ਟੋਲ ਪਲਾਜ਼ਾ 'ਤੇ ਪ੍ਰਦਰਸ਼ਨ ਕਰਨ ਦੀ ਥਾਂ ਕੈਪਟਨ ਦੀ ਕੋਠੀ ਸਾਹਮਣੇ ਧਰਨਾ ਲਾਉਣ ਬਿੱਟੂ ਤੇ ਆਸ਼ੂ : ਚੀਮਾ
Published : Mar 9, 2019, 3:58 pm IST
Updated : Mar 9, 2019, 3:58 pm IST
SHARE ARTICLE
Harpal Singh Cheema
Harpal Singh Cheema

ਚੰਡੀਗੜ੍ਹ : ਪੰਜਾਬ ਦੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਲਾਡੋਵਾਲ ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ...

ਚੰਡੀਗੜ੍ਹ : ਪੰਜਾਬ ਦੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਲਾਡੋਵਾਲ ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਧਰਨੇ ਬਾਰੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਜਿਹੇ ਸਟੰਟ ਕਰਨ ਦੀ ਥਾਂ ਆਸ਼ੂ ਅਤੇ ਬਿੱਟੂ ਲੋਕਾਂ ਨੂੰ ਟੋਲ ਪਲਾਜ਼ਾ ਦੀ ਲੁੱਟ ਤੋਂ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਧਰਨਾ ਲਗਾਉਣ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਵੋਟਰਾਂ ਨੂੰ ਬੇਵਕੂਫ਼ ਬਣਾਉਣ ਦੇ ਮਨਸੂਬੇ ਨਾਲ ਕਾਂਗਰਸੀ ਆਗੂ ਡਰਾਮਿਆਂ 'ਤੇ ਉਤਰ ਆਏ ਹਨ।

ਚੀਮਾ ਨੇ ਕਿਹਾ ਕਿ ਸੂਬੇ ਵਿਚ ਕਾਂਗਰਸੀ ਮੰਤਰੀ ਅਤੇ ਸੰਸਦ ਮੈਂਬਰ ਵੱਲੋਂ ਆਪਣੀ ਹੀ ਸਰਕਾਰ ਦੇ ਵਿਰੁੱਧ ਹੰਗਾਮਾ ਕਰ ਕੇ ਸਿੱਧ ਕਰ ਦਿੱਤਾ ਹੈ ਕਿ ਸਰਕਾਰ ਵਿਚ ਕਿਸੇ ਦੀ ਸੁਣਵਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਟੋਲ ਪਲਾਜ਼ਾ ਦੀ ਲੁੱਟ ਤਾਂ ਲੰਮੇ ਸਮੇਂ ਤੋਂ ਜਾਰੀ ਹੈ ਫਿਰ ਕਾਂਗਰਸੀ ਆਗੂਆਂ ਨੂੰ ਚੋਣਾਂ ਤੋਂ ਪਹਿਲਾਂ ਹੀ ਕਿਉਂ ਇਸ ਦੀ ਯਾਦ ਆਈ।

Sarvjit Kaur ManukeSarvjit Kaur Manuke

ਲੁਧਿਆਣਾ ਜ਼ਮੀਨ ਘੁਟਾਲੇ ਤੋਂ ਧਿਆਨ ਹਟਾਉਣ ਲਈ ਡਰਾਮਾ ਕਰ ਰਹੇ ਹਨ ਆਸ਼ੂ : ਮਣੂੰਕੇ
ਇਸ ਸਬੰਧੀ ਵਿਰੋਧੀ ਧਿਰ ਦੀ ਉਪ ਨੇਤਾ ਅਤੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ। ਕੈਪਟਨ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦਿਆਂ ਤੋਂ ਭੱਜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਮੀਨ ਘੁਟਾਲੇ 'ਚ ਫਸੇ ਕੈਬਿਨੇਟ ਮੰਤਰੀ ਆਸ਼ੂ ਹੁਣ ਮਾਮਲੇ ਤੋਂ ਧਿਆਨ ਭਟਕਾਉਣ ਲਈ ਟੋਲ ਪਲਾਜ਼ਾ 'ਤੇ ਡਰਾਮਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਵਿਧਾਨ ਸਭਾ ਵਿਚ ਲੁਧਿਆਣਾ ਲੈਂਡ ਸਕੈਮ ਦੀ ਜਾਂਚ ਕਰਵਾਉਣ ਦਾ ਵਾਅਦਾ ਕਰ ਕੇ ਮੁਕਰ ਗਏ ਹਨ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਰਵਨੀਤ ਬਿੱਟੂ ਨੇ 5 ਸਾਲ ਲੁਧਿਆਣੇ ਦੇ ਲੋਕਾਂ ਦੀ ਸਾਰ ਨਹੀਂ ਲਈ ਅਤੇ ਹੁਣ ਚੋਣਾਂ ਤੋਂ ਪਹਿਲਾਂ ਸਸਤੀ ਸ਼ੋਹਰਤ ਹਾਸਿਲ ਕਰ ਕੇ ਵੋਟਰਾਂ ਨੂੰ ਭਰਮਾਉਣਾ ਚਾਹੁੰਦੇ ਹਨ। ਮਾਣੂੰਕੇ ਨੇ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਵੱਲੋਂ ਕੀਤੀਆਂ ਵਾਅਦਾ ਖਿਲਾਫ਼ੀਆਂ ਦਾ ਬਦਲਾ ਆਉਂਦੀਆਂ ਲੋਕ ਸਭਾ ਚੋਣਾਂ 'ਚ ਲੈਣਗੇ।

Rupinder Kaur RubyRupinder Kaur Ruby

ਬਠਿੰਡਾ-ਮਾਨਸਾ ਸੜਕ 'ਤੇ ਲੱਗ ਰਹੇ ਟੋਲ ਪਲਾਜ਼ੇ ਵਿਰੁਧ ਵੀ ਧਰਨਾ ਲਗਾਉਣ ਕਾਂਗਰਸੀ : ਰੂਬੀ
ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਸੂਬੇ 'ਚ ਹਰ ਪ੍ਰਕਾਰ ਦਾ ਮਾਫ਼ੀਆ ਪੂਰੇ ਜ਼ੋਰ-ਸ਼ੋਰ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਦਲ-ਕੈਪਟਨ ਦੀ ਆਪਸੀ ਸਾਂਝ ਕਾਰਨ ਬਾਦਲਾਂ ਵੱਲੋਂ ਸ਼ੁਰੂ ਕੀਤਾ ਟਰਾਂਸਪੋਰਟ ਮਾਫ਼ੀਆ, ਰੇਤ ਮਾਫ਼ੀਆ, ਨਸ਼ਾ ਮਾਫ਼ੀਆ ਆਦਿ ਹੁਣ ਕਾਂਗਰਸੀਆਂ ਦੀ ਭਾਈਵਾਲੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਮੰਤਰੀ ਆਸ਼ੂ ਅਤੇ ਸੰਸਦ ਮੈਂਬਰ ਬਿੱਟੂ ਬਾਰੇ ਬੋਲਦਿਆਂ ਰੂਬੀ ਨੇ ਕਿਹਾ ਕਿ ਉਹ ਦੋਵਾਂ ਨੇਤਾਵਾਂ ਨੂੰ ਬਠਿੰਡਾ-ਮਾਨਸਾ ਰੋਡ 'ਤੇ ਸਰਕਾਰ ਵੱਲੋਂ ਲਗਾਏ ਜਾ ਰਹੇ ਟੋਲ 'ਤੇ ਧਰਨਾ ਦੇਣ ਲਈ ਵੀ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜੇ ਦੋਵੇਂ ਆਗੂ ਇਸ ਸਬੰਧੀ ਕੈਪਟਨ ਦੇ ਘਰ ਬਾਹਰ ਧਰਨਾ ਦੇਣ ਲਈ ਤਿਆਰ ਹਨ ਤਾਂ ਉਹ ਉਨ੍ਹਾਂ ਦੇ ਨਾਲ ਧਰਨਾ ਦੇਣ ਲਈ ਬੈਠਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement