ਜਲੰਧਰ ਪੁਲਿਸ ਨੇ 4 ਨਸ਼ਾ ਤਸਕਰ ਨੂੰ ਹੈਰੋਇਨ ਤੇ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ

By : GAGANDEEP

Published : Mar 9, 2023, 4:32 pm IST
Updated : Mar 9, 2023, 4:32 pm IST
SHARE ARTICLE
photo
photo

ਪੁਲਿਸ ਨੇ ਦੋ ਨਸ਼ਾ ਤਸਕਰਾਂ ਕੋਲੋਂ 25 ਗ੍ਰਾਮ ਹੈਰੋਇਨ ਅਤੇ 230 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ

 

ਜਲੰਧਰ: ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ ਹੈ। ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ, ਨਸ਼ੀਲੀਆਂ ਗੋਲੀਆਂ, 20,500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਕਾਬੂ ਕੀਤੇ ਤਸਕਰਾਂ ਦੀ ਕਾਰ ਅਤੇ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਿਆ ਹੈ।

ਇਹ ਵੀ ਪੜ੍ਹੋ : ਧੀ ਦੀ ਮੌਤ ਦੀ ਖ਼ਬਰ ਸੁਣ ਰੋਂਦੇ-ਰੋਂਦੇ ਸਹੁਰੇ ਘਰ ਪਹੁੰਚੇ ਮਾਪੇ, ਜਦੋਂ ਵੇਖਿਆ ਤਾਂ ਧੀ ਰਸੋਈ 'ਚ ਬਣਾ ਰਹੀ ਸੀ ਰੋਟੀ 

ਸਟਾਫ਼ ਥਾਣਾ ਬਿਲਗਾ ਨੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਉਹ ਇੱਕ ਆਲਟੋ ਕਾਰ ਨੰਬਰ ਪੀਬੀ-20ਸੀ-6060 ਵਿੱਚ ਹੈਰੋਇਨ ਦੀ ਤਸਕਰੀ ਕਰਦੇ ਸਨ। ਡੀਐਸਪੀ ਫਿਲੌਰ ਜਗਦੀਸ਼ ਰਾਜ ਨੇ ਦੱਸਿਆ ਕਿ ਥਾਣਾ ਬਿਲਗਾ ਦੇ ਏਐਸਆਈ ਅਨਵਰ ਮਸੀਹ ਸੰਗੋਵਾਲ ਵੱਲ ਗਸ਼ਤ ’ਤੇ ਸਨ। ਉਨ੍ਹਾਂ ਨੇ ਦਰਿਆ 'ਤੇ ਬਣੇ ਬੰਨ੍ਹ ਦੇ ਪਾਸਿਓਂ ਕਾਰ ਨੂੰ ਆਉਂਦੇ ਦੇਖਿਆ। ਸ਼ੱਕ ਦੇ ਆਧਾਰ 'ਤੇ ਸਟਾਫ਼ ਸਮੇਤ ਕਾਰ ਨੂੰ ਰੋਕ ਕੇ ਸਤਵੀਰ ਉਰਫ਼ ਗਵਲੀ ਵਾਸੀ ਸੰਗੋਵਾਲ ਦੀ ਤਲਾਸ਼ੀ ਲਈ ਤਾਂ ਉਸ ਦੀ ਖੱਬੀ ਜੇਬ 'ਚੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ | ਗਵਲੀ ਕੋਲੋਂ 20,500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ ਜੋ ਕਿ ਉਹ ਨਸ਼ਾ ਵੇਚ ਕੇ ਲਿਆਇਆ ਸੀ। ਗਵਲੀ ਦੇ ਸਾਥੀ ਸੁਰਿੰਦਰ ਉਰਫ ਸੰਗੋਵਾਲ ਵਾਸੀ ਸ਼ਿੰਦੀ ਕੋਲੋਂ 136 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਇਹ ਵੀ ਪੜ੍ਹੋ :ਮੁਜ਼ੱਫਰਨਗਰ: ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਅਕਤੀ ਨੇ ਫੋਨ ਕਰਕੇ ਕਿਹਾ....

ਸਟਾਫ਼ ਜ਼ਿਲ੍ਹਾ ਜਲੰਧਰ ਅਧੀਨ ਆਉਂਦੇ ਥਾਣਾ ਜੰਡੂ ਸਿੰਘਾ ਦੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਕੋਲੋਂ 25 ਗ੍ਰਾਮ ਹੈਰੋਇਨ ਅਤੇ 230 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਦਿੰਦਿਆਂ ਡੀਐਸਪੀ ਸਰਬਜੀਤ ਰਾਏ ਨੇ ਦੱਸਿਆ ਕਿ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਪਰਮਜੀਤ ਸਿੰਘ ਨੇ ਸਟਾਫ਼ ਸਮੇਤ ਵਾਈ ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ। ਉਸ ਨੇ ਇੱਕ ਮੋਟਰਸਾਈਕਲ ਨੰਬਰ ਪੀ.ਬੀ.-08 ਈ.ਸੀ.-0186 ਆਉਂਦਾ ਦੇਖਿਆ।

ਇਹ ਵੀ ਪੜ੍ਹੋ : ਸ਼ਰਾਰਤੀ ਅਨਸਰ ਨੇ ਛੋਟੇ ਹਾਥੀ ਨੂੰ ਲਗਾਈ ਅੱਗ, ਪੀੜਤ ਨੇ ਬੈਂਕ ਤੋਂ ਲੋਨ ਲੈ ਕੇ ਲਿਆ ਸੀ ਛੋਟਾ ਹਾਥੀ  

ਪਰ ਮੋਟਰਸਾਈਕਲ ਸਵਾਰਾਂ ਨੇ ਅੱਗੇ ਨਾਕਾ ਦੇਖ ਕੇ ਮੋਟਰਸਾਈਕਲ ਨੂੰ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਭੱਜਦੇ ਹੋਏ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਆਪਣੀ ਜੇਬ 'ਚੋਂ ਪੋਲੀਥੀਨ ਦੇ ਲਿਫਾਫੇ ਕੱਢ ਕੇ ਸੁੱਟ ਦਿੱਤੇ। ਪੁਲਿਸ ਨੇ ਪਿੱਛਾ ਕਰ ਕੇ ਕ੍ਰਿਸ਼ਨ ਅਤੇ ਲਵਪ੍ਰੀਤ ਉਰਫ਼ ਸੁੱਖਾ ਵਾਸੀ ਪਤਾਰਾ ਦੋਵਾਂ ਨੂੰ ਕਾਬੂ ਕਰ ਲਿਆ। ਦੋਵਾਂ ਕੋਲੋਂ 25 ਗ੍ਰਾਮ ਹੈਰੋਇਨ ਅਤੇ 230 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement