ਪੈਨਸ਼ਨ ਦੀਆਂ ਬੇਨਿਯਮੀਆਂ ਦਰੁਸਤ ਕਰਕੇ ਅਸਲ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾਵੇਗਾ: ਡਾ. ਬਲਜੀਤ ਕੌਰ
Published : Mar 9, 2023, 5:17 pm IST
Updated : Mar 9, 2023, 5:17 pm IST
SHARE ARTICLE
photo
photo

 ਡਾ.  ਬਲਜੀਤ ਕੌਰ ਨੇ ਕਿਹਾ ਕਿ ਪਹਿਲਾਂ ਸਰਕਾਰ ਪਿਛਲੀਆਂ ਬੇਨਿਯਮੀਆਂ ਨੂੰ ਦੂਰ ਕਰਕੇ ਇਸ ਨੂੰ ਸਟਰੀਮ ਲਾਈਨ ਕਰ ਰਹੀ ਹੈ।

 

ਚੰਡੀਗੜ੍ਹ : ਸਮਾਜਿਕ ਸੁਰੱਖਿਆ,  ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.  ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਪੈਨਸ਼ਨ ਵਿੱਚ ਵਾਧਾ ਭਵਿੱਖ ਵਿੱਚ ਜਲਦ ਕੀਤਾ ਜਾਵੇਗਾ। ਇਹ ਗੱਲ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਕੀਤੇ  ਸਵਾਲ ਦੇ ਜਵਾਬ ਵਿੱਚ ਕਹੀ।

 ਡਾ.  ਬਲਜੀਤ ਕੌਰ ਨੇ ਕਿਹਾ ਕਿ ਪਹਿਲਾਂ ਸਰਕਾਰ ਪਿਛਲੀਆਂ ਬੇਨਿਯਮੀਆਂ ਨੂੰ ਦੂਰ ਕਰਕੇ ਇਸ ਨੂੰ ਸਟਰੀਮ ਲਾਈਨ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਅਸਲ ਲਾਭਪਾਤਰੀਆਂ ਦਾ ਪਤਾ ਕਰਵਾਇਆ ਗਿਆ ਤਾਂ ਪਤਾ ਲੱਗਾ ਕਿ 90248 ਮ੍ਰਿਤਕਾਂ ਨੂੰ ਲਾਭ ਮਿਲ ਰਿਹਾ ਸੀ। ਜਿਸ ਦੀ 95 ਫੀਸਦੀ ਭਾਵ 23.94 ਕਰੋੜ ਰੁਪਏ ਦੀ ਰਿਕਵਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਵੀ ਸਰਵੇਖਣ ਕੀਤਾ ਸੀ ਅਤੇ 70137 ਅਯੋਗ ਪਾਏ ਗਏ ਸਨ,  ਜਿਨ੍ਹਾਂ ਦੀ 162.35 ਕਰੋੜ ਰੁਪਏ ਦੀ ਰਿਕਵਰੀ ਬਣਦੀ ਸੀ। ਪਰ ਸਿਰਫ਼ ਇੱਕ ਕਰੋੜ ਰੁਪਏ ਦੀ ਹੀ ਰਿਕਵਰੀ ਕੀਤੀ ਗਈ।

 ਉਨ੍ਹਾਂ ਕਿਹਾ ਕਿ ਸਰਕਾਰ ਬੇਨਿਯਮੀਆਂ ਦਰੁਸਤ ਕਰਕੇ ਅਸਲ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਏਗੀ। ਸਾਡੀ ਸਰਕਾਰ ਹਰ ਗਾਰੰਟੀ ਨੂੰ ਪੂਰੀ ਕਰਨ ਲਈ ਵਚਨਬੱਧ ਹੈ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement