ਇਹ ਪ੍ਰਦਰਸ਼ਨ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਕੀਤਾ ਗਿਆ
ਚੰਡੀਗੜ੍ਹ - ਅੱਜ ਭਾਜਪਾ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਵਿਚ ਪੰਜਾਬ ਸਰਕਾਰ ਕਇਲਾਫ਼ ਹੱਲਾ ਬੋਲਿਆ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਭਾਜਪਾ ਨੇ ਪੰਜਾਬ ਵਿਚ ਵਿਗੜਦੀ ਹੋਈ ਕਾਨੂੰ ਅਵਸਥਾ ਨੂੰ ਲੈ ਕੇ ਸਰਕਾਰ 'ਤੇ ਸਵਾਲ ਚੁੱਕੇ। ਭਾਜਪਾ ਵਰਕਰਾਂ ਨੇ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਉੱਥੇ ਮੌਕੇ 'ਤੇ ਭਾਰੀ ਪੁਲਿਸ ਫੋਰਸ ਤੈਨਾਤ ਸੀ।
ਜਦੋਂ ਹੀ ਉਹ ਅੱਗੇ ਵਧਣ ਲੱਗੇ ਤਾਂ ਪੁਲਿਸ ਉਹਨਾਂ ਨੂੰ ਰੋਕ ਲਿਆ ਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ ਗਈਆਂ। ਇਹ ਪ੍ਰਦਰਸ਼ਨ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਕੀਤਾ ਗਿਆ। ਇਸ ਦੌਰਾਨ ਕਈ ਭਾਜਪਾ ਨੇਤਾ ਹਿਰਾਸਤ ਵਿਚ ਵੀ ਲਏ ਗਏ।
ਇਸ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਇਹ ਧਰਨਾ ਸੂਬੇ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਆਮ ਲੋਕਾਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਇਹ ਕਦਮ ਚੁੱਕ ਰਹੇ ਹਨ। ਇਸ ਦੌਰਾਨ ਭਾਜਪਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
                    
                