
ਮਣੀ ਅਕਾਲੀ ਦਲ (ਟਕਸਾਲੀ) ਨੇ ਬੀਰਦਵਿੰਦਰ ਸਿੰਘ ਨੂੰ ਅਨੰਦਪੁਰ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ...
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਬੀਰਦਵਿੰਦਰ ਸਿੰਘ ਨੂੰ ਅਨੰਦਪੁਰ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕੀਤੇ ਇਸ ਐਲਾਨ ਨਾਲ ਜਿੱਥੇ ਅਨੰਦਪੁਰ ਸਾਹਿਬ ਸੀਟ ਲਈ ਉਮੀਦਵਾਰਾਂ ਬਾਰੇ ਕਿਆਸ-ਅਰਾਈਆਂ ’ਤੇ ਵਿਰਾਮ ਲੱਗ ਗਿਆ, ਨਾਲ ਹੀ ਆਮ ਆਦਮੀ ਪਾਰਟੀ ਨਾਲ ਸਿਆਸੀ ਗੱਠਜੋੜ 'ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ।
Bir Davinder
ਬ੍ਰਹਮਪੁਰਾ ਨੇ ਕਿਹਾ ਕਿ 'ਆਪ' ਨਾਲ ਗਠਜੋੜ ਹੋਵੇ ਜਾਂ ਨਾ ਪਰ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਬੀਰਦਵਿੰਦਰ ਸਿੰਘ ਹੀ ਚੋਣ ਲੜਨਗੇ। 'ਆਪ' ਨਾਲ ਸਮਝੌਤੇ ਬਾਰੇ ਪੁੱਛੇ ਜਾਣ ’ਤੇ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਹਾਲੇ ਝਾੜੂ ਵਾਲਿਆਂ ਨਾਲ ਗੱਲ ਕਿਸੇ ਕੰਢੇ ਨਹੀਂ ਲੱਗੀ ਪ੍ਰੰਤੂ ਅਗਲੇ ਹਫ਼ਤੇ ਹੋਣ ਵਾਲੀ ਮੀਟਿੰਗ ਵਿੱਚ ਕੋਈ ਫੈਸਲਾ ਲਿਆ ਜਾ ਸਕਦਾ ਹੈ।
SAD (Taksali) president and MP Ranjit Singh Brahmpura on Friday made it clear that whether or not the party enter into alliance with any party, Bir Devinder would be its candidate from Sri Anandpur Sahib. @AamAadmiParty @SukhpalKhaira pic.twitter.com/9mSquuLBGf
— Shiromani Akali Dal (Taksali) (@DalTaksali) March 9, 2019