ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਸਮੁੱਚੀ ਜਥੇਬੰਦੀ ਨੇ ਸਮੂਹਿਕ ਤੌਰ 'ਤੇ ਦਿੱਤਾ BKU ਰਾਜੇਵਾਲ ਤੋਂ ਅਸਤੀਫ਼ਾ 
Published : Mar 9, 2022, 5:42 pm IST
Updated : Mar 9, 2022, 5:42 pm IST
SHARE ARTICLE
BKU Rajewal
BKU Rajewal

ਬੀਕੇਯੂ ਰਾਜੇਵਾਲ ਵਲੋਂ ਸਿਆਸੀ ਫ਼ਰੰਟ ਬਣਾਏ ਜਾਣ ਦੇ ਵਿਰੋਧ ਵਿਚ ਪਹਿਲਾਂ ਕੀਤਾ ਸੀ ਚੋਣਾਂ ਦਾ ਬਾਈਕਾਟ ਅਤੇ ਹੁਣ ਛੱਡੀ ਯੂਨੀਅਨ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਚੋਣਾਂ ਵਿਚ ਹਿੱਸਾ ਲੈਣਾਂ ਭਾਰੀ ਪੈਂਦਾ ਦਿਖਾਈ ਦੇ ਰਿਹਾ, ਚੋਣਾਂ ਦਾ ਨਤੀਜਾ ਆਉਣ ਤੋਂ ਪਹਿਲਾਂ ਹੀ ਬੀਕੇਯੂ ਰਾਜੇਵਾਲ ਦੇ ਦੋ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਦੇ ਪ੍ਰਧਾਨਾਂ ਵੱਲੋਂ ਆਪਣੀ ਪੂਰੀ ਟੀਮ ਸਮੇਤ ਬੀਕੇਯੂ ਰਾਜੇਵਾਲ ਦੇ ਸਾਰੇ ਅਹੁਦਿਆ ਤੋਂ ਅਸਤੀਫ਼ਾ ਦੇ ਕੇ ਯੂਨੀਅਨ ਤੋਂ ਖੁਦ ਨੂੰ ਵੱਖ ਕਰ ਲਿਆ ਅਤੇ ਨਵੀਂ ਧਿਰ ਬਣਾਏ ਜਾਣ ਵੱਲ ਵੀ ਇਸ਼ਾਰਾ ਕੀਤਾ ਹੈ।

Balbir singh rajewalBalbir singh rajewal

ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਬਿੰਦਰ ਸਿੰਘ ਗੋਲੇਵਾਲਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬੀਕੇਯੂ ਰਾਜੇਵਾਲ ਸ੍ਰੀ ਮੁਕਤਸਰ ਸਾਹਿਬ, ਲੱਖਾ ਸ਼ਰਮਾ ਨੇ ਕਿਹਾ ਕਿ ਬੀਕੇਯੂ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵੱਲੋਂ ਯੂਨੀਅਨ ਦੇ ਸਿਧਾਂਤ ਦੇ ਉਲਟ ਜਾ ਕੇ ਚੋਣਾਂ ਵਿਚ ਹਿੱਸਾ ਲਿਆ ਇਸ ਲਈ ਉਨ੍ਹਾਂ ਵੱਲੋਂ ਤਿੰਨ ਹੋਰ ਜ਼ਿਲ੍ਹਿਆਂ ਦੇ ਆਗੂਆਂ ਨਾਲ ਮਿਲ ਕੇ ਚੋਣਾਂ ਦਾ ਬਾਈਕਾਟ ਕੀਤਾ ਸੀ

bku rajewalbku rajewal

ਹੁਣ ਉਹਨਾਂ ਵੱਲੋਂ ਆਪਣੀ ਪੂਰੀ ਟੀਮ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਭਿੰਦਰ ਸਿੰਘ ਅਤੇ ਪੂਰੀ ਟੀਮ ਨੇ ਲਿਖਤ ਤੌਰ 'ਤੇ ਮਤਾ ਪਾ ਕੇ ਸਮੂਹਿਕ ਤੌਰ 'ਤੇ ਯੂਨੀਅਨ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਹਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦਾ ਸਿਧਾਂਤ ਹੈ ਕਿ ਕਿਸਾਨ ਮਜ਼ਦੂਰ ਅਤੇ ਸੂਬੇ ਦੇ ਹਿੱਤਾਂ ਦੀ ਲੜਾਈ ਸਿਆਸਤ ਤੋਂ ਬਾਹਰ ਹੋ ਕੇ ਲੜੇ।

bku rajewalbku rajewal

ਕਿਸੇ ਹੋਰ ਯੂਨੀਅਨ ਵਿਚ ਸ਼ਾਮਲ ਹੋਣ ਜਾਂ ਕੋਈ ਨਵਾਂ ਫਰੰਟ ਤਿਆਰ ਕਰਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਇਸ ਬਾਰੇ ਵਿਚਾਰ ਕੀਤਾ ਜਾ ਰਿਹਾ ਅਤੇ ਆਉਣ ਵਾਲੇ ਦਿਨਾਂ ਵਿਚ ਜੋ ਵੀ ਫੈਸਲਾ ਹੋਵੇਗਾ ਉਸ ਨੂੰ ਜਨਤਕ ਕੀਤਾ ਜਾਵੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement