
ਬਜਟ ਵਿੱਚ ਵੱਖ ਵੱਖ ਨਗਰ ਕੌਂਸਲ ਨਗਰ ਪੰਚਾਇਤਾਂ ਵਿਚ ਕੰਮ ਕਰਦੇ ਕੱਚੇ ਸਫਾਈ ਸੇਵਕਾਂ ਲਈ ਕੁਝ ਨਾ ਦੇਣਾ ਮੰਦਭਾਗਾ...
ਚੰਡੀਗੜ੍ਹ: ਬੀਤੇ ਕੱਲ੍ਹ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਵੱਖ ਵੱਖ ਨਗਰ ਕੌਂਸਲ ਨਗਰ ਪੰਚਾਇਤਾਂ ਵਿਚ ਕੰਮ ਕਰਦੇ ਕੱਚੇ ਸਫਾਈ ਸੇਵਕਾਂ ਵੱਲੋਂ ਬਜਟ ਵਿਚ ਉਨ੍ਹਾਂ ਲਈ ਕੁਝ ਨਾ ਹੋਣ ਕਰਕੇ ਅੱਜ ਇਕ ਦਿਨਾ ਹੜਤਾਲ ਕੀਤੀ ਗਈ ਹੈ।
Punjab Budget
ਜਿਸ ਸਬੰਧੀ ਨਗਰ ਪੰਚਾਇਤ ਕੀਰਤਪੁਰ ਸਾਹਿਬ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੋ ਉਨ੍ਹਾਂ ਨਾਲ ਵਾਅਦੇ ਕੀਤੇ ਗਏ ਸਨ। ਉਹ ਹੁਣ ਤੱਕ ਪੂਰੇ ਨਹੀਂ ਕੀਤੇ ਗਏ। ਜਿਸ ਵਿੱਚ ਭਾਵੇਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਕੀਤੀ ਹੋਵੇ ਭਾਵੇਂ ਸਫ਼ਾਈ ਸੇਵਕ ਮੁਲਾਜ਼ਮਾਂ ਲਈ ਸਿਹਤ ਸਹੂਲਤਾਂ ਦੀ ਗੱਲ ਹੋਵੇ ਭਾਵੇਂ ਉਨ੍ਹਾਂ ਦਾ ਜੀਪੀਐਫ ਜਾਂ ਛੇਵੇਂ ਪੇਅ ਕਮਿਸ਼ਨ ਦੀ ਗੱਲ ਹੋਵੇ।
Sweepers strike
ਕੋਈ ਵੀ ਗੱਲ ਉਨ੍ਹਾਂ ਦੀ ਨਹੀਂ ਮੰਨੀ ਗਈ। ਜਿਸ ਕਰਕੇ ਉਨ੍ਹਾਂ ਨੂੰ ਅੱਜ ਇਕ ਦਿਨ ਦੀ ਹੜਤਾਲ ਕਰਕੇ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਇਸ ਮੌਕੇ ਸਫਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਆਪਣੀਆਂ ਮੰਗਾਂ ਸਬੰਧੀ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।