ਖ਼ਬਰਾਂ |

ਤਾਜ਼ਾ |

ਦੁਖਦਾਇਕ ਖ਼ਬਰ : ਪੱਟੀ ’ਚ ਘਰ ਦੀ ਛੱਤ ਤੋਂ ਡਿੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Published : Mar 9, 2023, 7:00 pm IST
Updated : Mar 9, 2023, 7:00 pm IST
SHARE ARTICLE
photo
photo

ਇਸ ਮੰਦਭਾਗੀ ਘਟਨਾ ਤੋਂ ਬਾਅਦ ਪੱਟੀ ਸ਼ਹਿਰ 'ਚ ਸੋਗ ਦੀ ਲਹਿਰ ਦੋੜ ਪਈ ਹੈ।

 

ਤਰਨਤਾਰਨ - ਪੱਟੀ ਸ਼ਹਿਰ ਤੋਂ ਇਕ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਉਦੋਂ ਟੁੱਟਿਆ ਜਦੋਂ ਉਨ੍ਹਾਂ ਦੇ ਇਕਲੌਤੇ ਪੁੱਤਰ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਦੀ ਹਾਲਤ ਦੇਖੀ ਨਹੀਂ ਜਾ ਰਹੀ। ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਬੱਚੇ ਦੀ ਪਛਾਣ ਨਵਰੂਪ ਸਿੰਘ (6) ਪੁੱਤਰ ਅਰਸ਼ਦੀਪ ਸਿੰਘ ਵਜੋਂ ਹੋਈ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਘਟਨਾ ਵਾਪਰੀ ਨਵਰੂਪ ਸਿੰਘ ਉਸ ਸਮੇਂ ਘਰ ਵਿਚ ਇੱਕਲਾ ਸੀ। ਜਦੋਂ ਨਵਰੂਪ ਸਿੰਘ ਘਰ ਦੀ ਉਪਰ ਵਾਲੀ ਛੱਤ ਤੋਂ ਡੋਰ ਨੂੰ ਹੇਠਾਂ ਸੁੱਟਣ ਲੱਗਾ ਤਾਂ ਅਚਾਨਕ ਉਹ ਆਪ ਵੀ ਛੱਤ ਤੋਂ ਸੜਕ 'ਤੇ ਡਿੱਗਾ ਪਿਆ।

ਇਸ ਤੋਂ ਬਾਅਦ ਬੱਚੇ ਨੂੰ ਪਹਿਲਾਂ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕੀਤਾ।  ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਡਾ ਇਕਲੌਤਾਂ ਮੁੰਡਾ ਸੀ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਯੂ.ਕੇ.ਜੀ. ਦੇ ਪੇਪਰ ਦਿੱਤੇ ਸਨ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪੱਟੀ ਸ਼ਹਿਰ 'ਚ ਸੋਗ ਦੀ ਲਹਿਰ ਦੋੜ ਪਈ ਹੈ।
 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement