ਵਿਦਿਆਰਥਣ ਤੋਂ ਮੋਬਾਇਲ ਖੋਹ ਕੇ ਭੱਜਣ ਵਾਲੇ ਨੂੰ ਲੋਕਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ
Published : Feb 9, 2026, 2:40 pm IST
Updated : Feb 9, 2026, 2:40 pm IST
SHARE ARTICLE
People caught the person who snatched the mobile phone from the student and ran away and handed it over to the police.
People caught the person who snatched the mobile phone from the student and ran away and handed it over to the police.

ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਾਰਵਾਈ ਕਰਨ ਦਾ ਦਿੱਤਾ ਭਰੋਸਾ

ਕਪੂਰਥਲਾ: ਫਗਵਾੜਾ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਸ਼ਹਿਰ ਦੇ ਇਕ ਮਸ਼ਹੂਰ ਹੋਟਲ ਨੇੜੇ ਇੱਕ ਵਿਦਿਆਰਥਣ ਦਾ ਮੋਬਾਇਲ ਫੋਨ ਖੋਹ ਕੇ ਭੱਜਣ ਵਾਲੇ ਨੌਜਵਾਨ ਨੂੰ ਲੋਕਾਂ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। 
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਨਿਵਾਸੀ ਜੈਦੀਪ ਸਿੰਘ ਨੇ ਦੱਸਿਆ ਕਿ ਇੱਕ ਨੌਜਵਾਨ ਘਬਰਾਇਆ ਹੋਇਆ ਦੌੜ ਦਾ ਆਇਆ ਅਤੇ ਉਨ੍ਹਾਂ ਦੇ ਟਰੱਕ ਦੇ ਪਿੱਛੇ ਲੁਕਣ ਦੀ ਕੋਸ਼ਿਸ਼ ਕਰਨ ਲੱਗ ਪਿਆ। ਇਸੇ ਵੇਲੇ ਐਕਟਿਵਾ ਸਵਾਰ ਇੱਕ ਜੋੜੇ ਨੇ ਉਨ੍ਹਾਂ ਨੂੰ ਆਵਾਜ਼ ਮਾਰ ਕੇ ਦੱਸਿਆ ਕਿ ਇਹੀ ਨੌਜਵਾਨ ਥੋੜ੍ਹੀ ਦੇਰ ਪਹਿਲਾਂ ਇੱਕ ਵਿਦਿਆਰਥਣ ਦਾ ਮੋਬਾਈਲ ਫੋਨ ਖੋਹ ਕੇ ਭੱਜਿਆ ਹੈ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਹਿੰਮਤ ਦਿਖਾਉਂਦਿਆਂ ਨੌਜਵਾਨ ਨੂੰ ਘੇਰ ਲਿਆ ਅਤੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸਦੇ ਕੋਲੋਂ ਵਿਦਿਆਰਥਣ ਦਾ ਮੋਬਾਈਲ ਬਰਾਮਦ ਕਰਕੇ ਤੁਰੰਤ ਵਾਪਸ ਕਰ ਦਿੱਤਾ ਗਿਆ।
ਮੌਕੇ ’ਤੇ ਮੌਜੂਦ ਹਰਮਨ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਫੌਰੀ ਤੌਰ ’ਤੇ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਸਿਟੀ ਥਾਣਾ ਫਗਵਾੜਾ ’ਚ ਤੈਨਾਤ ਏ.ਐਸ.ਆਈ. ਰਾਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮੁਲਜ਼ਮ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ। ਏ.ਐਸ.ਆਈ. ਰਾਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪੁੱਛਗਿੱਛ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement