ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ, ਇਹਨਾਂ ’ਤੇ ਕਿਸੇ ਨੂੰ ਭਰੋਸਾ ਨਹੀਂ- ਸੁਖਬੀਰ ਬਾਦਲ
Published : Mar 9, 2022, 12:04 pm IST
Updated : Mar 9, 2022, 12:04 pm IST
SHARE ARTICLE
Sukhbir Badal
Sukhbir Badal

ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ

 

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਉਹਨਾਂ ਵਲੋਂ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ।  ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ, ਇਹਨਾਂ ’ਤੇ ਕਿਸੇ ਨੂੰ ਭਰੋਸਾ ਨਹੀਂ ਹੈ।

Harsimrat Badal And Sukhbir Badat At Shri Darbar SahibHarsimrat Badal And Sukhbir Badal At Shri Darbar Sahib

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਜਿਸ ਲਈ ਗੁਰੂ ਤੇਗ ਬਹਾਦਰ ਜੀ ਨੇ ਦਿੱਲੀ ਦੀ ਹਕੂਮਤ ਕਰਕੇ ਸੀਸ ਵਾਰਿਆ ਸੀ ਅਤੇ ਅੱਜ ਵੀ ਦਿੱਲੀ ਦੀ ਹਕੂਮਤ ’ਤੇ ਕਾਬਜ ਲੋਕ ਪੰਜਾਬੀਆਂ ਦੇ ਹੱਥਾਂ ਵਿਚ ਤਲਵਾਰਾਂ ਦੀ ਥਾਂ ਝਾੜੂ ਫੜਾ ਰਹੇ ਹਨ ਅਤੇ ਉਹ ਦਿਨ ਦੂਰ ਨਹੀ ਜਦੋਂ ਪੱਗਾਂ ਦੀ ਜਗ੍ਹਾਂ ਟੋਪੀਆਂ ਪਵਾ ਦੇਣਗੇ।

Harsimrat Badal And Sukhbir Badat At Shri Darbar SahibHarsimrat Badal And Sukhbir Badal At Shri Darbar Sahib

ਅਰਵਿੰਦ ਕੇਜਰੀਵਾਲ ਖਿਲਾਫ਼ ਸ਼ਬਦੀ ਹਮਲਾ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਦਾ ਪਾਣੀ ਦਿੱਲੀ ਨੂੰ ਦੇਣ ਲਈ ਅਰਵਿੰਦ ਕੇਜਰੀਵਾਲ ਅਦਾਲਤ ਵਿਚ ਸਾਡੇ ਖਿਲਾਫ਼ ਲੜ ਰਹੇ ਹਨ। ਉਹ ਪੰਜਾਬ ਅਤੇ ਸਿੱਖ ਵਿਰੋਧੀ ਹਨ। ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਰੋਕ ਕੇ ਉਹ ਸਾਬਿਤ ਕਰ ਰਹੇ ਹਨ ਕਿ ਉਹ ਸਿੱਖਾਂ ਦੇ ਖਿਲਾਫ਼ ਹਨ। ਅੱਜ ਤੱਕ ਉਹਨਾਂ ਨੇ ਇਕ ਵੀ ਸਿੱਖ ਨੂੰ ਮੰਤਰੀ ਨਹੀਂ ਬਣਾਇਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਅਸੀਂ ਵਾਹਿਗੁਰੂ ਦਾ ਓਟ ਆਸਰਾ ਲੈਣ ਪਹੁੰਚੇ ਹਾਂ। ਉਹਨਾਂ ਕਿਹਾ ਕਿ ਵਾਹਿਗੁਰੂ ਨੇ ਸਾਨੂੰ ਪੰਜਾਬ ਦੀ ਸੇਵਾ ਦਾ ਮੌਕਾ ਦਿੱਤਾ ਤਾਂ ਅਸੀਂ ਮੁੜ ਤੋਂ ਪੰਜਾਬ ਦੀ ਨੁਹਾਰ ਬਦਲ ਦੇਵਾਂਗੇ।

Sukhbir Badal Sukhbir Badal

ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬੀ ਐਗਜ਼ਿਟ ਪੋਲ 'ਤੇ ਵਿਸ਼ਵਾਸ ਨਹੀਂ ਕਰਦੇ। ਚੋਣ ਕਮਿਸ਼ਨ ਨੂੰ ਓਪੀਨੀਅਨ ਅਤੇ ਐਗਜ਼ਿਟ ਪੋਲ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਚੋਣ ਕਮਿਸ਼ਨ ਇਸ ਗੱਲ 'ਤੇ ਨਜ਼ਰ ਰੱਖਦਾ ਹੈ ਕਿ ਵੋਟਰ ਕਿਸੇ ਵੀ ਤਰ੍ਹਾਂ ਨਾਲ ਕਿਸੇ ਪਾਰਟੀ ਤੋਂ ਪ੍ਰਭਾਵਿਤ ਨਾ ਹੋਣ ਪਰ ਫਿਰ ਵੀ ਕੁਝ ਪਾਰਟੀਆਂ ਗਲਤ ਕੰਮ ਕਰ ਰਹੀਆਂ ਹਨ। ਕਈ ਵਾਰ ਐਗਜ਼ਿਟ ਪੋਲ ਅਤੇ ਨਤੀਜਿਆਂ ਵਿਚ ਬਹੁਤ ਵੱਡਾ ਅੰਤਰ ਹੁੰਦਾ ਹੈ। ਉਹਨਾਂ ਕਿਹਾ ਕਿ ਪੱਛਮੀ ਬੰਗਾਲ ਨੂੰ ਹੀ ਦੇਖੋ ਜਿੱਥੇ ਮਮਤਾ ਬੈਨਰਜੀ ਨੇ ਸਰਕਾਰ ਬਣਾਈ। ਪਿਛਲੀ ਵਾਰ ਵੀ 'ਆਪ' ਨੂੰ 100 ਸੀਟਾਂ ਮਿਲੀਆਂ ਸਨ ਪਰ ਨਤੀਜਿਆਂ 'ਚ ਉਸ ਨੂੰ ਸਿਰਫ਼ 20 ਸੀਟਾਂ ਮਿਲੀਆਂ ਸਨ। ਅੱਜਕੱ ਲ੍ਹ ਕੁਝ ਸਰਕਾਰਾਂ ਜਨਤਾ ਦੇ ਪੈਸੇ ਦੀ ਵਰਤੋਂ ਕਰਕੇ ਓਪੀਨੀਅਨ ਪੋਲ ਕਰਵਾਉਂਦੀਆਂ ਹਨ। ਆਮ ਆਦਮੀ ਪਾਰਟੀ ਵੀ ਅਜਿਹਾ ਹੀ ਕਰ ਰਹੀ ਹੈ। ਇਹ ਸਿਰਫ਼ ਗੁੰਮਰਾਹਕੁਨ ਗੱਲਾਂ ਹਨ।

Harsimrat Badal And Sukhbir Badat At Shri Darbar SahibHarsimrat Badal And Sukhbir Badal At Shri Darbar Sahib

ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਪੰਜਾਬ ਦੀ ਆਵਾਜ਼ ਹੈ। ਜੇਕਰ ਸਾਡੀ ਸਰਕਾਰ ਆ ਗਈ ਤਾਂ ਹੀ ਪੰਜਾਬ ਤਰੱਕੀ ਕਰੇਗਾ। ਇਸ ਦੌਰਾਨ ਉਹਨਾਂ ਨੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਕਿਸੇ ਵੀ ਗਠਜੋੜ 'ਤੇ ਬੋਲਣ ਤੋਂ ਇਨਕਾਰ ਕਰ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਅਤੇ ਬਸਪਾ ਆਪਣੇ ਦਮ ’ਤੇ ਸਰਕਾਰ ਬਣਾਉਣਗੇ। ਸੁਖਬੀਰ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਦਾ ਸਫਾਇਆ ਹੋ ਰਿਹਾ ਹੈ। ਕਾਂਗਰਸ 20 ਸੀਟਾਂ 'ਤੇ ਸਿਮਟ ਜਾਵੇਗੀ। ਉਹਨਾਂ ਨੇ ਪੰਜਾਬ ਸਰਕਾਰ ਨੂੰ ਯੂਕਰੇਨ ਤੋਂ ਆਉਣ ਵਾਲੇ ਬੱਚਿਆਂ ਵੱਲ ਧਿਆਨ ਦੇਣ ਲਈ ਕਿਹਾ। ਉਹਨਾਂ ਕਿਹਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਡਰਾਮਾ ਬੰਦ ਕਰਨਾ ਚਾਹੀਦਾ ਹੈ।, ਜਿਹੜੇ ਇਕ-ਦੋ ਦਿਨ ਰਹਿ ਗਏ ਹਨ, ਉਹ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਨਿਭਾਉਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਯੂਕਰੇਨ ਤੋਂ ਆਉਣ ਵਾਲੇ ਬੱਚਿਆਂ ਦੇ ਸਵਾਗਤ ਲਈ ਤਿਆਰੀਆਂ ਕਰਨੀਆਂ ਚਾਹੀਦੀਆਂ ਸਨ। ਪੰਜਾਬ ਸਰਕਾਰ ਨੂੰ ਯੂਕਰੇਨ ਬਾਰਡਰ 'ਤੇ ਵੀ ਅਧਿਕਾਰੀ ਭੇਜਣੇ ਚਾਹੀਦੇ ਸਨ ਪਰ ਪੰਜਾਬ ਸਰਕਾਰ ਦੀ ਕੋਈ ਦਿਲਚਸਪੀ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement