ਊਧਮਪੁਰ ’ਚ ਕੋਰਟ ਕੰਪਲੈਕਸ ਨੇੜੇ ਆਈ.ਈ.ਡੀ ਧਮਾਕਾ, ਇਕ ਦੀ ਜਾਨ ਗਈ, 15 ਜ਼ਖ਼ਮੀ
Published : Mar 9, 2022, 11:53 pm IST
Updated : Mar 9, 2022, 11:53 pm IST
SHARE ARTICLE
image
image

ਊਧਮਪੁਰ ’ਚ ਕੋਰਟ ਕੰਪਲੈਕਸ ਨੇੜੇ ਆਈ.ਈ.ਡੀ ਧਮਾਕਾ, ਇਕ ਦੀ ਜਾਨ ਗਈ, 15 ਜ਼ਖ਼ਮੀ

ਊਧਮਪੁਰ, 9 ਮਾਰਚ : ਜੰਮੂ ਖੇਤਰ ਦੇ ਊਧਮਪੁਰ ਸ਼ਹਿਰ ’ਚ ਬੁਧਵਾਰ ਨੂੰ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਕੋਲ ਹੋਏ ਆਈਈਡੀ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿਤੀ। ਅਧਿਕਾਰੀਆਂ ਨੇ ਦਸਿਆ ਕਿ ਧਮਾਕਾ ਦੁਪਹਿਰ ਕਰੀਬ ਇਕ ਵਜੇ 
  ਸਲਾਥੀਆ ਚੌਕ ਵਿਚ ਹੋਇਆ, ਜਿਥੇ ਫ਼ਲ ਅਤੇ ਸਬਜ਼ੀ ਵੇਚਣ ਵਾਲਾ ਅਪਣਾ ਠੇਲਾ ਲਾਉਂਦਾ ਹੈ।  
  ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੰਮੂ) ਮੁਕੇਸ਼ ਸਿੰਘ ਨੇ ਪੱਤਰਕਾਰਾਂ ਨੂੰ ਦਸਿਆ ਕਿ ਮੁੱਢਲੀ ਜਾਂਚ ਵਿਚ ਆਈਈਡੀ ਦੀ ਵਰਤੋਂ ਦੇ ਸੰਕੇਤ ਮਿਲੇ ਹਨ। ਚਸ਼ਮਦੀਦਾਂ ਨੇ ਦਸਿਆ ਕਿ ਧਮਾਕਾ ਇੰਨਾ ਜਬਰਦਸਤ ਸੀ ਕਿ ਇਸ ਦੇ ਪ੍ਰਭਾਵ ਨਾਲ ਨੇੜੇ ਦੇ ਕੁੱਝ ਲੋਹੇ ਦੇ ਜਾਲ ਵੀ ਨੁਕਸਾਨੇ ਗਏ। ਇਸ ਨਾਲ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਇਸ ਦੀ ਲਪੇਟ ’ਚ ਆਉਣ ਕਾਰਨ ਇਕ ਦੀ ਮੌਤ ਹੋ ਗਈ ਜਦਕਿ 15 ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਤੁਰਤ ਇਲਾਜ ਲਈ ਨਜਦੀਕੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ, ਸੈਨਾ ਅਧਿਕਾਰੀ ਅਤੇ ਜਵਾਨ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਸੀ।    
                  (ਏਜੰਸੀ)
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement