
ਖਾਲਿਸਤਾਨ ਅਤੇ ਬਾਹਰੋਂ ਆਉਣ ਵਾਲੇ ਪੈਸੇ ਤੇ ਕੀ ਬੋਲੇ ਸਿਮਰਨਜੀਤ ਸਿੰਘ ਮਾਨ
ਅੰਮ੍ਰਿਤਸਰ: ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਦੀ ਰਿਹਾਈ ਲਈ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਕ ਮਾਰਚ ਦੇ ਰੂਪ ਵਿਚ ਇਕ ਜਥਾ ਦਿੱਲੀ ਨੂੰ ਤੋਰਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਥਾਵਾਂ ਤੋਂ ਰੋਸ ਮਾਰਚ ਵਜੋਂ ਸਿੰਘਾਂ ਦੇ ਜਥੇ ਗ੍ਰਿਫ਼ਤਾਰੀਆਂ ਦੇਣ ਲਈ ਦਿੱਲੀ ਭੇਜ ਰਹੇ ਹਾਂ ਕਿ ਜੇਕਰ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰੇਗੀ ਤਾਂ ਅਸੀਂ ਵੀ ਗ੍ਰਿਫਤਾਰੀਆਂ ਦੇ ਕੇ ਸਿੱਖ ਕੌਮ ਦੇ ਨਾਲ ਖੜ੍ਹੇ ਹਾਂ।
Simranjit Singh Maan
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਚੋਣਾਂ ਲੜਾਂਗੇ ਤੇ ਬਾਦਲ ਦਲ ਦੇ ਆਗੂਆਂ ਨੂੰ ਦੱਸਾਂਗੇ ਕਿ ਕਿਸ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮ ਇਮਾਨਦਾਰੀ ਨਾਲ ਕੀਤੇ ਜਾ ਸਕਣਗੇ । ਇਸ ਮੌਕੇ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੀ ਵੀ ਗੱਲ ਆਖੀ ਕੀ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਹੀ ਦਿੱਤੇ ਬਿਆਨਾਂ ਤੋਂ ਵਾਰ-ਵਾਰ ਫਿਸਲ ਰਹੀ ਹੈ।
Simranjeet singh maan
ਕੇਂਦਰ ਸਰਕਾਰ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ਕਿ ਦਿੱਲੀ ਦੇ ਬਾਰਡਰਾਂ ਤੇ ਲੱਗਿਆ ਧਰਨਾ ਖਾਲਿਸਤਾਨੀਆਂ ਦਾ ਹੈ ਅਤੇ ਬਾਹਰੋਂ ਪੈਸਾ ਆਉਂਦਾ ਹੈ ਦੀ ਗੱਲ ਕਰਦਿਆਂ ਸਰਦਾਰ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਾਲੇ ਸਾਰੇ ਹੀ ਮਾਂ ਲਕਸ਼ਮੀ ਦੀ ਪੂਜਾ ਕਰਦੇ ਹਨ। ਬਾਹਰੋਂ ਪੈਸਾ ਆਉਣ ਵਾਲੀ ਗੱਲ ਬਾਰੇ ਉਨ੍ਹਾਂ ਕਿਹਾ ਕਿ ਸਾਰੀਆਂ ਹੀ ਜਥੇਬੰਦੀਆਂ ਬਾਹਰੋਂ ਪੈਸੇ ਮੰਗਵਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਾਹਿਬ ਦੱਸਣ ਕੀ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਲਈ ਬਾਹਰੋਂ ਫੰਡ ਨਹੀਂ ਆਉਂਦਾ।
Gurdwara Sahib
ਸ੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਤੋਂ ਦੂਜਾ ਜਥਾ ਦਮਦਮਾ ਸਾਹਿਬ ਤੇ ਤੀਜਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਤੇ ਅਗਲਾ ਜਥਾ 16 ਮਾਰਚ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਦਿੱਲੀ ਲਈ ਰਵਾਨਾ ਕੀਤਾ ਜਾਵੇਗਾ ਤੇ ਹੋਰ ਵੀ ਕਈ ਤਰ੍ਹਾਂ ਦੀਆਂ ਵਾਰਤਲਾਪ ਸਾਂਝੀਆਂ ਕੀਤੀਆਂ