ਬੇਅੰਤ ਇੰਜੀਨੀਅਰਿੰਗ ਕਾਲਜ ਨੂੰ ਯੂਨੀਵਰਸਿਟੀ ਬਣਾਉਣ ’ਤੇ ਸਟਾਫ ਨੇ ਖੁਸ਼ੀ ’ਚ ਵੰਡੇ ਲੱਡੂ
Published : Mar 9, 2021, 5:33 pm IST
Updated : Mar 9, 2021, 5:33 pm IST
SHARE ARTICLE
Collage Staff
Collage Staff

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੇ ਬੇਅੰਤ ਇੰਜੀਨੀਅਰਿੰਗ ਅਤੇ ਤਕਨਾਲੋਜੀ...

ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੇ ਬੇਅੰਤ ਇੰਜੀਨੀਅਰਿੰਗ ਅਤੇ ਤਕਨਾਲੋਜੀ ਕਾਲਜ ਨੂੰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸਟਾਫ ਦੇ ਵਿਚ ਕਾਫੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਕਾਲਜ ਦੇ ਸਟਾਫ਼ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਬੇਅੰਤ ਇੰਜਨੀਅਰਿੰਗ ਕਾਲਜ ਨੂੰ ਯੂਨੀਵਰਸਿਟੀ ਬਣਾਉਣ ਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।

Beant CollegeBeant College

ਅਤੇ ਕਿਹਾ ਕਿ ਇਸ ਸਰਹੱਦੀ ਹਲਕੇ ਵਿੱਚ ਯੂਨੀਵਰਸਿਟੀ ਆਉਣ ਨਾਲ ਬੱਚਿਆਂ ਨੂੰ ਕਾਫ਼ੀ ਸਹੂਲਤ ਮਿਲੇਗੀ  ਅਤੇ ਜ਼ਿਲ੍ਹੇ ਦਾ ਵੀ ਬਹੁਪੱਖੀ ਵਿਕਾਸ ਹੋਵੇਗਾ। ਇਸ ਮੌਕੇ ਜਾਣਕਾਰੀ ਦਿੰਦਿਆਂ ਬੇਅੰਤ ਕਾਲਜ ਦੇ ਡਾਇਰੈਕਟਰ ਡਾ. ਦਿਲਬਾਗ ਸਿੰਘ ਅਤੇ ਕਾਲਜ ਸਟਾਫ ਨੇ ਦੱਸਿਆ ਕਿ ਬੇਅੰਤ ਕਾਲਜ ਆਫ਼ ਇੰਜਨੀਅਰਿੰਗ 1995 ਵਿਚ ਹੋਂਦ ਵਿਚ ਆਇਆ ਸੀ ਅਤੇ ਇੱਥੋਂ ਦੇ ਪੜ੍ਹੇ ਹੋਏ ਬੱਚੇ ਵੱਖ ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ।

College StaffCollege Staff

ਉਨ੍ਹਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਕਾਲਜ ਨੂੰ ਯੂਨੀਵਰਸਿਟੀ ਐਲਾਨਿਆ ਜਾਵੇ ਅਤੇ ਅੱਜ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਇਸ ਮੰਗ ਨੂੰ ਮੰਨਦੇ ਹੋਏ ਬੇਅੰਤ ਕਾਲਜ ਨੂੰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਬਣਾਉਣ ਦਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਹਲਕੇ ਦੇ ਲੋਕਾਂ ਵਿਚ ਅਤੇ ਕਾਲਜ ਦੇ ਸਟਾਫ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

College StaffCollege Staff

ਇਸ ਲਈ ਅੱਜ ਸਮੁੱਚੇ ਸਟਾਫ਼ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਯਤਨਾਂ ਸਦਕਾ ਹੀ ਹਲਕੇ ਵਿਚ ਯੂਨੀਵਰਸਿਟੀ ਆਈ ਹੈ ਇਸ ਲਈ ਸਮੁੱਚਾ ਸਟਾਫ਼ ਉਨ੍ਹਾਂ ਦਾ ਧੰਨਵਾਦ ਕਰਦਾ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement