ਮੌੜ ਬੰਬ ਧਮਾਕਾ ਮਾਮਲੇ ਵਿਚ ਹਾਈ ਕੋਰਟ ਨੇ ਸਰਕਾਰ ਤੋਂ ਕਾਰਵਾਈ ਰੀਪੋਰਟ ਮੰਗੀ
Published : Mar 9, 2022, 8:44 am IST
Updated : Mar 9, 2022, 8:44 am IST
SHARE ARTICLE
image
image

ਮੌੜ ਬੰਬ ਧਮਾਕਾ ਮਾਮਲੇ ਵਿਚ ਹਾਈ ਕੋਰਟ ਨੇ ਸਰਕਾਰ ਤੋਂ ਕਾਰਵਾਈ ਰੀਪੋਰਟ ਮੰਗੀ

ਚੰਡੀਗੜ੍ਹ, 8 ਮਾਰਚ(ਪਪ) : ਸਾਲ 2017 ਵਿਚ ਮੌੜ ਮੰਡੀ ਬੰਬ ਧਮਾਕੇ ਦੇ ਮਾਮਲੇ ਵਿਚ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਅਤੇ ਕਾਰਵਾਈ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ | 2017 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਠੀਕ ਪਹਿਲਾਂ ਮੌੜ ਮੰਡੀ ਵਿਚ ਬੰਬ ਧਮਾਕਾ ਹੋਇਆ ਸੀ | ਇਸ ਮਾਮਲੇ ਵਿਚ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਅਜੇ ਤਕ ਮੁੱਖ ਮੁਲਜ਼ਮ ਦੀ ਗਿ੍ਫ਼ਤਾਰੀ ਨਹੀਂ ਹੋਈ ਹੈ |
ਗੁਰਜੀਤ ਸਿੰਘ ਪੱਤਣ ਨੇ ਪਟੀਸ਼ਨ ਦਾਇਰ ਕੀਤੀ ਸੀ ਅਤੇ ਬਾਅਦ ਵਿਚ ਪਟੀਸ਼ਨਰ ਨੇ ਕਿਹਾ ਕਿ ਇਹ ਅੰਤਰਰਾਜੀ ਮਾਮਲਾ ਹੈ, ਇਸ ਲਈ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਐਸਆਈਟੀ ਦੀ ਬਜਾਏ ਐਨਆਈਏ ਤੋਂ ਕਰਵਾਈ ਜਾਵੇ | ਪਟੀਸ਼ਨਕਰਤਾ ਨੇ ਇਹ ਵੀ ਦੋਸ਼ ਲਾਇਆ ਸੀ ਕਿ ਇਸ ਮਾਮਲੇ ਵਿਚ ਡੇਰੇ ਦਾ ਨਾਂ ਵੀ ਸਾਹਮਣੇ ਆਇਆ ਹੈ ਕਿਉਂਕਿ ਜਿਸ ਕਾਰ ਵਿਚ ਬੰਬ ਧਮਾਕਾ ਹੋਇਆ ਸੀ, ਉਹ ਡੇਰੇ ਵਿਚ ਹੀ ਅਸੇਬਲ ਹੋਈ ਸੀ |

 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement