ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਵਿਧਾਨ ਸਭਾ ’ਚ ਗਰਮਾਇਆ ਮਾਹੌਲ, ਕਾਂਗਰਸੀ ਅਤੇ ‘ਆਪ’ ਵਿਧਾਇਕਾਂ ਵਿਚਾਲੇ ਹੋਈ ਬਹਿਸ
Published : Mar 9, 2023, 1:28 pm IST
Updated : Mar 9, 2023, 1:28 pm IST
SHARE ARTICLE
Punjab Vidhan Sabha
Punjab Vidhan Sabha

ਕੁਲਦੀਪ ਧਾਲੀਵਾਲ ਨੇ ਕਿਹਾ: ਕਾਂਗਰਸ ਅਤੇ ਅਕਾਲੀਆਂ ਨੇ ਹਜ਼ਾਰਾਂ ਲੋਕਾਂ ਦੀਆਂ ਲਾਸ਼ਾਂ ’ਤੇ ਕੀਤੀ ਸਿਆਸਤ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਦਨ ਦੀ ਕਾਰਵਾਈ ਜਾਰੀ ਹੈ। ਕਾਂਗਰਸ ਨੇ ਸਦਨ ਵਿਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਚੁੱਕਿਆ। ਇਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਵਿਚਾਲੇ ਸਵਾਲ-ਜਵਾਬ ਹੋਏ।

ਰਾਜਾ ਵੜਿੰਗ ਨੇ ਕੀਤਾ ਸਵਾਲ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਇਨਸਾਫ਼ ਦੇਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਸਿੱਧੂ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਹਨ। ਭਾਵੇਂ ਪੰਜਾਬ ਸਰਕਾਰ ਨੇ ਕਈ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਪੁੱਛਿਆ ਕਿ ਸਿੱਧੂ ਦੇ ਮਾਤਾ-ਪਿਤਾ ਜਿਨ੍ਹਾਂ ਗੈਂਗਸਟਰਾਂ ਅਤੇ ਮੁਲਜ਼ਮਾਂ ਦੇ ਨਾਂਅ ਦੱਸ ਰਹੇ ਹਨ, ਪੰਜਾਬ ਸਰਕਾਰ ਉਹਨਾਂ ਨੂੰ ਗ੍ਰਿਫਤਾਰ ਕਿਉਂ ਨਹੀਂ ਕਰ ਰਹੀ?

ਇਹ ਵੀ ਪੜ੍ਹੋ: ਭਾਰਤੀ ਡਿਗਰੀ ਨੂੰ ਆਸਟ੍ਰੇਲੀਆ ਵਿਚ ਮਿਲੇਗੀ ਮਾਨਤਾ, ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਕੀਤਾ ਐਲਾਨ 

ਸਿੱਧੂ ਮੂਸੇਵਾਲਾ ਦਾ ਦਰਦ ਸਾਰੇ ਪੰਜਾਬ ਨੂੰ ਹੈ- ਕੈਬਨਿਟ ਮੰਤਰੀ ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦਾ ਦਰਦ ਸਾਰੇ ਪੰਜਾਬ ਨੂੰ ਹੈ। ਅਸੀਂ ਇਸ ਕੇਸ ਵਿਚ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੇ ਹਾਂ। ਵਾਹਿਗੁਰੂ ਅਜਿਹਾ ਅਸਹਿ ਦੁੱਖ ਕਿਸੇ ਪਰਿਵਾਰ ਨੂੰ ਨਾ ਦੇਵੇ। ਉਹਨਾਂ ਦੱਸਿਆ ਕਿ ਇਸ ਮਾਮਲੇ 'ਚ 40 ਲੋਕਾਂ ਦੇ ਨਾਮ ਦਰਜ ਹਨ, 29 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ 2 ਦਾ ਐਨਕਾਊਂਟਰ ਹੋਇਆ। ਗੋਲਡੀ ਬਰਾੜ ਨੂੰ ਵਿਦੇਸ਼ ਤੋਂ ਲਿਆਉਣ ਦੀ ਪ੍ਰਕਿਰਿਆ ਕੇਂਦਰ ਦੇ ਹੱਥ ਹੈ। ਜ਼ਿਆਦਾਤਰ ਸ਼ੂਟਰ ਨਾਬਾਲਗ ਸਨ।

ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਲੈ ਕੇ ਅਮਨ ਅਰੋੜਾ ਨੇ ਕਿਹਾ ਕਿ ਸੁਰੱਖਿਆ ਘਟਾਉਣ ਜਾਂ ਵਧਾਉਣ ਸਬੰਧੀ ਗੱਲਾਂ ਤਾਂ ਜਨਤਾ ਵਿਚ ਆ ਹੀ ਜਾਂਦੀਆਂ ਹਨ, ਇਸ ਵਿਚ ਕੋਈ ਵੱਡੀ ਗੱਲ ਨਹੀਂ। ਕਤਲ ਵਾਲੇ ਦਿਨ ਸਿੱਧੂ ਮੂਸੇਵਾਲਾ ਕੋਲ 2 ਸੁਰੱਖਿਆ ਕਰਮਚਾਰੀ ਸਨ ਪਰ ਉਹ ਉਹਨਾਂ ਨੂੰ ਵੀ ਨਹੀਂ ਲੈ ਕੇ ਗਏ ਅਤੇ ਨਾ ਹੀ ਆਪਣੀ ਬੁਲਟ ਪਰੂਫ ਗੱਡੀ ਲੈ ਕੇ ਗਏ। ਕਾਂਗਰਸ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

ਇਹ ਵੀ ਪੜ੍ਹੋ: India vs Australia 4th Test: ਮੈਚ ਦੇਖਣ ਪਹੁੰਚੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕਾਂਗਰਸ ਅਤੇ ਅਕਾਲੀਆਂ ਨੇ ਹਜ਼ਾਰਾਂ ਲੋਕਾਂ ਦੀਆਂ ਲਾਸ਼ਾਂ ਤੇ ਸਿਆਸਤ ਕੀਤੀ- ਕੁਲਦੀਪ ਧਾਲੀਵਾਲ

ਇਸ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੇ ਹਨ ਅਤੇ ਮੁੱਖ ਮੰਤਰੀ ਨਾਲ ਵੀ ਮੁਲਾਕਾਤ ਕਰਵਾਈ ਜਾਵੇਗੀ। ਮੁੱਖ ਮੰਤੀਰ ਭਗਵੰਤ ਮਾਨ ਨੇ ਇਨਸਾਫ਼ ਦਿਵਾਉਣ ਦਾ ਭਰੋਸਾ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੇ ਹਜ਼ਾਰਾਂ ਲੋਕਾਂ ਦੀ ਮੌਤ ’ਤੇ ਸਿਆਸਤ ਕੀਤੀ ਹੈ। ਇਸ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਹੰਗਾਮੇ ਮਗਰੋਂ ਕਾਂਗਰਸ ਨੇ ਵਿਧਾਨ ਸਭਾ ਵਿਚੋਂ ਵਾਕਆਊਟ ਕਰ ਦਿੱਤਾ। ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ 'ਚ ਪਿਛਲੇ 12 ਸਾਲਾਂ ਦਾ ਅਪਰਾਧ ਰਿਕਾਰਡ ਪੇਸ਼ ਕੀਤਾ। ਉਹਨਾਂ ਕਿਹਾ ਕਿ ਸਾਲ 2022 'ਚ 'ਆਪ' ਦੇ ਕਾਰਜਕਾਲ ਦੌਰਾਨ ਪੰਜਾਬ 'ਚ ਦੂਜੇ ਨੰਬਰ ’ਤੇ ਸਭ ਤੋਂ ਘੱਟ ਅਪਰਾਧਿਕ ਘਟਨਾਵਾਂ ਵਾਪਰੀਆਂ ਹਨ ਪਰ ਵਿਰੋਧੀ ਧਿਰ ਹਰ ਰੋਜ਼ 'ਆਪ' ਨੂੰ ਬਦਨਾਮ ਕਰ ਰਹੀ ਹੈ।

ਇਹ ਵੀ ਪੜ੍ਹੋ: ਫੈਕਟਰੀ ਮਾਲਕ ਅਤੇ ਪਤਨੀ ਦੀ ਬਾਥਰੂਮ ਵਿਚ ਮੌਤ, ਗੈਸ ਗੀਜ਼ਰ ਕਾਰਨ ਦਮ ਘੁਟਣ ਦਾ ਖਦਸ਼ਾ

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿਚ ਅਪਰਾਧ ਕਰਨ ਵਾਲੇ ਲੋਕ ਭਾਜਪਾ ਸ਼ਾਸਤ ਸੂਬਿਆਂ ਤੋਂ ਆ ਰਹੇ ਹਨ। ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੇ ਸੂਬੇ ਗੈਂਗਸਟਰਾਂ ਦੀਆਂ ਨਰਸਰੀਆਂ ਬਣੀਆਂ ਹੋਈਆਂ ਹਨ। ਯੂਪੀ ਅਤੇ ਰਾਜਸਥਾਨ ਵਿਚ ਜੁਰਮ ਕਰਨ ਵਾਲੇ ਹਰਿਆਣੇ ਤੋਂ ਜਾਂਦੇ ਹਨ। ਉਹਨਾਂ ਨੇ ਐਨਸੀਆਰਬੀ ਮੁਤਾਬਕ ਪੰਜਾਬ ਨੂੰ 17ਵੇਂ ਨੰਬਰ ’ਤੇ ਦੱਸਿਆ। ਆਰਮਜ਼ ਐਕਟ ਤਹਿਤ ਹੋਣ ਵਾਲੇ ਅਪਰਾਧਾਂ ਦੀ ਰਾਸ਼ਟਰੀ ਔਸਤ 4.8 ਅਤੇ ਪੰਜਾਬ ਦੀ 1.4 ਸੀ। ਜਦਕਿ ਹਰਿਆਣਾ ਦੇ 6, ਯੂਪੀ ਦੇ 13 ਅਤੇ ਰਾਜਸਥਾਨ ਦੇ 17-18 ਦੱਸੇ ਗਏ ਹਨ। ਇਸ ਦੇ ਬਾਵਜੂਦ ਪੰਜਾਬ ਨੂੰ ਬਦਨਾਮ ਕਰਨ ਦੀ ਗੱਲ ਕੀਤੀ ਗਈ ਹੈ। ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਦੇ ਯੂਥ ਪ੍ਰਧਾਨ ਗੁਰਲਾਲ ਬਰਾੜ, ਵਿੱਕੀ ਮਿੱਡੂਖੇੜਾ ਮਾਰਿਆ ਗਿਆ। ਸੁੱਖਾ ਕਾਹਲੋਂ ਪੁਲਿਸ ਹਿਰਾਸਤ ਵਿਚ ਮਾਰਿਆ ਗਿਆ। ਪਹਿਲਾਂ ਵੀ ਅਪਰਾਧ ਹੁੰਦੇ ਰਹੇ ਹਨ ਪਰ ਹੁਣ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement