੁਕਤ ਕਿਸਾਨ ਮੋਰਚਾ ਨੂੰ ਨਾ ਤਾਂ ਕੋਈ ਜਵਾਬ ਦਿੱਤਾ ਗਿਆ ਅਤੇ ਨਾ ਹੀ ਪੱਤਰਕਾਰਾਂ ਮੂਹਰੇ ਕੋਈ ਜਾਣਕਾਰੀ ਰੱਖੀ ਗਈ।

ਐਸਕੇਐਮ ਦੇ ਆਗੂਆਂ ਦੀ ਮੰਨੀਏ ਤਾਂ, 10 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸਾਥੀ ਇਕ ਦੂਜੇ ਦੇ ਹੱਥਾਂ ਵਿਚ ਹੱਥ ਫੜ੍ਹ ਕੇ ਖਨੌਰੀ ਮੋਰਚੇ ਏਕਤਾ ਦਾ ਮਤਾ ਲੈ ਕੇ ਆਏ ਸਨ, ਉਥੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਸਨ ਅਤੇ ਇਕੱਠੇ ਹੋਣ ਲਈ ਕਿਹਾ ਗਿਆ ਸੀ।

ਹਾਲਾਂਕਿ ਉਸ ਤੋਂ ਬਾਅਦ 13 ਜਨਵਰੀ ਅਤੇ 18 ਜਨਵਰੀ ਨੂੰ ਪਾਤੜਾਂ ਵਿਖੇ ਮੀਟਿੰਗ ਕਿਸਾਨ ਜਥੇਬੰਦੀਆਂ ਦੀਆਂ ਹੋਈਆਂ, ਪਰ ਉਥੇ ਵੀ ਕਿਸਾਨੀ ਮੰਗਾਂ ਅਤੇ ਐਕਸ਼ਨਾਂ ਬਾਰੇ ਕੋਈ ਸਮਝੌਤਾ ਨਹੀਂ ਸੀ ਹੋਇਆ।

ਆਗੂਆਂ ਨੇ ਦੱਸਿਆ ਕਿ ਹੁਣ 12 ਫਰਵਰੀ ਦੀ ਚੰਡੀਗੜ੍ਹ ਮੀਟਿੰਗ ਲਈ ਐਸਕੇਐਮ ਦੇ ਸਾਥੀ ਲਗਾਤਾਰ 2 ਵਾਰ SKM ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ ਚਿੱਠੀਆਂ ਭੇਜ ਚੁੱਕੇ ਹਨ, ਪਰ ਖਨੌਰੀ ਅਤੇ ਸ਼ੰਭੂ ਮੋਰਚੇ ਵਲੋਂ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ।

ਹਾਲਾਂਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਖਨੌਰੀ ਮੋਰਚੇ ਵਲੋਂ ਕਿਹਾ ਜਾ ਰਿਹਾ ਹੈ ਕਿ 12 ਫਰਵਰੀ ਨੂੰ ਖਨੌਰੀ ਵਿਖੇ ਵੱਡਾ ਪ੍ਰੋਗਰਾਮ ਹੈ ਅਤੇ ਕਿਹਾ ਜਾ ਰਿਹਾ ਹੈ ਕਿ 12 ਫਰਵਰੀ ਦੀ ਮੀਟਿੰਗ ਬਾਰੇ ਅਸੀਂ ਫੇਰ ਦੱਸਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement