ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਬਾਥਰੂਮ 'ਚੋਂ ਅੰਮ੍ਰਿਤਧਾਰੀ ਨੌਜਵਾਨ ਦੀ ਮਿਲੀ ਲਾਸ਼

By : GAGANDEEP

Published : Mar 9, 2023, 1:58 pm IST
Updated : Mar 9, 2023, 6:34 pm IST
SHARE ARTICLE
PHOTO
PHOTO

ਜਾਂਚ 'ਚ ਜੁਟੀ ਪੁਲਿਸ

 

 ਸ੍ਰੀ ਅਨੰਦਪੁਰ ਸਾਹਿਬ:  ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮ ਦੌਰਾਨ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ  ਦੋਸਤਾਂ ਨਾਲ ਗਏ ਅੰਮ੍ਰਿਤਧਾਰੀ ਨੌਜਵਾਨ ਦੀ  ਗੁਰਦੁਆਰਾ ਸਾਹਿਬ ਦੇ ਬਾਥਰੂਮ ਵਿੱਚੋਂ ਲਾਸ਼ ਮਿਲੀ ਹੈ।  ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (21) ਪੁੱਤਰ ਜਗਸੀਰ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।

 

 ਇਹ ਵੀ ਪੜ੍ਹੋ:ਖਰੜ ਪੁਲਿਸ ਦੀ ਕਾਰਵਾਈ, ਚੰਡੀਗੜ੍ਹ ਦੇ ਨੌਜਵਾਨ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਮਾਮੇ ਸੁਖਦੇਵ ਸਿੰਘ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਉਸਦਾ ਭਾਣਜਾ ਗੁਰਪ੍ਰੀਤ ਸਿੰਘ ਆਪਣੇ ਦੋਸਤਾਂ ਨਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮ ਵਿੱਚ ਮੱਥਾ ਟੇਕਣ ਗਿਆ ਸੀ। ਬੁੱਧਵਾਰ ਨੂੰ ਉਨ੍ਹਾਂ ਨੂੰ ਆਨੰਦਪੁਰ ਸਾਹਿਬ ਤੋਂ ਫੋਨ ਆਇਆ ਕਿ ਤੁਹਾਡੇ ਭਾਣਜੇ ਗੁਰਦੁਆਰਾ ਸਾਹਿਬ ਦੇ ਬਾਥਰੂਮ 'ਚੋਂ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ।

 

 ਇਹ ਵੀ ਪੜ੍ਹੋ:ਅੰਮ੍ਰਿਤਸਰ ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ: ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ; ਥੋੜ੍ਹੀ ਦੇਰ 'ਚ ਪਹੁੰਚਣਗੇ ਜਲਿਆਂਵਾਲਾ ਬਾਗ 

ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਜਦੋਂ ਉਸ ਨੇ ਗੁਰਪ੍ਰੀਤ ਦੇ ਦੋਸਤਾਂ ਨੂੰ ਫੋਨ ਕੀਤਾ ਤਾਂ ਪਹਿਲਾਂ ਤਾਂ ਉਨ੍ਹਾਂ ਨੇ ਚੁੱਕਿਆ ਪਰ ਬਾਅਦ ਵਿੱਚ ਉਨ੍ਹਾਂ ਫੋਨ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅੰਮ੍ਰਿਤਧਾਰੀ ਭਤੀਜੇ ਦੀ ਅਚਾਨਕ ਮੌਤ ਕਿਵੇਂ ਹੋ ਸਕਦੀ ਹੈ। ਉਸ ਨੇ ਕਤਲ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦੀ ਰੋ-ਰੋ ਬੁਰਾ ਹਾਲ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement