ਬਜਟ ਤੋਂ ਨਾਰਾਜ਼ ਆਂਗਨਵਾੜੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ ਅਤੇ ਸਾੜ੍ਹੀ ਪੰਜਾਬ ਸਰਕਾਰ ਦੀ ਅਰਥੀ 
Published : Mar 9, 2021, 1:38 pm IST
Updated : Mar 9, 2021, 1:38 pm IST
SHARE ARTICLE
Anganwadi workers
Anganwadi workers

8 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਲੈ ਕੇ ਵਿਰੋਧ ਵਿਚ ਆਂਗਣਵਾੜੀ...

ਮਾਨਸਾ: 8 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਲੈ ਕੇ ਵਿਰੋਧ ਵਿਚ ਆਂਗਣਵਾੜੀ ਵਰਕਰ ਯੂਨੀਅਨ ਨੇ ਸ਼ਹਿਰ ਵਿਚ ਰੋਸ ਮਾਰਚ  ਕਰ ਕੇ ਪੰਜਾਬ ਸਰਕਾਰ ਦੀ ਸਾਡੀ ਅਰਥੀ ਅਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਅੱਜ ਮਾਨਸਾ ਵਿਖੇ ਆਂਗਣਵਾੜੀ ਵਰਕਰ ਯੂਨੀਅਨ ਨੇ ਸ਼ਹਿਰ ਵਿਚ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਅਤੇ ਬਜਟ ਦੇ ਵਿਰੋਧ ਵਿਚ ਰੋਸ ਜਤਾਇਆ।

Anganwadi workersAnganwadi workers

ਆਗੂਆਂ ਨੇ ਕਿਹਾ ਕਿ ਸਾਨੂੰ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਲਾਰੇ ਲਗਾ ਰਹੀ ਹੈ ਅਤੇ ਸਾਡੇ ਆਂਗਣਵਾੜੀ ਵਰਕਰਾਂ ਲਈ ਕੋਈ ਵੀ ਫਾਇਦੇ  ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਅਕਤੂਬਰ ਦੋ ਹਜਾਰ ਅਠਾਰਾਂ ਦਾ ਹੈ ਜਦੋਂ ਕੇਂਦਰ ਸਰਕਾਰ ਨੇ ਸਾਡੇ 1500 ਰੁਪਏ ਵਧਾਏ ਗਏ ਸੀ ਜਿਸ ਵਿੱਚੋਂ 600 ਰੁਪਏ ਪੰਜਾਬ ਸਰਕਾਰ ਨੇ ਦੇਣੇ ਸੀ ਅਤੇ ਬਾਕੀ ਸੈਂਟਰ ਸਰਕਾਰ ਵੱਲੋਂ ਜਾਰੀ ਕੀਤੇ ਜਾਣੇ ਸੀ।

Anganwadi workersAnganwadi workers

ਕੇਂਦਰ ਸਰਕਾਰ ਵੱਲੋਂ ਤਾਂ ਸਾਨੂੰ ਪੈਸੇ ਦਿੱਤੇ ਗਏ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਸਾਡੇ ਖਾਤੇ ਵਿੱਚ ਉਹ 600 ਰੁਪਏ ਨਹੀਂ ਪਾਏ ਜਿਸ ਦੇ ਰੋਸ ਵਜੋਂ ਅਸੀਂ ਚਾਰ ਤਰੀਕ ਨੂੰ ਵਿਧਾਨ ਸਭਾ ਦਾ ਘਿਰਾਓ ਕਰਨਾ ਸੀ ਪਰ ਦੋ ਤਰੀਕ ਨੂੰ ਸਾਡੀ ਅਰੁਨਾ ਚੌਧਰੀ ਨਾਲ ਮੀਟਿੰਗ ਵਿਚ ਇਹ ਭਰੋਸਾ  ਦਵਾਇਆ ਗਿਆ ਕਿ ਬਜਟ ਵਿੱਚ ਆਂਗਨਵਾੜੀ ਵਰਕਰਾਂ ਲਈ ਕੁਝ ਨਾ ਕੁਝ ਦਿੱਤਾ ਜਾਵੇਗਾ ।

Anganwadi workersAnganwadi workers

ਪਰ ਪੰਜਾਬ ਸਰਕਾਰ ਦੇ ਕੱਲ੍ਹ ਪੇਸ਼ ਕੀਤੇ ਗਏ ਬਜਟ ਵਿਚ ਸਾਡੇ ਆਂਗਨਵਾੜੀ ਵਰਕਰਾਂ ਲਈ ਕੁਝ ਵੀ ਨਹੀਂ ਰੱਖਿਆ ਗਿਆ। ਜਿਸ ਦੇ ਰੋਸ ਵਜੋਂ ਅੱਜ ਅਸੀਂ ਆਂਗਣਵਾੜੀ ਵਰਕਰ ਯੂਨੀਅਨ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਲੇ ਵੀ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement