
Mohali Encounter: ਤਿੰਨ ਗੈਂਗਸਟਰ ਹੋਏ ਜ਼ਖ਼ਮੀ
Encounter in Mohali news in punjabi: ਨਿਊ ਚੰਡੀਗੜ੍ਹ ਦੇ ਖਿਜ਼ਰਾਬਾਦ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਤਿੰਨ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ। ਮੁਲਜ਼ਮ ਕਤਲ ਕੇਸ ਵਿਚ ਲੋੜੀਂਦੇ ਸਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਬਾਈਕ ‘ਤੇ ਸਵਾਰ ਸਨ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਤਿੰਨਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੀਆਂ ਲੱਤਾਂ ਅਤੇ ਹੱਥਾਂ ‘ਤੇ ਗੋਲੀ ਚਲਾ ਦਿੱਤੀ। ਫਿਲਹਾਲ ਪੁਲਿਸ ਨੇ 3 ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਪੁਲਿਸ ਨੇ ਜਿਨ੍ਹਾਂ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ ਉਨ੍ਹਾਂ ਵਿਚੋਂ ਇੱਕ ਦਾ ਨਾਮ ਅਕਸ਼ਰ, ਨਰੇਸ਼ ਕੁਮਾਰ ਤੇ ਸੁਨੀਲ ਕੁਮਾਰ ਹੈ ਜੋ ਕਿ ਹਰਿਆਣਾ ਨਾਲ ਸਬੰਧਤ ਹਨ। ਪੁਲਿਸ ਮੁਤਾਬਕ ਇਹ ਸਾਰੇ ਅਪਰਾਕ ਮਾਮਲਿਆਂ ‘ਚ ਸ਼ਾਮਲ ਸਨ।
ਦੱਸ ਦੇਈਏ ਕੀ ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਡੇਰਾਬੱਸੀ ਵਿੱਚ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ ਸੀ। ਇਸ ਮੁਕਾਬਲੇ ਦੀ ਅਗਵਾਈ ਸਪੈਸ਼ਲ ਸੈੱਲ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਕੀਤੀ।
(For more news apart from Encounter in Mohali news in punjabi, stay tuned to Rozana Spokesman)