ਬਠਿੰਡਾ ਵਿਖੇ ਸਿੱਖ ਪ੍ਰੀਖਿਆਰਥੀਆਂ ਦੇ ‘ਕੜੇ’ ਲੁਹਾਏ ਜਾਣ ਦਾ ਮਾਮਲਾ
Published : Feb 9, 2026, 5:00 pm IST
Updated : Feb 9, 2026, 5:00 pm IST
SHARE ARTICLE
The case of Sikh examinees being stripped of their 'kada' in Bathinda
The case of Sikh examinees being stripped of their 'kada' in Bathinda

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ SGPC ਦੇ ਦਖ਼ਲ ਤੋਂ ਬਾਅਦ ਪ੍ਰੀਖਿਆ ਪ੍ਰਬੰਧਕ ਕਮੇਟੀ ਨੇ ਮੰਗੀ ਮੁਆਫ਼ੀ

ਬਠਿੰਡਾ : ਦੇਸ਼ ਭਰ ਦੇ ਵੱਖ-ਵੱਖ ਹਿੱਸਿਆਂ ਦੇ ਸਕੂਲਾਂ-ਕਾਲਜਾਂ ਵਿਚ ਬਣਾਏ ਗਏ ਇਮਤਿਹਾਨ ਕੇਂਦਰਾਂ ਵਿਚ ਅਧਿਆਪਨ ਖਿੱਤੇ ਨਾਲ ਜੁੜੀ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀ.ਟੈਟ) ਲਈ ਗਈ, ਜਿਸ ਤਹਿਤ ਬਠਿੰਡਾ ਦੇ ਗੋਨਿਆਣਾ ਰੋਡ 'ਤੇ ਪਿੰਡ ਭੋਖੜਾ ਨਜ਼ਦੀਕ ਸਥਿਤ ਦਿੱਲੀ ਪਬਲਿਕ ਸਕੂਲ ਨੂੰ ਵੀ ਪ੍ਰੀਖਿਆ ਕੇਂਦਰ ਬਣਾਇਆ ਗਿਆ ਸੀ, ਪਰ ਪ੍ਰੀਖਿਆ ਕੇਂਦਰ ਵਿਚ ਦਾਖਲ ਹੋਣ ਤੋਂ ਪਹਿਲਾਂ ਪ੍ਰਬੰਧਕਾਂ ਵਲੋਂ ਸਿੱਖ ਪ੍ਰੀਖਿਆਰਥੀਆਂ ਦੇ ਧਾਰਮਿਕ ਚਿੰਨ੍ਹ 'ਕੜੇ' ਲੁਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਵੱਡੀ ਗਿਣਤੀ 'ਚ ਸਿੱਖ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਨਾਲ ਆਏ ਸਕੇ-ਸਬੰਧੀਆਂ ਵਲੋਂ ਵਿਰੋਧ ਕੀਤਾ ਗਿਆ, ਪਰ ਆਖ਼ਰ ਪ੍ਰੀਖਿਆਰਥੀਆਂ ਨੂੰ ਆਪਣੇ ਭਵਿੱਖ ਨੂੰ ਦੇਖਦਿਆਂ ਕੜੇ ਲਾਹੁਣ ਲਈ ਮਜਬੂਰ ਹੋਣਾ ਪਿਆ ਤੇ ਉਹ ਪ੍ਰੀਖਿਆ ਦੇ ਸਕੇ। ਸਕੂਲ ਦੇ ਬਾਹਰ ਕੁਝ ਸਿੱਖ ਪ੍ਰੀਖਿਆਰਥੀਆਂ ਦੇ ਵਾਰਸਾਂ ਨੇ ਇਸ ਧੱਕੇਸ਼ਾਹੀ ਦਾ ਵਿਰੋਧ ਕਰਦੇ ਹੋਏ ਦੱਸਿਆ ਕਿ ਸੀ.ਬੀ.ਐਸ.ਈ. ਵਲੋਂ ਲਈ ਜਾ ਰਹੀ ਉਕਤ ਪ੍ਰੀਖਿਆ ਸਮੇਂ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾ ਕੇ ਉਨ੍ਹਾਂ ਨੂੰ ਇਮਤਿਹਾਨ ਵਿਚ ਦਾਖ਼ਲਾ ਦੇਣ ਦੀ ਕੋਈ ਸ਼ਰਤ ਨਹੀਂ ਹੈ, ਪਰ ਕੁਝ ਸਿੱਖ ਕੌਮ ਵਿਰੋਧੀ ਸੋਚ ਦੇ ਧਾਰਨੀ ਪ੍ਰਬੰਧਕਾਂ ਵਲੋਂ ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਉਹ ਪ੍ਰੀਖਿਆ ਕੇਂਦਰ ਦੇ ਪ੍ਰਬੰਧਕਾਂ ਦੀ ਇਸ ਧੱਕੇਸ਼ਾਹੀ ਦਾ ਮਾਮਲਾ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੱਕ ਪਹੁੰਚਾਉਣਗੇ ਅਤੇ ਇਸ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸਿੱਖ ਸੰਸਥਾਵਾਂ ਨੂੰ ਤੁਰੰਤ ਦਖ਼ਲ ਦੇਣ ਦੀ ਲੋੜ ਹੈ। 

ਉੱਧਰ ਮਾਮਲਾ ਵਧਦਾ ਦੇਖ ਕੇ ਇਸ ਪ੍ਰੀਖਿਆ ਕੇਂਦਰ ਦੀ ਪ੍ਰਬੰਧਕ ਕਮੇਟੀ ਨੇ ਸਕੂਲ ਦੇ ਮੁੱਖ ਗੇਟ 'ਤੇ ਆ ਕੇ ਅਜਿਹਾ ਪ੍ਰੀਖਿਆ ਕੇਂਦਰ ਦੇ ਨਿਯਮਾਂ ਅਨੁਸਾਰ ਕਰਨਾ ਦੱਸਿਆ, ਪਰ ਉਹ ਇਸ ਸੰਬੰਧੀ ਕੋਈ ਲਿਖਤੀ ਪੱਤਰ ਨਹੀਂ ਦਿਖਾ ਸਕੇ ਤੇ ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕਰਨ ਨਾਲ ਕਿਸੇ ਵੀ ਵਿਅਕਤੀ ਜਾਂ ਵਰਗ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਤਾਂ ਉਹ ਖਿਮਾ ਮੰਗਦੇ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement