ਹੋਲੇ-ਮਹੱਲੇ 'ਤੇ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਕੁੱਝ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਨੌਜਵਾਨ  
Published : Mar 9, 2023, 2:20 pm IST
Updated : Mar 9, 2023, 2:20 pm IST
SHARE ARTICLE
Death
Death

ਜਰਮਲ ਸਿੰਘ 2 ਭੈਣਾਂ ਦਾ ਇਕਲੌਤਾ ਭਰਾ ਸੀ

ਮਾਛੀਵਾੜਾ ਸਾਹਿਬ- ਹੋਲੇ-ਮਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਜਾ ਰਹੇ ਨੌਜਵਾਨ ਜਰਮਲ ਸਿੰਘ (23) ਵਾਸੀ ਬਹਿਕ ਪਛਾੜੀਆ ਥਾਣਾ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਦੀ ਮੌਤ ਹੋ ਗਈ। ਮ੍ਰਿਤਕ ਦੇ ਸਾਥੀ ਲਵਪ੍ਰੀਤ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਹ ਆਪਣੇ ਦੋਸਤ ਜਰਮਲ ਸਿੰਘ ਨਾਲ ਬੁਲੇਟ ’ਤੇ ਹੋਲੇ-ਮਹੱਲੇ ’ਤੇ ਜਾ ਰਹੇ ਸਨ। 

ਮੋਟਰਸਾਈਕਲ ਲਵਪ੍ਰੀਤ ਸਿੰਘ ਚਲਾ ਰਿਹਾ ਸੀ ਅਤੇ ਜਰਮਲ ਸਿੰਘ ਪਿੱਛੇ ਬੈਠਾ ਸੀ। ਮਾਛੀਵਾੜਾ-ਸਰਹਿੰਦ ਨਹਿਰ ਕਿਨਾਰੇ ਅਚਾਨਕ ਇੱਕ ਦਮ ਟ੍ਰੈਫਿਕ ਹੋਣ ਕਰ ਕੇ ਉਸ ਨੇ ਆਪਣੇ ਵਾਹਨ ਦੀ ਬਰੇਕ ਲਗਾ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਦੋਵੇਂ ਡਿੱਗ ਗਏ। ਸੜਕ ’ਤੇ ਡਿੱਗਦਿਆਂ ਹੀ ਦੂਜੇ ਪਾਸਿਓਂ ਆ ਰਿਹਾ ਇਕ ਟਰੱਕ ਜਰਮਲ ਸਿੰਘ 'ਤੇ ਜਾ ਚੜ੍ਹਿਆ, ਜਿਸ ਕਾਰਨ ਟਾਇਰ ਹੇਠਾਂ ਸਿਰ ਆਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।  

ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਗਈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਅਚਨਚੇਤ ਹਾਦਸਾ ਹੈ, ਜਿਸ ਵਿਚ ਕਿਸੇ ਦਾ ਕੋਈ ਕਸੂਰ ਨਹੀਂ। ਪੁਲਿਸ ਨੇ ਕਿਸੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਨੌਜਵਾਨ ਜਰਮਲ ਸਿੰਘ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਕਿਉਂਕਿ ਉਹ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਦੁਬਈ ਵਿਖੇ ਰੁਜ਼ਗਾਰ ਲਈ ਗਿਆ ਸੀ। ਕੁੱਝ ਦਿਨ ਪਹਿਲਾਂ ਹੀ ਨੌਜਵਾਨ ਦੁਬਈ ਤੋਂ ਪਰਤਿਆ ਸੀ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement