ਫਿਰੋਜ਼ਪੁਰ ’ਚ ਚੱਲੀਆਂ ਗੋਲੀਆਂ, ਸਾਬਕਾ ਕੌਂਸਲਰ ਜ਼ਖ਼ਮੀ
Published : Mar 9, 2021, 12:58 pm IST
Updated : Mar 9, 2021, 1:02 pm IST
SHARE ARTICLE
Ferozepur
Ferozepur

ਥਾਣਾ ਸਿਟੀ ਪੁਲਿਸ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ

ਫਿਰੋਜ਼ਪੁਰ : (ਪਰਮਜੀਤ ਸਿੰਘ)- ਫਿਰੋਜ਼ਪੁਰ ਸ਼ਹਿਰ ਵਿਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਬੀਤੀ ਰਾਤ ਥਾਣਾ ਸਿਟੀ ਅਧੀਨ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ। ਹਮਲਾਵਰਾਂ ਵੱਲੋਂ ਮਾਰੀਆਂ ਗੋਲੀਆਂ ਨਾਲ ਸਾਬਕਾ ਕੌਂਸਲਰ ਅਮਰਜੀਤ ਨਾਰੰਗ ਉਰਫ ਸੋਨੂੰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ।

ਅਮਰਜੀਤ ਨਾਰੰਗ ਉਰਫ ਸੋਨੂ ਸ਼ਹਿਰ ਦੇ ਵਾਰਡ ਨੰਬਰ 29 ਦੇ ਸਾਬਕਾ ਕੌਂਸਲਰ ਹਨ। ਅਣਪਛਾਤੇ ਹਮਲਾਵਰਾਂ ਨੇ ਬੀਤੀ ਰਾਤ ਉਸ ਦੀ ਲੱਤ ਵਿੱਚ ਗੋਲੀਆਂ ਮਾਰ ਦਿੱਤੀਆਂ। ਇਸ ਵਾਰਦਾਤ ਤੋਂ ਕੁੱਝ ਘੰਟੇ ਪਹਿਲਾਂ ਸੋਨੂੰ ਦਾ ਕਿਸੇ ਵਿਅਕਤੀ ਨਾਲ ਝਗੜਾ ਹੋਇਆ ਸੀ। ਬਾਅਦ ਵਿਚ ਕੁੱਝ ਹਮਲਾਵਰਾਂ ਨੇ ਸੋਨੂੰ ਤੇ ਹਮਲਾ ਕਰ ਦਿੱਤਾ। ਸੋਨੂੰ ਦੀ ਇਕ ਲੱਤ ਵਿਚ ਦੋ ਗੋਲੀਆਂ ਵੱਜੀਆਂ ਹਨ। ਥਾਣਾ ਸਿਟੀ ਪੁਲਿਸ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਸਮੇਂ ਸੋਨੂੰ ਦੀ ਪਤਨੀ ਸ਼ਿਵਾਨੀ ਨਾਰੰਗ ਇਸ ਵਾਰਡ ਤੋਂ ਕੌਂਸਲਰ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement