ਮੁਲਜ਼ਮਾਂ ਕੋਲੋਂ 2 ਦੇਸੀ ਪਿਸਤੌਲ ਅਤੇ 5 ਜਿੰਦਾ ਕਾਰਤੂਸ ਕੀਤੇ ਬਰਾਮਦ
ਪਟਿਆਲਾ: ਪਟਿਆਲਾ ਪੁਲਿਸ ਨੇ ਨਜਾਇਜ਼ ਅਸਲਾ ਸਪਲਾਈ ਕਰਨ ਵਾਲੇ ਗਿਰੋਹ ਦੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਮੁਲਜ਼ਮ ਬਾਹਰਲੇ ਰਾਜ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰ ਸਪਲਾਈ ਕਰਦੇ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 2 ਦੇਸੀ ਹਥਿਆਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: ਜਲੰਧਰ ਪੁਲਿਸ ਨੇ 4 ਨਸ਼ਾ ਤਸਕਰ ਨੂੰ ਹੈਰੋਇਨ ਤੇ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ
ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸਐਸਪੀ ਵਰੁਣ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਸੂਚਨਾ ਮਿਲਣ ’ਤੇ ਦੂਜੇ ਰਾਜਾਂ ਤੋਂ ਨਾਜਾਇਜ਼ ਅਸਲਾ ਲਿਆਉਣ ਵਾਲੇ ਵਿਜੇ ਕੁਮਾਰ ਅਤੇ ਸੂਰਜ ਸਿੰਘ ਨੂੰ 4 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਮੁਜ਼ੱਫਰਨਗਰ: ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਅਕਤੀ ਨੇ ਫੋਨ ਕਰਕੇ ਕਿਹਾ.....
ਮੁਲਜ਼ਮ ਸੂਰਜ ਸਿੰਘ ਦੇ ਘਰੋਂ 1 ਪਿਸਤੌਲ 315 ਸਮੇਤ 3 ਜਿੰਦਾ ਕਾਰਤੂਸ ਬਰਾਮਦ ਹੋਏ। ਜਦਕਿ ਦੂਜੇ ਮੁਲਜ਼ਮ ਕੋਲੋਂ 1 ਦੇਸੀ ਪਿਸਤੌਲ 38 ਬੋਰ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ। ਦੋਵੇਂ ਮੁਲਜ਼ਮ ਪੁਲਿਸ ਰਿਮਾਂਡ ’ਤੇ ਹਨ ਜਿੱਥੇ ਉਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।