ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਕੱਪੜਾ ਤੇ ਮਹਿੰਗੀਆਂ ਮਸ਼ੀਨਾਂ ਸੜ ਕੇ ਸੁਆਹ

By : GAGANDEEP

Published : Mar 9, 2023, 5:36 pm IST
Updated : Mar 9, 2023, 5:46 pm IST
SHARE ARTICLE
photo
photo

ਫੈਕਟਰੀ ਬੰਦ ਹੋਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ

 

ਸੂਰਤ:  ਗੁਜਰਾਤ ਦੇ ਸੂਰਤ ਜ਼ਿਲ੍ਹੇ ਦੇ ਪਲਸਾਨਾ ਵਿੱਚ ਬੁੱਧਵਾਰ ਰਾਤ ਨੂੰ ਇੱਕ ਡਾਇੰਗ ਮਿੱਲ ਵਿੱਚ ਭਿਆਨਕ ਅੱਗ ਲੱਗ ਗਈ। ਹੋਲੀ ਕਾਰਨ ਮਿੱਲ ਬੰਦ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਸੂਚਨਾ ਦੇਰ ਨਾਲ ਮਿਲੀ। ਇਸ ਕਾਰਨ ਫੈਕਟਰੀ ਅੰਦਰ ਲੱਗੀ ਅੱਗ ਨੇ ਪੂਰੀ ਮਿੱਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕਰੀਬ ਚਾਰ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ। ਫੈਕਟਰੀ ਬੰਦ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

 

ਇਹ ਵੀ ਪੜ੍ਹੋ: ਪਟਿਆਲਾ ਪੁਲਿਸ ਨੇ ਨਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 2 ਮੁਲਜ਼ਮ ਕੀਤੇ ਕਾਬੂ 

ਫਾਇਰ ਬ੍ਰਿਗੇਡ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਿੱਲ ਦੀ ਸੈਂਟਰਲ ਮਸ਼ੀਨ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਹੋਰ ਮਸ਼ੀਨਾਂ ਵੀ ਅੱਗ ਦੀ ਲਪੇਟ ਵਿੱਚ ਆ ਗਈਆਂ। ਕਈ ਮਹਿੰਗੀਆਂ ਮਸ਼ੀਨਾਂ ਦੇ ਨਾਲ-ਨਾਲ ਮਿੱਲ ਵਿੱਚ ਰੱਖਿਆ 70 ਲੱਖ ਮੀਟਰ ਕੱਪੜਾ ਵੀ ਸੜ ਕੇ ਸੁਆਹ ਹੋ ਗਿਆ। ਇਸ ਤਰ੍ਹਾਂ ਕੰਪਨੀ ਨੂੰ ਵੱਡਾ ਵਿੱਤੀ ਨੁਕਸਾਨ ਹੋਇਆ ਹੈ। ਰੰਗਾਈ ਮਿੱਲ ਵਿੱਚ ਕਈ ਤਰ੍ਹਾਂ ਦੇ ਰਸਾਇਣਾਂ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਪੈਟਰੋਲੀਅਮ ਪਦਾਰਥ ਵੀ ਮੌਜੂਦ ਹਨ। ਇਸ ਕਾਰਨ ਅੱਗ ਭੜਕਦੀ ਗਈ।

ਇਹ ਵੀ ਪੜ੍ਹੋ: ਜਲੰਧਰ ਪੁਲਿਸ ਨੇ 4 ਨਸ਼ਾ ਤਸਕਰ ਨੂੰ ਹੈਰੋਇਨ ਤੇ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ  

ਜਦੋਂ ਆਸਪਾਸ ਦੇ ਲੋਕਾਂ ਨੇ ਫੈਕਟਰੀ ਵਿੱਚੋਂ ਅੱਗ ਦੀਆਂ ਲਪਟਾਂ ਉੱਠਦੀਆਂ ਦੇਖੀਆਂ ਤਾਂ ਉਨ੍ਹਾਂ ਰਾਤ ਕਰੀਬ 12 ਵਜੇ ਫਾਇਰ ਬ੍ਰਿਗੇਡ ਅਤੇ ਪੁਲੀਸ ਨੂੰ ਫੋਨ ਕੀਤਾ। ਉਦੋਂ ਤੱਕ ਅੱਗ ਪੂਰੀ ਮਿੱਲ ਦੇ ਅੰਦਰ ਫੈਲ ਚੁੱਕੀ ਸੀ।ਫਾਇਰ ਅਫਸਰ ਪ੍ਰਵੀਨ ਪਟੇਲ ਨੇ ਦੱਸਿਆ ਕਿ ਅੱਗ ਬਹੁਤ ਭਿਆਨਕ ਸੀ। ਅਸੀਂ ਬਾਰਡੋਲੀ, ਮੰਡਵੀ, ਕਦੋਦਰਾ, ਸਚਿਨ, ਹੋਜੀਵਾਲਾ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਅੱਗ ਲੱਗਣ ਕਾਰਨ ਕੱਪੜਾ, ਤਿੰਨ ਫੋਲਡਿੰਗ ਮਸ਼ੀਨਾਂ ਸਮੇਤ ਬਹੁਤ ਸਾਰਾ ਸਾਮਾਨ ਸੜ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੈ ਕਿਉਂਕਿ ਮਿੱਲ ਦੇ ਬਾਹਰ ਲੱਗੀ ਤਾਰਾਂ ਵੀ ਸੜ ਗਈਆਂ।

Location: India, Gujarat, Surat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement