Punjab News : ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ

By : BALJINDERK

Published : Mar 9, 2024, 7:40 pm IST
Updated : Mar 9, 2024, 7:40 pm IST
SHARE ARTICLE
Formation of a committee for the problems of the peasants
Formation of a committee for the problems of the peasants

Punjab News : ਪੱਲੇਦਾਰ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ

Punjab News : ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੱਲੇਦਾਰਾਂ ਦੇ ਆਰਥਿਕ ਵਿਕਾਸ ਪ੍ਰਤੀ ਦ੍ਰਿੜਤਾ ਪ੍ਰਗਟਾਉਂਦਿਆਂ, ਮੁੱਖ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। ਕਿਉਂਕਿ ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਹ ਵੀ ਪੜੋ:Health News : 30 ਸਾਲ ਤੋਂ ਬਾਅਦ ਆਪਣੇ ਆਪ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਰੱਖੋ ਤੰਦਰੁਸਤ 


ਅੱਜ ਇੱਥੇ ਮੰਤਰੀਆਂ ਦੀ ਕਮੇਟੀ, ਜਿਸ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਾਮਲ ਹਨ ਅਤੇ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਦਰਮਿਆਨ ਇੱਕ ਅਹਿਮ ਮੀਟਿੰਗ ਹੋਈ। 

ਇਹ ਵੀ ਪੜੋ:Punjab News : ਪੰਜਾਬ ’ਚ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ’ਚ ਕਰਨ ਦੀ ਮਿਲੀ ਪ੍ਰਵਾਨਗੀ  


ਮੀਟਿੰਗ ਦੌਰਾਨ ਇਕ ਕਮੇਟੀ ਬਣਾਉਣ ਦਾ ਅਹਿਮ ਫੈਸਲਾ ਲਿਆ ਗਿਆ। ਇਸ ਕਮੇਟੀ ’ਚ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਵਿੱਤ ਅਤੇ ਕਿਰਤ ਵਿਭਾਗਾਂ ਦੇ ਨੁਮਾਇੰਦਿਆਂ ਦੇ ਨਾਲ-ਨਾਲ ਪੱਲੇਦਾਰ ਯੂਨੀਅਨ, ਐੱਫ.ਸੀ.ਆਈ., ਦੇ ਨੁਮਾਇੰਦੇ ਅਤੇ ਕਾਨੂੰਨੀ ਮਾਹਿਰ ਸ਼ਾਮਲ ਹੋਣਗੇ ਜੋ ਪੱਲੇਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਪਛਾਣ ਕਰਕੇ ਨਿਰਧਾਰਤ ਸਮਾਂ ਸੀਮਾ ਵਿੱਚ ਇਹਨਾਂ ਦਾ ਹੱਲ ਕਰੇਗੀ। ਇਸ ਸਬੰਧੀ ਸੁਝਾਅ ਮੰਤਰੀਆਂ ਦੀ ਕਮੇਟੀ ਅੱਗੇ ਪੇਸ਼ ਕੀਤੇ ਜਾਣਗੇ।

ਇਹ ਵੀ ਪੜੋ:Railway News : ਰੇਲ ਸੇਵਾ 23 ਤੋਂ 29 ਮਾਰਚ ਤੱਕ ਰੇਹਗੀ ਪ੍ਰਭਾਵਿਤ ਯਾਤਰੀਆਂ ਨੂੰ ਆਵੇਗੀ ਪ੍ਰੇਸ਼ਾਨੀ 

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਵਿਕਾਸ ਗਰਗ, ਡਾਇਰੈਕਟਰ ਖੁਰਾਕ ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਪੁਨੀਤ ਗੋਇਲ ਅਤੇ ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਅਤੇ ਜੀ.ਐੱਮ. ਵਿੱਤ ਸਰਵੇਸ਼ ਕੁਮਾਰ ਹਾਜ਼ਰ ਸਨ।

ਇਹ ਵੀ ਪੜੋ:OTA News : ਭਾਰਤ ਦੇ ਸੁਰੱਖਿਆ ਦ੍ਰਿਸ਼ ’ਚ ਬਹੁ-ਪੱਖੀ ਖਤਰੇ ਸ਼ਾਮਲ ਹਨ: ਏਅਰ ਚੀਫ ਮਾਰਸ਼ਲ

 (For more news apart from Punjab Formation of a committee for the problems of the peasants News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement